ਆਜ਼ਾਦੀ ਦਿਵਸ: ਮੁਹਾਲੀ ਵਿੱਚ ਮੁੱਖ ਸਕੱਤਰ ਤੇ ਡੀਜੀਪੀ ਦੀ ਕੀਤੀ ਸਕਰੀਨਿੰਗ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਗਸਤ:
ਸੁਤੰਤਰਤਾ ਦਿਵਸ ਸਮਾਰੋਹਾਂ ਦੇ ਮੌਕੇ ਇੱਕ ਬਹੁਤ ਹੀ ਦਿਲਚਸਪ ਘਟਨਾਕ੍ਰਮ ਦੌਰਾਨ ਇਹ ਦੇਖਿਆ ਗਿਆ ਕਿ ਮੁਹਾਲੀ ਪ੍ਰਸ਼ਾਸਨ ਨੇ ਕੋਵਿਡ-19 ਪ੍ਰੋਟੋਕਾਲ ਨੂੰ ਲਾਗੂ ਕਰਨ ਲਈ ਬਹੁਤ ਸਖ਼ਤੀ ਵਰਤਦਿਆਂ ਅੱਜ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਦਿਨਕਰ ਗੁਪਤਾ ਦੀ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਦੇ ਸਟੇਡੀਅਮ ਵਿਖੇ ਆਯੋਜਿਤ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੇ ਸਥਾਨ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਇਨਫਰਾ ਰੈਡ ਥਰਮੋਮੀਟਰ ਰਾਹੀਂ ਸਕਰੀਨਿੰਗ ਕੀਤੀ ਗਈ।
ਮੁੱਖ ਸੱਕਤਰ ਅਤੇ ਡੀਜੀਪੀ ਦੇ ਦਾਖ਼ਲੇ ’ਤੇ ਪਾਬੰਦੀ ਲਗਾਉਂਦਿਆਂ ਇਕ ਬਹੁਤ ਹੀ ਦਲੇਰਾਨਾ ਕਦਮ ਚੁੱਕਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਾਨ ਨੇ ਕਿਹਾ ਕਿ ਕਿਸੇ ਵੀ ਅਧਿਕਾਰੀ ਵੱਲੋਂ ਸਕਰੀਨਿੰਗ ਦਾ ਵਿਰੋਧ ਨਹੀਂ ਕੀਤਾ ਗਿਆ। ਬਲਕਿ ਉਨ੍ਹਾਂ ਨੇ ਕੋਵਿਡ ਸੁਰੱਖਿਆ ਪ੍ਰੋਟੋਕਾਲ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪ੍ਰਸ਼ਾਸਨ ਦੇ ਉਪਰਾਲੇ ਦੀ ਭਰਵੀਂ ਸ਼ਲਾਘ ਕੀਤੀ। ਉਨ੍ਹਾਂ ਕਿਹਾ ਕਿ ‘ਅਸੀਂ ਮੁੱਖ ਸਕੱਤਰ ਦੇ ਨਾਲ ਨਾਲ ਡਾਇਰੈਕਟਰ ਜਨਰਲ ਆਫ਼ ਪੁਲੀਸ ਵੱਲੋਂ ਸਹਿਯੋਗ ਦੇਣ ਅਤੇ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਉਤਸ਼ਾਹਿਤ ਕਰਨ ਲਈ ਧੰਨਵਾਦ ਕਰਦੇ ਹਾਂ।’
ਡੀਸੀ ਗਿਰੀਸ਼ ਦਿਆਲਨ ਨੇ ਕਿਹਾ ਕਿ ਜਦੋਂ ਸੀਨੀਅਰ ਅਧਿਕਾਰੀ ਕਾਨੂੰਨ ਦੀ ਪਾਲਣਾ ਕਰਕੇ ਦੂਜਿਆਂ ਲਈ ਉਦਾਹਰਣ ਬਣਦੇ ਹਨ ਤਾਂ ਐਡਵਾਈਜ਼ਰੀ ਦੀ ਪਾਲਣਾ ਵਿੱਚ ਆਸਾਨੀ ਹੁੰਦੀ ਹੈ। ਉਮੀਦ ਹੈ ਕਿ ਇਨ੍ਹਾਂ ਦੋਵੇਂ ਉੱਚ ਅਧਿਕਾਰੀਆਂ ਦੀ ਨਿਮਰਤਾ ਲੋਕਾਂ ਨੂੰ ਇਹ ਅਹਿਸਾਸ ਕਰਵਾਏਗੀ ਕਿ ਕਰੋਨਾਵਾਇਰਸ ਕੋਈ ਵੱਡਾ ਛੋਟਾ ਅਹੁਦੇ ਨਹੀਂ ਦੇਖਦਾ, ਸਾਰਿਆਂ ਨੂੰ ਇਸ ਵਾਇਰਸ ਤੋਂ ਬਰਾਬਰ ਖ਼ਤਰਾ ਹੈ ਅਤੇ ਸਾਰਿਆਂ ਨੂੰ ਸਰਕਾਰੀ ਐਡਵਾਈਜ਼ਰੀਜ਼ ਦੀ ਪਾਲਣਾ ਕਰਨੀ ਚਾਹੀਦੀ ਹੈ। ਜਾਂਚ ਤੋਂ ਪਰਹੇਜ਼ ਕਰਨਾ ਘਾਤਕ ਹੋ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …