Nabaz-e-punjab.com

ਮੁਹਾਲੀ ਵਿੱਚ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰਾਂ ’ਤੇ ਮਿਲੇਗਾ ਆਮਦਨ ਤੇ ਜਾਇਦਾਦ ਸਬੰਧੀ ਸਰਟੀਫਿਕੇਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਆਮਦਨ ਅਤੇ ਜਾਇਦਾਦਾ ਸਬੰਧੀ ਸਰਟੀਫਿਕੇਟ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰਾਂ ਵਿੱਚ ਜਾਰੀ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਆਮਦਨ ਅਤੇ ਸੰਪਤੀ ਸਬੰਧੀ ਸਰਟੀਫਿਕੇਟ ਨਾਲ ਸਬੰਧਤ ਸਹੂਲਤ ਆਨਲਾਈਨ ਈ-ਸੇਵਾ ਪੋਰਟਲ ’ਤੇ ਮੁਹੱਈਆ ਕਰਵਾ ਦਿੱਤੀ ਗਈ ਹੈ। ਇਹ ਸਹੂਲਤ ਸੇਵਾ ਕੇਂਦਰਾਂ ਰਾਹੀਂ 30 ਮਈ 2019 ਤੋਂ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਸਰਟੀਫਿਕੇਟ ਸਬੰਧਤ ਤਹਿਸੀਲਦਾਰ (ਤਹਿਸੀਲ ਪੱਧਰ ’ਤੇ) ਜਾਂ ਨਾਇਬ ਤਹਿਸੀਲਦਾਰ (ਸਬ-ਤਹਿਸੀਲ ਪੱਧਰ ’ਤੇ) ਰਾਹੀਂ ਜਾਰੀ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੇਵਾ ਕੇਂਦਰਾਂ ਰਾਹੀਂ ਈ-ਸੇਵਾ ਪੋਰਟਲ ’ਤੇ ਅਪਲਾਈ ਕੀਤੇ ਜਾਣ ਵਾਲੇ ਸਰਟੀਫਿਕੇਟ ਆਨਲਾਈਨ ਜਾਰੀ ਕਰਨ ਸਬੰਧੀ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਸੇਵਾ ਲਈ ਸਿਰਫ ਸੇਵਾ ਕੇਂਦਰਾਂ ’ਤੇ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਇਹ ਸਹੂਲਤ ਸੇਵਾ ਕੇਂਦਰਾਂ ਤੋਂ ਹੀ ਮਿਲੇਗੀ ਤੇ ਕੋਈ ਵੀ ਸਰਟੀਫਿਕੇਟ ਮੈਨੂਅਲ ਤੌਰ ’ਤੇ ਜਾਰੀ ਨਹੀਂ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ ਲੋਕ ਸਭ ਚੋਣਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਨਰਲ ਵਰਗਾਂ ਦੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਸਰਕਾਰੀ ਨੌਕਰੀਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਦਾਖ਼ਲੇ ਲਈ 10 ਫੀਸਦੀ ਰਾਖਵਾਂਕਰਨ ਦੇਣ ਦਾ ਮਹੱਤਵਪੂਰਨ ਫੈਸਲਾ ਕੀਤਾ ਗਿਆ ਹੈ। ਰਾਖਵਾਂਕਰਨ ਦਾ ਇਹ ਲਾਭ ਉਨ੍ਹਾਂ ਵਿਅਕਤੀਆਂ ਨੂੰ ਮੁਹੱਈਆ ਕਰਵਾਇਆ ਜਾਵੇਗਾ, ਜੋ ਅਨੁਸੂਚਿਤ ਜਾਤਾਂ/ ਅਨੁਸੂਚਿਤ ਕਬੀਲਿਆਂ ਅਤੇ ਪਛੜੀਆਂ ਸ਼੍ਰੇਣੀਆਂ ਲਈ ਰਾਖਵੇਂਕਰਨ ਦੀ ਪਹਿਲਾ ਚਲਦੀ ਸਕੀਮ ਦੇ ਘੇਰੇ ਵਿੱਚ ਨਹੀਂ ਆਉਂਦੇ ਹਨ ਅਤੇ ਜਿਨ੍ਹਾਂ ਦੇ ਪਰਿਵਾਰਾਂ ਦੀ ਸਾਲਾਨਾ ਆਮਦਨ ਅੱਠ ਲੱਖ ਤੋਂ ਘੱਟ ਹੈ। ਉਨ੍ਹਾਂ ਦੱਸਿਆ ਕਿ ਬਿਨੈਕਾਰ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਅਰਜ਼ੀ ਅਤੇ ਸਵੈ ਘੋਸ਼ਣਾ ਪੱਤਰ ਦੇਣਾ ਲਾਜ਼ਮੀ ਹੋਵੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ਤੋਂ ਵੀ ਲੋੜੀਂਦੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…