ਸਰਕਾਰੀ ਕੰਨਿਆ ਤੇ ਸਰਕਾਰੀ ਪ੍ਰਾਇਮਰੀ ਸਕੂਲ ਸੋਹਾਣਾ ਵਿੱਚ 22 ਲੱਖ ਦੇ ਵਿਕਾਸ ਕੰਮਾਂ ਦਾ ਉਦਘਾਟਨ

ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਮਿਆਰ ਉੱਚਾ ਚੁੱਕਣ ਦਾ ਦ੍ਰਿੜ ਸੰਕਲਪ

ਵਿਧਾਇਕ ਕੁਲਵੰਤ ਸਿੰਘ ਨੇ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਸਕੂਲਾਂ ਵਿੱਚ ਕੀਤੇ ਉਦਘਾਟਨ

ਨਬਜ਼-ਏ-ਪੰਜਾਬ, ਮੁਹਾਲੀ, 9 ਅਪਰੈਲ:
ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਸਕੂਲੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੋਹਾਣਾ ਵਿਖੇ 21.80 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸਹੂਲਤਾਂ ਜਿਵੇਂ ਕਿ ਕਲਾਸ-ਰੂਮ, ਖੇਡ ਮੈਦਾਨ, ਪਖਾਨਿਆਂ ਦਾ ਉਦਘਾਟਨ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰੀ ਕੰਨਿਆ ਸਕੂਲ ਸੋਹਾਣਾ ਵਿੱਚ 9.55 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਸਮਾਰਟ ਕਲਾਸ-ਰੂਮ, 1.5 ਲੱਖ ਦੀ ਲਾਗਤ ਨਾਲ ਬੈਡਮਿੰਟਨ ਕੋਰਟ ਅਤੇ 1.20 ਲੱਖ ਦੀ ਲਾਗਤ ਨਾਲ ਟੁਆਇਲਟ ਬਲਾਕ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੋਹਾਣਾ ਵਿੱਚ 9.55 ਲੱਖ ਰੁਪਏ ਦੀ ਲਾਗਤ ਨਾਲ ਸਮਾਰਟ ਕਲਾਸ-ਰੂਮ ਬਣਾਏ ਗਏ।
ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੋ ਕਹਿੰਦੀ ਹੈ, ਉਹ ਕਰਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਉਸ ਦੇਸ਼ ਦੇ ਲੋਕਾਂ ਦਾ ਸਿਹਤਮੰਦ ਅਤੇ ਸਿੱਖਿਅਕ ਹੋਣਾ ਜ਼ਰੂਰੀ ਹੈ। ਇਸ ਲੀਹ ’ਤੇ ਚੱਲਦਿਆਂ ਸਰਕਾਰ ਵੱਲੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਤੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਅਤੇ ਵਧੀਆ ਬਣਾਉਣ ਲਈ ਸਿੱਖਿਆ ਕ੍ਰਾਂਤੀ ਦਾ ਆਗਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਐਸਡੀਐਮ ਦਮਨਦੀਪ ਕੌਰ, ਡੀਈਓ (ਸ) ਡਾ. ਗਿੰਨੀ ਦੁੱਗਲ, ਡੀਈਓ (ਅ) ਦਰਸ਼ਨਜੀਤ ਸਿੰਘ, ਪ੍ਰਿੰਸੀਪਲ ਸ੍ਰੀਮਤੀ ਹਿਮਾਂਸ਼ੂ ਢੰਡ, ਮੁੱਖ ਅਧਿਆਪਕ ਦਵਿੰਦਰ ਸਿੰਘ, ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਕਮਲਜੀਤ ਕੌਰ, ਨੰਬਰਦਾਰ ਹਰਸੰਗਤ ਸਿੰਘ, ਹਰਪਾਲ ਸਿੰਘ ਚੰਨਾ, ਰਾਜੀਵ ਵਸ਼ਿਸ਼ਟ, ਹਰਮੇਸ਼ ਕੁੰਭੜਾ, ਐਡਵੋਕੇਟ ਸੁਸ਼ੀਲ ਅੱਤਰੀ, ਡਾ. ਕੁਲਦੀਪ ਸਿੰਘ, ਤਰਨਜੀਤ ਕੌਰ, ਬੰਤ ਸਿੰਘ, ਪਰਮਿੰਦਰ ਸਿੰਘ ਬੈਦਵਾਨ, ਅਰੁਣ ਗੋਇਲ, ਜਸਪਾਲ ਸਿੰਘ, ਤਰਲੋਚਨ ਮਟੌਰ, ਗੁਰਸੇਵਕ ਸਿੰਘ ਸਰਪੰਚ ਮੌਲੀ, ਹਰਬਿੰਦਰ ਸੈਣੀ ਬਲਾਕ ਪ੍ਰਧਾਨ, ਆਰਪੀ ਸ਼ਰਮਾ, ਅਕਬਿੰਦਰ ਗੋਸਲ, ਅਵਤਾਰ ਸਿੰਘ ਝਾਂਮਪੁਰ, ਅਵਤਾਰ ਮੌਲੀ ਅਤੇ ਸਤਵਿੰਦਰ ਮਿੱਠੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮਾਪੇ-ਅਧਿਆਪਕ ਮੀਟਿੰਗ: ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਸਾਇੰਸ ਪ੍ਰਦਰਸ਼ਨੀ

ਮਾਪੇ-ਅਧਿਆਪਕ ਮੀਟਿੰਗ: ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਸਾਇੰਸ ਪ੍ਰਦਰਸ਼ਨੀ ਨਬਜ਼-ਏ-ਪੰਜਾਬ, ਮੁਹਾਲੀ, 8 ਅਪਰੈਲ…