ਸਰਕਾਰੀ ਹਾਈ ਸਮਾਰਟ ਸਕੂਲ ਦੇ ਦੋ ਨਵੇਂ ਕਮਰਿਆਂ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਗਸਤ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਤੇ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਸਰਕਾਰੀ ਸਕੂਲਾਂ ਨੂੰ ਸਮੇਂ ਸਮੇਂ ਸਿਰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਸਿੱਖਿਆ ਵਿਭਾਗ ਵੱਲੋਂ ਪ੍ਰਾਪਤ ਗਰਾਂਟ ਦੀ ਰਾਸ਼ੀ ਨਾਲ ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਸੈਦਪੁਰ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਦੋ ਨਵੇਂ ਕਮਰੇ ਬਣਾਏ ਗਏ ਹਨ। ਜਿਨ੍ਹਾਂ ਦਾ ਉਦਘਾਟਨ ਅੱਜ ਪਿੰਡ ਦੀ ਸਰਪੰਚ ਸ੍ਰੀਮਤੀ ਬਲਬੀਰ ਕੌਰ, ਸਾਬਕਾ ਸਰਪੰਚ ਸੁਰਜੀਤ ਸਿੰਘ, ਸਾਬਕਾ ਸਰਪੰਚ ਧਰਮ ਸਿੰਘ, ਮਹਿਲਾ ਮੰਡਲ ਪ੍ਰਧਾਨ ਸ੍ਰੀਮਤੀ ਬਲਜਿੰਦਰ ਕੌਰ, ਸਾਬਕਾ ਪੰਚ ਸ੍ਰੀਮਤੀ ਸਵਰਨ ਕੌਰ, ਪੰਚ ਸਤਨਾਮ ਸਿੰਘ, ਗੁਰਦੁਆਰਾ ਕਮੇਟੀ ਪਾਠੀ ਭਾਈ ਸੁਖਦੇਵ ਸਿੰਘ, ਗੋਲਡੀ (ਅਮਨਦੀਪ ਸਿੰਘ), ਐੱਸਐੱਮਸੀ ਕਮੇਟੀ ਤੇ ਸਕੂਲ ਮੁੱਖ ਅਧਿਆਪਕਾ ਸ੍ਰੀਮਤੀ ਬਲਵਿੰਦਰ ਕੌਰ ਨੇ ਸਾਂਝੇ ਤੌਰ ’ਤੇ ਕੀਤਾ ਗਿਆ।

ਇਸ ਸਬੰਧੀ ਸਕੂਲ ਵਿੱਚ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ ਅਤੇ ਵਿਦਿਆਰਥੀਆਂ ਤੇ ਸਕੂਲ ਸਟਾਫ਼ ਦੇ ਉੱਜਵਲ ਭਵਿੱਖ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ। ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਬਲਵਿੰਦਰ ਕੌਰ ਅਤੇ ਸਮੂਹ ਸਟਾਫ਼ ਨੇ ਉਦਘਾਟਨ ਮੌਕੇ ਪੁੱਜੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਜੀ ਆਇਆ ਨੂੰ ਆਖਦਿਆਂ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ਼, ਬੱਚੇ, ਮਾਪੇ ਅਤੇ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…