ਆਜ਼ਾਦੀ ਦਿਵਸ ਦੇ ਮੱਦੇਨਜ਼ਰ: ਨਾਕਾਬੰਦੀ ਦੌਰਾਨ ਵਰਨਾ ਕਾਰ ’ਚੋਂ ਮਿਲੀ ਇਤਰਾਜਯੋਗ ਸਮੱਗਰੀ

ਨਿਯਮਾਂ ਦੀ ਉਲੰਘਣਾ ਦੇ ਦੋਸ਼ ’ਚ 56 ਵਾਹਨ ਚਲਾਨ, 12 ਵਾਹਨ ਕੀਤੇ ਜ਼ਬਤ

ਚੰਡੀਗੜ੍ਹ ਨੰਬਰ ਦੀ ਵਰਨਾ ਕਾਰ ’ਚੋਂ ਨਾਜਾਇਜ਼ ਸ਼ਰਾਬ ਦੀਆਂ 30 ਪੇਟੀਆਂ ਬਰਾਮਦ, ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਗਸਤ:
75ਵੇਂ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਚੌਕਸੀ ਵਧਾ ਦਿੱਤੀ ਹੈ। ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਅੱਜ ਏਡੀਜੀਪੀ (ਸਕਿਉਰਿਟੀ) ਐੱਸਐੱਸ ਸ੍ਰੀਵਾਸਤਵਾ ਦੀ ਨਿਗਰਾਨੀ ਹੇਠ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਜ਼ਬਰਦਸਤ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਹ ਨਾਕਾਬੰਦੀ ਸਮੂਹ ਸਿਟੀ-ਸੀਲਿੰਗ ਪੁਆਇੰਟਾਂ ’ਤੇ ਕੀਤੀ ਗਈ। ਏਡੀਜੀਪੀ ਨੇ ਨਾਕੇ ’ਤੇ ਖੜ ਕੇ ਖ਼ੁਦ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੁਹਾਲੀ ਪੁਲੀਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।
ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 56 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 12 ਵਾਹਨਾਂ ਨੂੰ ਮੋਟਰ ਵਹੀਕਲ ਐਕਟ ਤਹਿਤ ਬੰਦ ਕੀਤੇ ਗਏ। ਚੈਕਿੰਗ ਦੌਰਾਨ ਚੰਡੀਗੜ੍ਹ ਨੰਬਰ ਦੀ ਇੱਕ ਵਰਨਾ ਕਾਰ ਜਿਸ ਵਿੱਚ ਮਨਜੀਤ ਸਿੰਘ ਵਾਸੀ ਮੁਹੱਲਾ ਅਗਵਾੜ ਖ਼ੁਆਜਾ ਵਾਯੂ, ਜ਼ਿਲ੍ਹਾ ਲੁਧਿਆਣਾ ਅਤੇ ਰਾਕੇਸ਼ ਕੁਮਾਰ ਵਾਸੀ ਲਾਲਾ ਲਾਜਪਤ ਰਾਏ ਰੋਡ, ਜਗਰਾਉਂ ਕੋਲੋਂ ਵੱਖ-ਵੱਖ ਮਾਰਕਾ ਦੀਆਂ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।

ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਕਾਰ ਸਵਾਰਾਂ ਦੀ ਗ੍ਰਿਫ਼ਤਾਰੀ ਪਾਈ ਗਈ। ਉਨ੍ਹਾਂ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਆਉਣ ਵਾਲੇ ਦਿਨ ਵਿੱਚ ਵੀ ਲਗਾਤਾਰ ਨਾਕਾਬੰਦੀ ਜਾਰੀ ਰਹੇਗੀ। ਇਸ ਤੋਂ ਇਲਾਵਾ ਮੁਹਾਲੀ ਕੌਮਾਂਤਰੀ ਏਅਰਪੋਰਟ ਅਤੇ ਰੇਲਵੇ ਸਟੇਸ਼ਨ ਅਤੇ ਬੱਸ ਅੱਡਿਆਂ ’ਤੇ ਵੀ ਚੌਕਸੀ ਵਧਾਈ ਗਈ ਹੈ ਅਤੇ ਪੁਲੀਸ ਦੀਆਂ ਵੱਖ-ਵੱਖ ਟੀਮਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਗਸ਼ਤ ਤੇਜ਼ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…