nabaz-e-punjab.com

ਕੁਰਾਲੀ ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਜਨ ਜੀਵਨ ਪ੍ਰਭਾਵਿਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਜੂਨ:
ਸਥਾਨਕ ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਭਰਮਾਰ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ। ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਅਤੇ ਨੈਸ਼ਨਲ ਹਾਈਵੇ ਸਮੇਤ ਹੋਰਨਾਂ ਸੜਕਾਂ ਤੇ ਅਵਾਰਾ ਪਸ਼ੂਆਂ ਦੇ ਝੁੰਡ ਅਕਸਰ ਘੁੰਮਦੇ ਆਮ ਦੇਖੇ ਜਾ ਸਕਦੇ ਹਨ ਜੋ ਸੜਕੀ ਹਾਦਸਿਆਂ ਦਾ ਕਾਰਨ ਬਣਦੇ ਹਨ। ਪਿਛਲੇ ਸਮੇਂ ਦੌਰਾਨ ਕਈ ਲੋਕ ਇਨ੍ਹਾਂ ਪਸ਼ੂਆਂ ਕਾਰਨ ਸੜਕੀ ਹਾਦਸਿਆਂ ਵਿੱਚ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਹਨ ਉਥੇ ਸੈਂਕੜੇ ਲੋਕ ਜਖਮੀ ਵੀ ਹੋਏ ਹਨ। ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਆਪਣੀ ਬਣਦੀ ਜਿੰਮੇਦਾਰੀ ਨਿਭਾਉਣ ਤੋਂ ਕਤਰਾਉਂਦਾ ਨਜਰ ਆ ਰਿਹਾ ਹੈ। ਜਦੋਂ ਕਿ ਸਰਕਾਰ ਵੱਲੋਂ ਲੋਕਾਂ ਤੋਂ ਟੈਕਸ ਦੇ ਨਾਮ ਤੇ ਗਊ ਸੈੱਸ ਵਸੂਲ ਕਰਦੀ ਹੈ।
ਜਿਸ ਨਾਲ ਇਨ੍ਹਾਂ ਪਸ਼ੂਆਂ ਦੀ ਸੰਭਾਲ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਬਣਦੀ ਹੈ ਪਰ ਸਰਕਾਰ ਵੱਲੋਂ ਗਊ ਸੈੱਸ ਵਸੂਲ ਕਰਨ ਦੇ ਬਾਵਜ਼ੂਦ ਵੀ ਇਨ੍ਹਾਂ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਨਹੀ ਕੀਤੀ ਜਾਦੀ। ਬੇਸ਼ੱਕ ਸ਼ਹਿਰ ਅਤੇ ਜਿਲ੍ਹੇ ਵਿੱਚ ਕਈ ਗਊਸ਼ਾਲਾਵਾਂ ਵੀ ਬਣੀਆਂ ਹੋਈਆਂ ਹਨ ਪਰ ਉਥੋਂ ਦੇ ਪ੍ਰਬੰਧਕ ਸਮਰੱਥਾ ਤੋਂ ਵੱਧ ਪਸ਼ੂ ਰੱਖਣ ਤੋਂ ਕਤਰਾਉਂਦੇ ਹਨ। ਇਥੇ ਦੱਸਣਾ ਬਣਦਾ ਹੈ ਕਿ ਸ਼ਹਿਰ ਵਿੱਚ ਪਸ਼ੂਆਂ ਦੀ ਲੱਗਦੀ ਮੰਡੀ ਵਿਚ ਪਸ਼ੂਆਂ ਦੀ ਖਰੀਦੋ-ਫਰੋਖਤ ਕਰਨ ਲਈ ਵਪਾਰੀ ਆਉਂਦੇ ਹਨ। ਇਸੇ ਮੰਡੀ ਦੀ ਆੜ ਵਿਚ ਬਾਹਰੋਂ ਲੋਕ ਅਵਾਰਾ ਹੋ ਚੁੱਕੀਆਂ ਗਾਵਾਂ ਨੂੰ ਸ਼ਹਿਰ ਦੀ ਮੰਡੀ ਵਿੱਚ ਛੱਡ ਜਾਂਦੇ ਹਨ ਜਿਨ੍ਹਾਂ ਨੂੰ ਰੋਕਣ ਵਿਚ ਪ੍ਰਸ਼ਾਸਨ ਬੁਰੀ ਤਰ੍ਹਾਂ ਅਸਫਲ ਹੈ। ਸ਼ਹਿਰ ਵਿੱਚ ਬਣੀ ਟਰੱਕ ਯੂਨੀਅਨ ਦੇ ਖਾਲੀ ਪਏ ਗਰਾਂਉਂਡ ਵਿੱਚ ਇਨ੍ਹਾਂ ਪਸ਼ੂਆਂ ਦੀ ਭਰਮਾਰ ਹੈ ਜਿਸ ਕਾਰਨ ਆਸ-ਪਾਸ ਰਹਿੰਦੇ ਲੋਕਾਂ ਦਾ ਇਸ ਥਾਂ ਤੋਂ ਲੰਘਣਾ ਅਤੇ ਘਰਾਂ ਵਿਚ ਰਹਿਣਾ ਮੁਸ਼ਕਲ ਹੋਇਆ ਪਿਆ ਹੈ।
ਇਹ ਪਸ਼ੂ ਸ਼ਹਿਰ ਦੀਆਂ ਗਲੀਆਂ ਵਿਚ ਵੀ ਵੜ ਜਾਂਦੇ ਹਨ ਜਿਥੇ ਲੋਕਾਂ ਨੂੰ ਫੱਟੜ ਕਰਦੇ ਹਨ ਉਥੇ ਕਈ ਵਾਹਨਾਂ ਨੂੰ ਨੁਕਸਾਨ ਵੀ ਪਹੁੰਚਾਇਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਮੰਡਲ ਮੀਤ ਪ੍ਰਧਾਨ ਗੋਲਡੀ ਸ਼ੁਕਲਾ ਅਤੇ ਆਪ ਦੇ ਸਰਕਲ ਇੰਚਾਰਜ ਹਰੀਸ਼ ਕੌਸ਼ਲ ਨੇ ਕਿਹਾ ਕਿ ਸਰਕਾਰ ਆਪਣੀ ਬਣਦੀ ਜਿੰਮੇਵਾਰੀ ਨਿਭਾਉਦਿਆਂ ਸੜਕਾਂ ਤੇ ਬੇਸਹਾਰਾ ਘੁੰਮਦੇ ਇਨ੍ਹਾਂ ਪਸ਼ੂਆਂ ਨੂੰ ਸੰਭਾਲਣ ਅਤੇ ਇਨ੍ਹਾਂ ਦੇ ਰੱਖ-ਰਖਾਓ ਦਾ ਪੁਖਤਾ ਪ੍ਰਬੰਧ ਕਰੇ ਤਾਂ ਜੋ ਕਿਸੇ ਦਾ ਜਾਨੀ ਮਾਲੀ ਨੁਕਸਾਨ ਨਾ ਹੋਵੇ। ਗੋਲਡੀ ਸ਼ੁਕਲਾ ਨੇ ਕਿਹਾ ਕਿ ਉਹ ਕਈ ਵਾਰ ਸ਼ਹਿਰ ਵਿਚੋਂ ਪਸ਼ੂਆਂ ਨੂੰ ਗਊਸ਼ਾਲਾ ਵਿਚ ਛੱਡ ਆਏ ਹਨ ਪਰ ਹੁਣ ਵੀ ਪਸ਼ੂਆਂ ਦੀ ਭਰਮਾਰ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…