Nabaz-e-punjab.com

ਪਿੰਡ ਕੁੰਭੜਾ ਵਿੱਚ ਨਵਾਂ ਟਿਊਬਵੈੱਲ ਲਗਾਉਣ ਦੇ ਕੰਮ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜਨਵਰੀ:
ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ (ਵਾਰਡ ਨੰਬਰ-39) ਵਿੱਚ ਇਲਾਕੇ ਦੀ ਅਕਾਲੀ ਦਲ ਦੀ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ ਵੱਲੋਂ ਨਵਾਂ ਟਿਊਬਵੈੱਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਾਲਾਂਕਿ ਪਹਿਲਾਂ ਵੀ ਕੁੰਭੜਾ ਵਿੱਚ ਪਾਣੀ ਦਾ ਟਿਊਬਵੈੱਲ ਹੁੰਦਾ ਸੀ ਪ੍ਰੰਤੂ ਪੁਰਾਣਾ ਟਿਊਬਵੈੱਲ ਖਰਾਬ ਹੋਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਮੇਅਰ ਕੁਲਵੰਤ ਸਿੰਘ ਦੀ ਪਹਿਲਕਦਮੀ ਸਦਕਾ ਕੁੰਭੜਾ ਵਿੱਚ ਨਵਾਂ ਟਿਊਬਵੈੱਲ ਲਗਾਉਣ ਲਈ ਕੰਮ ਸ਼ੁਰੂ ਕੀਤਾ ਗਿਆ ਹੈ।
ਮਹਿਲਾ ਕੌਂਸਲਰ ਨੇ ਕਿਹਾ ਕਿ ਇਸ ਪ੍ਰਾਜੈਕਟ ’ਤੇ ਕਰੀਬ 27 ਲੱਖ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਇਲਾਕੇ ਲਈ ਇੱਕ ਹੋਰ ਟਿਊਬਵੈੱਲ ਵੀ ਪਾਸ ਹੋ ਚੁੱਕਾ ਹੈ ਅਤੇ ਜਲਦੀ ਹੀ ਦੂਜਾ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਕੁੰਭੜਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ। ਪੇਵਰ ਬਲਾਕ ਲਗਾਉਣ ਸਮੇਤ ਪੱਕੀ ਫਿਰਨੀ ਅਤੇ ਐਲਈਡੀ ਲਾਈਟਾਂ ਲਾਈਆਂ ਗਈਆਂ ਹਨ ਅਤੇ ਬਾਕੀ ਰਹਿੰਦੇ ਵਿਕਾਸ ਕੰਮ ਵੀ ਜਲਦੀ ਨੇਪਰੇ ਚਾੜ੍ਹੇ ਜਾਣਗੇ।
ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਰਮੇਲ ਸਿੰਘ ਟੌਹੜਾ, ਅਮਰੀਕ ਸਿੰਘ, ਰਸਵੀਰ ਸਿੰਘ, ਅੱਛਰਾ ਸਿੰਘ, ਕਾਕਾ ਸਿੰਘ, ਸਰੂਪ ਸਿੰਘ, ਹਰਫੂਲ ਸਿੰਘ, ਚੰਦ ਸਿੰਘ, ਹਰਮੇਸ਼ ਸਿੰਘ ਕੁੰਭੜਾ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਅਤੇ ਅੌਰਤਾਂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…