nabaz-e-punjab.com

ਪਿੰਡ ਬਰੌਲੀ ਦੇ ਗੁਰਦਵਾਰਾ ਬਾਬਾ ਜੀਵਨ ਸਿੰਘ ਦੀ ਇਮਾਰਤ ਦਾ ਉਦਘਾਟਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 13 ਅਗਸਤ:
ਇੱਥੋਂ ਦੇ ਨੇੜਲੇ ਪਿੰਡ ਬਰੌਲੀ ਵਿਖੇ ਗੁਰਦਵਾਰਾ ਬਾਬਾ ਜੀਵਨ ਸਿੰਘ ਦੇ ਨਵੇਂ ਬਣੀ ਬਣੀ ਇਮਾਰਤ ਉਦਘਾਟਨ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਤਾ ਗਿਆ। ਇਸ ਮੌਕੇ ਪੰਥ ਦੇ ਪ੍ਰਸਿੱਧ ਜਥਿਆਂ ਭਾਈ ਪ੍ਰਗਟ ਸਿੰਘ ਕੁਰਾਲੀ, ਬਾਬਾ ਪਿਆਰਾ ਸਿੰਘ ਸਿਰਥਲੇ ਵਾਲਿਆਂ ਅਤੇ ਬਾਬਾ ਪਰਮਜੀਤ ਸਿੰਘ ਢਿੱਡਾ ਸਾਹਿਬ ਵਾਲਿਆਂ ਨੇ ਕੀਰਤਨ ਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਜਾਣਕਾਰੀ ਦਿੰਦੇ ਜਗਤਾਰ ਸਿੰਘ ਨੇ ਦੱਸਿਆ ਕਿ ਨਗਰ ਬਰੌਲੀ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਣ ਕੇ ਤਿਆਰ ਹੋਏ ਗੁਰਦਵਾਰਾ ਸ੍ਰੀ ਬਾਬਾ ਜੀਵਨ ਸਿੰਘ ਦੇ ਆਲੀਸ਼ਾਨ ਇਮਾਰਤ ਵਿਚ ਸ਼੍ਰੀ ਆਖੰਡ ਪਾਠ ਆਰੰਭ ਦੇ ਭੋਗ ਪਾਏ ਗਏ।
ਇਸ ਤੋਂ ਬਾਅਦ ਸੰਗਤਾਂ ਦੀ ਵਿਸ਼ੇਸ਼ ਮੰਗ ’ਤੇ ਪੰਥ ਦੇ ਪ੍ਰਸਿੱਧ ਕੀਰਤਨੀਏ ਬਾਬਾ ਪਿਆਰਾ ਸਿੰਘ ਸਿਰਥਲੇ ਵਾਲਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਦਿਆਂ ਬਾਬਾ ਜੀਵਨ ਸਿੰਘ ਦੇ ਸਿੱਖ ਧਰਮ ਵਿਚ ਪਾਏ ਵਡਮੁੱਲੇ ਯੋਗਦਾਨ ਬਾਰੇ ਸੰਗਤਾਂ ਨੂੰ ਸੋਝੀ ਕਰਵਾਈ। ਇਸ ਮੌਕੇ ਰਣਵੀਰ ਸਿੰਘ ਮੰਗਾ ਪੰਚ, ਸਾਬਕਾ ਸਰਪੰਚ ਰਵਿੰਦਰ ਸਿੰਘ, ਸੁਖਦੇਵ ਸਿੰਘ ਸਰਪੰਚ, ਮਹਿਮਾ ਸਿੰਘ, ਨੰਬਰਦਾਰ ਕੁਲਵਿੰਦਰ ਸਿੰਘ, ਗੁਰਦਿਆਲ ਸਿੰਘ ਚੰਡੀਗੜ੍ਹ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…