
ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 71 ਵਿੱਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਇੱਥੋਂ ਦੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ-71 ਮੁਹਾਲੀ ਵਿੱਚ 71ਵਾਂ ਸੁਤੰਤਰਤਾ ਦਿਵਸ ਅੱਜ ਧੂਮਧਾਮ ਨਾਲ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੇਸ਼ ਭਗਤਾਂ ਦੀ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵੰਦੇ ਮਾਤਰਮ ਨਾਲ ਕੀਤੀ ਗਈ। ਇਸ ਮੌਕੇ ਵੱਖ ਵੱਖ ਪ੍ਰਕਾਰ ਦੀਆਂ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਪੂਰੇ ਸਕੂਲ ਨੂੰ ਉਲਤਰ, ਦੱਖਣ, ਪੂਰਬ, ਪੱਛਮ, ਚਾਰ ਖੇਤਰਾਂ ਵਿੱਚ ਵੰਡਿਆ ਗਿਆ। ਵਿਦਿਆਰਥੀਆਂ ਵੱਲੋਂ ਹਰ ਖੇਤਰ ਦਾ ਲੋਕ ਨਾਚ ਪੇਸ਼ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਮੌਕੇ ’ਤੇ ਦਸਤਾਵੇਜ਼ ਫਿਲਮ ਵੀ ਦਿਖਾਈ ਗਈ। ਅਖੀਰ ਵਿੱਚ ਸਕੂਲ ਦੇ ਡਾਇਰੈਕਟਰ ਤੇ ਸਮਾਜ ਸੇਵੀ ਆਗੂ ਇਕਬਾਲ ਸਿੰਘ ਸ਼ੇਰਗਿੱਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ’ਤੇ ਵਿਧਾਈ ਦਿੰਦਿਆਂ ਵਿਦਿਆਰਥੀਆਂ ਦੀ ਪੇਸ਼ਕਾਰੀਆਂ ਅਤੇ ਅਧਿਆਪਕਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।