ਮੁਹਾਲੀ ਹਲਕੇ ਵਿੱਚ ਅਧੂਰੇ ਪਏ ਕੰਮਾਂ ਨੂੰ ਬਿਨਾਂ ਦੇਰੀ ਪੂਰਾ ਕੀਤਾ ਜਾਵੇਗਾ: ਕੁਲਵੰਤ ਸਿੰਘ

‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਭਾਗੋਮਾਜਰਾ ਵਿੱਚ ਕੀਤਾ ਟਿਊਬਵੈਲ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਚੋਣ ਮੁਹਿੰਮ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੁਗਾਉਣ ਦੀ ਕਵਾਇਦ ਸ਼ੁਰੂ ਕਰਦਿਆਂ ਅੱਜ ਇੱਥੋਂ ਦੇ ਨੇੜਲੇ ਪਿੰਡ ਭਾਗੋਮਾਜਰਾ ਵਿੱਚ ਪੀਣ ਵਾਲੇ ਪਾਣੀ ਦੇ ਟਿਊਬਵੈਲ਼ਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਚੋਣ ਮੁਹਿੰਮ ਦੇ ਦੌਰਾਨ ਜਦੋਂ ਉਹ ਇਸ ਪਿੰਡ ਵਿੱਚ ਆਏ ਸਨ ਤਾਂ ਵੱਡੀ ਗਿਣਤੀ ਵਿੱਚ ਅੌਰਤਾਂ ਨੇ ਉਨ੍ਹਾਂ ਕੋਲੋਂ ਇਹ ਮੰਗ ਰੱਖੀ ਸੀ ਕਿ ਪਿੰਡ ਵਿੱਚ ਪਾਣੀ ਦੀ ਬਹੁਤ ਵੱਡੀ ਸਮੱਸਿਆ ਹੈ, ਜਿਸ ਦੇ ਚੱਲਦਿਆਂ ਟਿਊਬਵੈਲ ਚਾਲੂ ਕੀਤਾ ਜਾਣਾ ਚਾਹੀਦਾ ਹੈ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਬੰਦ ਪਿਆ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਅੱਜ ਇਹ ਟਿਊਬਵੈਲ ਸ਼ੁਰੂ ਕਰਵਾ ਦਿੱਤਾ ਹੈ, ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂੇ ਕਿਹਾ ਕਿ ਆਪ ਦੀ ਸਰਕਾਰ ਬਣਨ ਤੇ ਮੁਹਾਲੀ ਹਲਕੇ ਵਿੱਚ ਅਧੂਰੇ ਪਏ ਕੰਮਾਂ ਨੂੰ ਬਿਨਾਂ ਦੇਰੀ ਪੂਰਾ ਕੀਤਾ ਜਾਵੇਗਾ ਅਤੇ ਨਵੀਆਂ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟ ਲੋਕਾਂ ਦੀ ਸਹੂਲਤ ਦੇ ਲਈ ਅਤੇ ਰੋਜ਼ਮਰ੍ਹਾ ਦੀਆਂ ਸਮੱਸਿਆਵਾਂ ਦੇ ਹੱਲ ਲਿਆਂਦੇ ਜਾਣਗੇ।
ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਿੰਡ ਵਾਸੀਆਂ ਦੀ ਬਹੁਤ ਪੁਰਾਣੀ ਮੰਗ ਸੀ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਟਿਊਬਵੈਲ ਚੱਲਣ ਕਾਰਨ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਜਥੇਦਾਰ ਬਲਵੀਰ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਬਿੱਲੂ, ਭਜਨ ਸਿੰਘ, ਸੰਜੇ ਕੁਮਾਰ, ਅਵਤਾਰ ਸਿੰਘ ਮੌਲੀ, ਤਰਲੋਚਨ ਸਿੰਘ ਮਟੌਰ, ਹਰਜੋਤ ਸਿੰਘ ਗੱਬਰ, ਅਕਵਿੰਦਰ ਸਿੰਘ ਗੋਸਲ, ਅਵਤਾਰ ਸਿੰਘ, ਜਸਪਾਲ ਸਿੰਘ ਵੀ ਹਾਜ਼ਰ ਸਨ।

Load More Related Articles

Check Also

ਯਾਦਗਾਰੀ ਹੋ ਨਿੱਬੜਿਆ ਵਿਰਾਸਤੀ ਅਖਾੜੇ ਵਿੱਚ ਲੱਗਿਆ ‘ਚੌਥਾ ਵਿਸਾਖੀ ਮੇਲਾ’

ਯਾਦਗਾਰੀ ਹੋ ਨਿੱਬੜਿਆ ਵਿਰਾਸਤੀ ਅਖਾੜੇ ਵਿੱਚ ਲੱਗਿਆ ‘ਚੌਥਾ ਵਿਸਾਖੀ ਮੇਲਾ’ ਨਬਜ਼-ਏ-ਪੰਜਾਬ, ਮੁਹਾਲੀ, 29 ਅਪਰ…