ਆਜ਼ਾਦੀ ਦਿਹਾੜਾ: ਆਈਜੀ ਗੁਰਪ੍ਰੀਤ ਭੁੱਲਰ ਨੇ ਸੁਰੱਖਿਆ ਇੰਤਜ਼ਾਮਾਂ ਦਾ ਜਾਇਜ਼ਾ ਲਿਆ

ਜ਼ਿਲ੍ਹਾ ਪੁਲੀਸ ਦੇ ਅਧਿਕਾਰੀਆਂ ਨੂੰ ਸੁਰੱਖਿਆ ਪੱਖ ਤੋਂ ਪੂਰਨ ਚੌਕਸੀ ਰੱਖਣ ਲਈ ਕਿਹਾ

ਸਾਰੀਆਂ ਨਾਜ਼ੁਕ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਨਿਗਰਾਨੀ ਕਰਨ ਦੇ ਆਦੇਸ਼

ਨਬਜ਼-ਏ-ਪੰਜਾਬ, ਮੁਹਾਲੀ, 11 ਅਗਸਤ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ। ਰੂਪਨਗਰ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ੁੱਕਰਵਾਰ ਸ਼ਾਮ ਨੂੰ ਸੁਤੰਤਰਤਾ ਦਿਵਸ ਸਬੰਧੀ ਅਗਾਊਂ ਸੁਰੱਖਿਆ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਖਾਸ ਕਰਕੇ ਸਾਰੀਆਂ ਨਾਜ਼ੁਕ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਮੀਟਿੰਗ ਵਿੱਚ ਐੱਸਐੱਸਪੀ ਸੰਦੀਪ ਗਰਗ ਤੇ ਹੋਰ ਅਧਿਕਾਰੀ ਮੌਜੂਦ ਸਨ।
ਆਈਜੀ ਭੁੱਲਰ ਨੇ ਹਰ ਕੀਮਤ ’ਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਪੰਜਾਬ ਪੁਲੀਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕਰਨ ਦਾ ਇੱਕੋ-ਇੱਕ ਉਦੇਸ਼ ਸੁਰੱਖਿਆ ਪ੍ਰਣਾਲੀ ਨੂੰ ਵਧੇਰੇ ਜਵਾਬਦੇਹ ਅਤੇ ਕੁਸ਼ਲ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਪਹਿਲਾਂ ਹੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਆਈਜੀ ਭੁੱਲਰ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਵੱਲੋਂ ਨਾਜ਼ੁਕ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨਿਯਮਤ ਤੌਰ ’ਤੇ ਅਚਨਚੇਤ ਦੌਰੇ ਕੀਤੇ ਜਾਣਗੇ ਅਤੇ ਫੀਲਡ ਅਧਿਕਾਰੀਆਂ ਨੂੰ ਇਨ੍ਹਾਂ ਥਾਵਾਂ ਉੱਤੇ ਨਜ਼ਰ ਰੱਖਣ ਦੇ ਨਾਲ-ਨਾਲ ਜ਼ਮਾਨਤ ’ਤੇ ਆਏ ਅਪਰਾਧੀਆਂ ’ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਪੁਲੀਸ ਅਫ਼ਸਰਾਂ ਨੂੰ ਜਨਤਕ ਥਾਵਾਂ ’ਤੇ 24 ਘੰਟੇ ਗਸ਼ਤ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਆਜ਼ਾਦੀ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾ ਸਕੇ।
ਉਨ੍ਹਾਂ ਕਿਹਾ ਕਿ ਪੁਲੀਸ ਟੀਮਾਂ/ਪੀਸੀਆਰ ਸ਼ਹਿਰ ਵਿੱਚ 24 ਘੰਟੇ ਨਿਗਰਾਨੀ ਅਤੇ ਗਸ਼ਤ ਕਰਨ ਕਿਉਂਕਿ ਸ਼ਾਪਿੰਗ ਮਾਲ, ਬਾਜ਼ਾਰਾਂ, ਰੈਸਟੋਰੈਂਟਾਂ ਆਦਿ ਵਿੱਚ ਲੋਕਾਂ ਦੀ ਜ਼ਿਆਦਾ ਭੀੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਚੌਕਸ ਰਹਿਣਾ ਚਾਹੀਦਾ ਹੈ ਤਾਂ ਜੋ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਜ਼ਿਲ੍ਹਾ ਪੁਲੀਸ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਦੇਸ਼ ਦੀ ਸੇਵਾ ਕਰਨ ਦੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…