Share on Facebook Share on Twitter Share on Google+ Share on Pinterest Share on Linkedin ਗਲਤ ਢੰਗ ਨਾਲ ਵੇਚੀਆਂ ਪੰਚਾਇਤੀ ਜ਼ਮੀਨਾਂ ਵਾਪਸ ਕੀਤੀਆਂ ਜਾਣ: ਪੰਚਾਇਤ ਯੂਨੀਅਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ: ਪੰਚਾਇਤ ਯੁੂਨੀਅਨ ਪੰਜਾਬ ਦੀ ਇੱਕ ਮੀਟਿੰਗ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਮਾਵੀ ਨੇ ਕਿਹਾ ਕਿ ਇਸ ਗਲ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਮੁਰੱਬਾ ਬੰਦੀ ਤੋਂ ਬਾਅਦ ਮਾਲ ਰਿਕਾਰਡ ਅਨੁਸਾਰ ਪੰਜਾਬ ਵਿੱਚ ਕਿੰਨੀ ਪੰਚਾਇਤੀ ਜ਼ਮੀਨ ਸੀ ਅਤੇ ਹੁਣ ਕਿੰਨੀ ਜਮੀਨ ਰਹਿ ਗਈ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਉਹਨਾਂ ਨੇ ਆਰਟੀਆਈ ਰਾਹੀਂ ਵੀ ਜਾਣਕਾਰੀ ਮੰਗੀ ਹੈ। ਉਹਨਾਂ ਕਿਹਾ ਕਿ ਭਾਵੇਂ ਟ੍ਰਿਬਿਊਨਲ ਬਣਾ ਕੇ ਸ਼ਾਮਲਾਤ ਜ਼ਮੀਨ ਦੀ ਜਾਂਚ ਜਸਟਿਸ ਕੁਲਦੀਪ ਸਿੰਘ ਨੂੰ ਦਿਤੀ ਸੀ ਜਿਹਨਾਂ ਨੇ ਜਾਂਚ ਕੀਤੀ ਵੀ ਸੀ ਪਰ ਸਰਕਾਰ ਨੇ ਟ੍ਰਿਬਿਉਨਲ ਦੀ ਮਦਦ ਕਰਨ ਦੀ ਥਾਂ ਰਿਪੋਰਟ ਨੂੰ ਦਬਾਉਣ ਦਾ ਯਤਨ ਕੀਤਾ। ਉਹਨਾਂ ਕਿਹਾ ਕਿ ਸ਼ਾਮਲਾਟ ਜ਼ਮੀਨਾਂ ਹੀ ਪਿੰਡਾਂ ਦੇ ਵਿਕਾਸ ਦਾ ਸਰੋਤ ਹਨ ਪਰ ਵੱਡੀ ਗਿਣਤੀ ਪਿੰਡਾਂ ਵਿਚ ਪੰਚਾਇਤੀ ਜਮੀਨਾਂ ਲੈਂਡ ਮਾਫ਼ੀਆ ਅਤੇ ਪ੍ਰਾਈਵੇਟ ਮਾਫੀਆਂ ਨੂੰ ਵੇਚੀਆ ਜਾ ਰਹੀਆਂ ਹਨ। ਉਹਨਾਂ ਮੰਗ ਕੀਤੀ ਕਿ ਗਲਤ ਢੰਗ ਨਾਲ ਵੇਚੀਆਂ ਗਈਆਂ ਸ਼ਾਮਲਾਟ ਜ਼ਮੀਨਾਂ ਨੂੰ ਵਾਪਸ ਪੰਚਾਇਤਾਂ ਹਵਾਲੇ ਕੀਤਾ ਜਾਵੇ। ਇਸ ਮੌਕੇ ਨਰਿੰਦਰ ਸਿੰਘ ਬਾਜਵਾ, ਬਲਵਿੰਦਰ ਸਿੰਘ ਕੁੰਭੜਾ, ਗੁਰਚਰਨ ਸਿੰਘ, ਦਿਲਬਾਗ ਸਿੰਘ, ਪ੍ਰਿਤਪਾਲ ਸਿੰਘ, ਧਰਮਿੰਦਰ ਸਿੰਘ, ਗੁਰਜੀਤ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ