Share on Facebook Share on Twitter Share on Google+ Share on Pinterest Share on Linkedin ਸ਼ਹਿਰ ਵਿੱਚ ਲਗਾਤਾਰ ਵੱਧਦੇ ਡੇਂਗੂ ਦੇ ਮਾਮਲਿਆਂ ਨੂੰ ਲੈ ਕੇ ਮੇਅਰ ਨੇ ਕੀਤੀ ਨਿਗਮ ਦੇ ਸੈਨੇਟਰੀ ਸਟਾਫ਼ ਦੀ ਝਾੜ-ਝੰਬ ਅਧਿਕਾਰੀਆਂ ਨੂੰ ਜਵਾਬਦੇਹ ਹੋ ਕੇ ਕੰਮ ਕਰਨ ਦੀ ਤਾੜਨਾ ਕੀਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ: ਮੁਹਾਲੀ ਵਿੱਚ ਡੇਂਗੂ ਦੇ ਲਗਾਤਾਰ ਵੱਧਦੇ ਮਾਮਲਿਆਂ ਕਾਰਨ ਸ਼ਹਿਰ ਵਾਸੀਆਂ ਵੱਲੋਂ ਤਾਂ ਨਗਰ ਨਿਗਮ ਦੀ ਕਾਰਗੁਜਾਰੀ ਤੇ ਕਿੰਤੂ ਪ੍ਰੰਤੂ ਕੀਤਾ ਹੀ ਜਾ ਰਿਹਾ ਹੈ ਖੁਦ ਨਗਰ ਨਿਗਮ ਦੇ ਮੇਅਰ ਕੁਲਵੰਤ ਸ੍ਰਿਘ ਵੀ ਨਗਰ ਨਿਗਮ ਦੀ ਕਾਰਗੁਜਾਰੀ ਤੋਂ ਸੰਤਸ਼ੁਟ ਨਹੀਂ ਹਨ ਅਤੇ ਇਸ ਸਬੰਧੀ ਬੀਤੇ ਦਿਨੀਂ ਨਗਰ ਨਿਗਮ ਵਿੱਚ ਨਿਗਮ ਦੇ ਅਧਿਕਾਰੀਆਂ ਅਤੇ ਸੈਨੇਟਰੀ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਮੇਅਰ ਨੇ ਨਾ ਸਿਰਫ ਨਿਗਮ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਵਾਬਦੇਹ ਹੋ ਕੇ ਕੰਮ ਕਰਨ ਦੀ ਤਾੜਨਾ ਕੀਤੀ ਬਲਕਿ ਇੱਥੋਂ ਤੱਕ ਕਹਿ ਦਿੱਤਾ ਕਿ ਸ਼ਹਿਰ ਵਿੱਚ ਡੇੱਗੂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ ਅਤੇ ਡੇੱਗੂ ਦਾ ਇਹ ਕਹਿਰ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਆਪਣਾ ਸ਼ਿਕਾਰ ਬਣਾ ਸਕਦਾ ਹੈ। ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਵੱਲੋਂ ਬੁਲਾਈ ਗਈ ਇਸ ਮੀਟਿੰਗ (ਜਿਸ ਵਿੱਚ ਨਿਗਮ ਦੇ ਜੁਆਇੰਟ ਕਮਿਸ਼ਨਰ ਅਤੇ ਸਹਾਇਕ ਕਮਿਸ਼ਨਰ ਸਮੇਤ ਨਿਗਮ ਦੇ ਸਿਹਤ ਵਿਭਾਗ ਦਾ ਇੱਕ ਨੁਮਾਇੰਦਾ ਵੀ ਹਾਜ਼ਰ ਸੀ) ਦੌਰਾਨ ਮੇਅਰ ਨੇ ਸ਼ਹਿਰ ਵਿੱਚ ਕਰਵਾਈ ਜਾ ਰਹੀ ਫੌਗਿੰਗ ਦੀ ਕਾਰਵਾਈ ਦੀ ਵਿਸਤਾਰਤ ਰਿਪੋਰਟ ਲਈ ਅਤੇ ਇਸ ਸੰਬੰਧੀ ਸੈਨੇਟਰੀ ਇੰਸਪੈਕਟਰਾਂ ਨੂੰ ਹਿਦਾਇਤ ਕੀਤੀ ਗਈ ਕਿ ਉਹ ਆਪਣੇ ਸਾਹਮਣੇ ਦਵਾਈ ਦੀ ਪੂਰੀ ਮਾਤਰਾ ਫੌਗਿੰਗ ਮਸ਼ੀਨ ਵਿੱਚ ਪਵਾਉਣਗੇ। ਇਸਦੇ ਨਾਲ ਹੀ ਉਹਨਾਂ ਅਸਿਸਟੈਂਟ ਕਮਿਸ਼ਨਰ ਸਰਬਜੀਤ ਸਿੰਘ ਨੂੰ ਹਿਦਾਇਤ ਕੀਤੀ ਕਿ ਉਹ ਖੁਦ ਰੋਜਾਨਾ ਫੌਗਿੰਗ ਕਰਨ ਵਾਲੀਆਂ ਗੱਡੀਆਂ ਵਿੱਚ ਡੀਜਲ ਪਵਾਉਣ ਦੀ ਜਿੰਮੇਵਾਰੀ ਲੈਣ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਹਾਲਤ ਵਿੱਚ ਫੌਗਿੰਗ ਵਿੱਚ ਰੁਕਾਵਟ ਨਾ ਆਵੇ। ਮੀਟਿੰਗ ਦੌਰਾਨ ਮੇਅਰ ਵੱਲੋਂ ਸੈਨੇਟਰੀ ਸਟਾਫ ਨੂੰ ਇਹ ਵੀ ਹਿਦਾਇਤ ਦਿਤੀ ਗਈ ਕਿ ਉਹ ਸ਼ਹਿਰ ਵਿੱਚ ਜਿਸ ਵੀ ਵਾਰਡ ਵਿੱਚ ਫੌਗਿੰਗ ਲਈ ਜਾਣ, ਉੱਥੋੱ ਦੇ ਕੌਂਸਲਰ ਨੂੰ ਪਹਿਲਾਂ ਸੂਚਿਤ ਕਰਨ ਅਤੇ ਕੌਂਸਲਰ ਵੱਲੋਂ ਦੱਸੇ ਅਨੁਸਾਰ ਫੌਗਿੰਗ ਕਰਵਾਉਣ ਕਿਉੱਕਿ ਕੌਂਸਲਰ ਨੂੰ ਆਪਣੇ ਵਾਰਡ ਦੀ ਮੁਕੰਮਲ ਜਾਣਕਾਰੀ ਹੁੰਦੀ ਹੈ। ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਡੇਂਗੂ ਦੀ ਬਿਮਾਰੀ ਤੋਂ ਰੋਕਣ ਲਈ ਹਰ ਸੰਭਵ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਪਹਿਲਾਂ ਮੀਟਿੰਗ ਵਿੱਚ ਹਾਜਿਰ ਸਿਹਤ ਵਿਭਾਗ ਦੇ ਨੁਮਾਇੰਦੇ ਨੇ ਮੇਅਰ ਨੂੰ ਦੱਸਿਆ ਕਿ ਡੇਂਗੂ ਮੱਛਰ ਦਾ ਲਾਰਵਾ ਤਾਂ ਖਤਮ ਹੋ ਗਿਆ ਹੈ ਪ੍ਰੰਤੂ ਡੇਂਗੂ ਦੇ ਮੱਛਰ (ਜਿਹੜਾ ਪਹਿਲਾ ਹੀ ਪੈਦਾ ਹੋ ਚੁੱਕਿਆ ਹੈ) ਦਾ ਖਾਤਮਾ ਕਰਨ ਲਈ ਫੌਗਿੰਗ ਕੀਤੇ ਜਾਣ ਦੀ ਲੋੜ ਹੈ ਅਤੇ ਇਸ ਸੰਬੰਧੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਧਰ, ਸੰਪਰਕ ਕਰਨ ’ਤੇ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਸ਼ਹਿਰ ਵਿੱਚ ਡੇਂਗੂ ਦੇ ਵੱਧਦੇ ਮਾਮਲਿਆਂ ਕਾਰਨ ਨਿਗਮ ਦੀ ਕਾਰਗੁਜਾਰੀ ਦੀ ਸਮੀਖਿਆ ਮੀਟਿੰਗ ਸੀ। ਉਹਨਾਂ ਕਿਹਾ ਸ਼ਹਿਰ ਵਿੱਚ ਡੇਂਗੂ ਦੇ ਮੱਛਰਾਂ ਦਾ ਖਾਤਮਾ ਕਰਨ ਦੀ ਜਿੰਮੇਵਾਰੀ ਨਗਰ ਨਿਗਮ ਦੀ ਹੈ ਅਤੇ ਨਗਰ ਨਿਗਮ ਇਸ ਵਾਸਤੇ ਜਵਾਬਦੇਹ ਵੀ ਹੈ। ਉਹਨਾਂ ਕਿਹਾ ਕਿ ਮੀਟਿੰਗ ਵਿੱਚ ਸੈਨੇਟਰੀ ਵਿਭਾਗ ਨੂੰ ਲੋੜੀੱਦੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਉਸਦੀ ਕਾਰਗੁਜਾਰੀ ਵਿੱਚ ਸੁਧਾਰ ਹੋਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ