Share on Facebook Share on Twitter Share on Google+ Share on Pinterest Share on Linkedin ਮੇਅਰ ਜੀਤੀ ਸਿੱਧੂ ਵੱਲੋਂ ਸੈਕਟਰ-70 ਵਿੱਚ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਦਾ ਉਦਘਾਟਨ ਸ਼ਹਿਰ ਵਿੱਚ ਵਿਤਕਰਾ ਰਹਿਤ ਤੇ ਪੂਰੀ ਪਾਰਦਰਸ਼ਤਾ ਨਾਲ ਵਿਕਾਸ ਕੰਮਾਂ ਨੂੰ ਨੇਪਰੇ ਚਾੜਿਆ ਜਾਵੇਗਾ: ਜੀਤੀ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਸੈਕਟਰ-70 ਦੇ ਕਨਾਲ ਹਾਊਸਿੰਜ ਬਲਾਕ ਵਿੱਚ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਬਲਰਾਜ ਕੌਰ ਧਾਲੀਵਾਲ ਵੀ ਹਾਜ਼ਰ ਸਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਿੱਚ ਜਿਨ੍ਹਾਂ ਇਲਾਕਿਆਂ ਵਿੱਚ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੀ ਲੋੜ ਹੈ, ਉੱਥੇ ਇਹ ਕੰਮ ਫੌਰੀ ਕਰਵਾਏ ਜਾ ਰਹੇ ਹਨ ਤਾਂ ਜੋ ਬਰਸਾਤਾਂ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਕੰਮ ਬਰਸਾਤਾਂ ਤੋਂ ਬਾਅਦ ਕਰਵਾਏ ਜਾਣਗੇ। ਮੇਅਰ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਵਿਕਾਸ ਕੰਮ ਵਿਤਕਰਾ ਰਹਿਤ ਅਤੇ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਜਾ ਰਹੇ ਹਨ। ਮੇਅਰ ਜੀਤੀ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਵਿਕਾਸ ਕੰਮਾਂ ਵਿੱਚ ਕੁਆਲਿਟੀ ਨਾਲ ਸਮਝੌਤਾ ਨਾ ਕਰਨ ਕਿਉਂਕਿ ਜੇਕਰ ਕੰਮ ਵਿੱਚ ਕੋਈ ਕੁਤਾਹੀ ਹੋਈ ਤਾਂ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਤਹਿ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀ ਵਿਕਾਸ ਕੰਮ ਦੀ ਖ਼ੁਦ ਵੀ ਨਜ਼ਰਸਾਨੀ ਕਰਨ ਅਤੇ ਚੱਲ ਰਹੇ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕਰਵਾਇਆ ਜਾਵੇ। ਇਸ ਤੋਂ ਪਹਿਲਾਂ ਕੌਂਸਲਰ ਬਲਰਾਜ ਕੌਰ ਧਾਲੀਵਾਲ ਨੇ ਮੇਅਰ ਜੀਤੀ ਸਿੱਧੂ ਵੱਲੋਂ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਇਸ ਮੌਕੇ ਸਮਾਜ ਸੇਵੀ ਗਗਨ ਧਾਲੀਵਾਲ, ਜੀਆਰ ਜਾਖੂ, ਸੁਮਨ, ਜੀਐਸ ਸਿੱਧੂ, ਰਵਿੰਦਰ ਸ਼ਰਮਾ, ਜਸਪ੍ਰੀਤ ਕੌਰ, ਸਰਬਜੀਤ ਕੌਰ, ਮਨਪ੍ਰੀਤ ਕੌਰ, ਸੀਮਾ ਸ਼ਰਮਾ, ਸੁਰਿੰਦਰ ਕੌਰ ਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ