ਬਾਬਾ ਦੀਪ ਸਿੰਘ ਹਸਪਤਾਲ ਸੋਲਖੀਆਂ ਵਿੱਚ ਅੱਖਾਂ ਦੇ ਵਿਭਾਗ ਦਾ ਉਦਘਾਟਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 15 ਅਪਰੈਲ:
ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਸੋਲਖੀਆਂ ਵਿੱਚ ਚਲਾਏ ਜਾ ਰਹੇ ਚੈਰੀਟੇਬਲ ਹਸਪਤਾਲ ਵਿੱਚ ਅੱਖਾਂ ਦਾ ਵਿਭਾਗ ਖੋਲ੍ਹਿਆ ਗਿਆ। ਜਿਸ ਦਾ ਉਦਘਾਟਨ ਗੁਰਦੁਆਰੇ ਦੇ ਮੁੱਖ ਪ੍ਰਬੰਧਕ ਬਾਬਾ ਸਰੂਪ ਸਿੰਘ ਵੱਲੋਂ ਗੁਰ ਮਰਯਾਦਾ ਅਨੁਸਾਰ ਪੰਜ ਸਿੰਘ ਸਾਹਿਬਾਨਾਂ ਦੀ ਹਾਜ਼ਰੀ ਵਿੱਚ ਅਰਦਾਸ ਮਗਰੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਖਾ ਦੀ ਓਪੀਡੀ ਤਿਆਰ ਕੀਤੀ ਗਈ ਹੈ, ਜਿਸ ਵਿੱਚ ਜਾਂਚ ਕਰਨ ਲਈ ਸਾਰੀਆਂ ਆਧੁਨਿਕ ਮਸ਼ੀਨਾਂ ਲਾਈਆਂ ਗਈਆਂ ਹਨ। ਇਸ ਦੇ ਨਾਲ ਹੀ ਖਾਸ ਤੌਰ ‘ਤੇ ਚਿੱਟੇ ਮੋਤੀਏ ਦੇ ਆਪਰੇਸ਼ਨ ਲਈ ਉੱਤਮ ਤਕਨੀਕ ਵਾਲੀਆਂ ਮਸ਼ੀਨਾਂ ਨਾਲ ਲੈਸ ਅਪਰੇਸ਼ਨ ਥੀਏਟਰ ਵੀ ਤਿਆਰ ਕੀਤਾ ਗਿਆ ਹੈ।ਇਸ ਮੌਕੇ ਐਕਸ-ਰੇ, ਈਸੀਜੀ, ਮੁਢਲੀ ਦਿਲ ਦੇ ਰੋਗ ਦੀ ਸੰਭਾਲ ਤੇ ਐਮਰਜੈਂਸੀ ਵਿਭਾਗ ਦਾ ਵੀ ਉਦਘਾਟਨ ਕੀਤਾ ਗਿਆ। 16 ਅਪਰੈਲ ਨੂੰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਵੀ ਲਾਇਆ ਜਾਵੇਗਾ। ਜਿਸ ਵਿੱਚ ਅੱਖਾਂ ਦੇ ਮਾਹਿਰ ਡਾਕਟਰਾਂ ਵੱਲੋਂ ਜਾਂਚ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ ਪਹਿਲ…