ਐੱਸਐੱਸਪੀ ਵੱਲੋਂ ਆਈਟੀ ਸਿਟੀ ਥਾਣੇ ਦੀ ਨਵੀਂ ਇਮਾਰਤ ਦਾ ਉਦਘਾਟਨ

ਨਬਜ਼-ਏ-ਪੰਜਾਬ, ਮੁਹਾਲੀ, 4 ਜੁਲਾਈ:
ਮੁਹਾਲੀ ਦੇ ਐਸਐਸਪੀ ਸੰਦੀਪ ਗਰਗ ਨੇ ਮੁਹਾਲੀ ਹਵਾਈ ਅੱਡੇ ਨੇੜੇ ਆਈਟੀ ਸਿਟੀ ਥਾਣੇ ਦੀ ਨਵੀਂ ਬਣੀ ਇਮਾਰਤ ਦਾ ਰਸਮੀ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਆਈਟੀ ਥਾਣਾ ਥਾਣਾ ਲੋਹੇ ਦੇ ਸਨਟਰੱਕਚਰ ਨਾਲ ਬਣਾਈ ਆਰਜ਼ੀ ਇਮਾਰਤ ਵਿੱਚ ਚੱਲ ਰਿਹਾ ਸੀ ਪ੍ਰੰਤੂ ਹੁਣ ਥਾਣੇ ਦੀ ਪੱਕੀ ਇਮਾਰਤ ਬਣ ਗਈ ਹੈ। ਉਦਘਾਟਨ ਉਪਰੰਤ ਗਰਗ ਨੇ ਥਾਣੇ ਦੀ ਨਵੀਂ ਇਮਾਰਤ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਐਸਪੀ (ਸਿਟੀ) ਹਰਬੀਰ ਸਿੰਘ ਅਟਵਾਲ, ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ, ਥਾਣਾ ਆਈਟੀ ਸਿਟੀ ਦੇ ਐਸਐਚਓ ਇੰਸਪੈਕਟਰ ਅਮਨ ਤਰੀਕਾ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਇਸ ਨਵੀਂ ਇਮਾਰਤ ਵਿੱਚ ਜਿੱਥੇ ਪੁਲੀਸ ਫੋਰਸ ਅਤੇ ਥਾਣੇ ਦੇ ਸਟਾਫ਼ ਨੂੰ ਕੰਮ ਕਰਨ ਵਿੱਚ ਆਸਾਨੀ ਹੋਵੇਗੀ, ਉੱਥੇ ਲੋਕਾਂ ਨੂੰ ਵੀ ਲੋੜੀਂਦੀਆਂ ਸਹੂਲਤਾਂ ਹਾਸਲ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁਹਾਲੀ ਪੁਲੀਸ ਜੁਰਮ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮੁਹਾਲੀ ਨੂੰ ਨਸ਼ਾ ਅਤੇ ਅਪਰਾਧ ਮੁਕਤ ਕਰਨ ਲਈ ਪੁਲੀਸ ਨੂੰ ਸਹਿਯੋਗ ਦਿੱਤਾ ਜਾਵੇਗਾ।

ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਆਈਟੀ ਸਿਟੀ ਥਾਣੇ ਦੀ ਨਵੀਂ ਇਮਾਰਤ ਵਿੱਚ ਐਸਐਚਓ ਦਾ ਦਫ਼ਤਰ, ਮੁੱਖ ਮੁਨਸ਼ੀ ਦਾ ਕਮਰਾ, ਮਾਲਖਾਨਾ, ਤਫ਼ਤੀਸ਼ੀ ਅਧਿਕਾਰੀਆਂ ਲਈ ਕਮਰੇ, ਹਵਾਲਾਤ ਅਤੇ ਬਾਥਰੂਮ ਆਦਿ ਉਸਾਰੀ ਕੀਤੀ ਗਈ ਹੈ। ਇਸ ਮੌਕੇ ਥਾਣਾ ਆਈਟੀ ਸਿਟੀ ਦਾ ਪੂਰਾ ਸਟਾਫ਼ ਹਾਜ਼ਰ ਸੀ।

Load More Related Articles
Load More By Nabaz-e-Punjab
Load More In General News

Check Also

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ ਪਿੰਡ ਮਨੌਲੀ ਦੇ ਜਤਿੰਦਰ ਸਿੰਘ…