Nabaz-e-punjab.com

ਅਕਾਲੀ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ ਵੱਲੋਂ ਸੋਹਾਣਾ ਵਿੱਚ ਧਰਮਸ਼ਾਲਾ ਤੇ ਕੱਚੀ ਸੜਕ ਨੂੰ ਪੱਕਾ ਕਰਨ ਦੇ ਕੰਮਾਂ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ:
ਜ਼ਿਲ੍ਹਾ ਯੂਥ ਅਕਾਲੀ ਦਲ ਦੇ ਸ਼ਹਿਰੀ ਦੇ ਪ੍ਰਧਾਨ ਤੇ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ ਵੱਲੋਂ ਐਤਵਾਰ ਨੂੰ ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਮੇਨ ਬਾਜ਼ਾਰ ਵਿੱਚ ਧਰਮਸ਼ਾਲਾ ਬਣਾਉਣ ਅਤੇ ਸਰਕਾਰੀ ਸਕੂਲ ਤੱਕ ਕੱਚਜੀ ਸੜਕ ਨੂੰ ਪੱਕਾ ਬਣਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਧਰਮਸ਼ਾਲਾ ’ਤੇ 15 ਲੱਖ ਅਤੇ ਕੱਚੀ ਸੜਕ ਨੂੰ ਪੱਕਾ ਕਰਾਉਣ ਲਈ 14 ਲੱਖ 70 ਹਜ਼ਾਰ ਰੁਪਏ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਕੱਚੀ ਸੜਕ ’ਤੇ ਪੇਵਰ ਬਲਾਕ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਮੇਅਰ ਕੁਲਵੰਤ ਸਿੰਘ ਦੇ ਸਹਿਯੋਗ ਨਾਲ ਪਿੰਡ ਸੋਹਾਣਾ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗੰਦੇ ਪਾਣੀ ਦੀ ਨਿਕਾਸੀ, ਸੀਵਰੇਜ, ਸਟਰੀਟ ਲਾਈਟਾਂ ਅਤੇ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸੋਹਾਣਾ ਨੂੰ ਖੂਬਸੂਰਤ ਬਣਾਉਣ ਲਈ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਅਕਾਲੀ ਕੌਂਸਲਰ ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ, ਨੰਬਰਦਾਰ ਹਰਸੰਗਤ ਸਿੰਘ ਤੇ ਹਰਵਿੰਦਰ ਸਿੰਘ, ਰੁਪਿੰਦਰ ਸਿੰਘ ਰੂਪਾ, ਰਾਜੂ ਪੰਡਿਤ, ਸ਼ਸ਼ੀ ਭੂਸ਼ਣ, ਪਹਿਲਵਾਨ ਅਮਨ ਪੂਨੀਆ, ਬਿਕਰਮ ਸਿੰਘ ਗੀਗੇਮਾਜਰਾ, ਬਲਜੀਤ ਸਿੰਘ ਦੈੜੀ, ਮਨਮੋਹਨ ਸਿੰਘ, ਦਿਨੇਸ਼ ਚੌਧਰੀ ਅਤੇ ਕਰਮਜੀਤ ਸਿੰਘ ਬੜੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…