Share on Facebook Share on Twitter Share on Google+ Share on Pinterest Share on Linkedin ਚੰਦੂਮਾਜਰਾ ਦੇ ਹੱਕ ਵਿੱਚ ਚੋਣ ਮੈਦਾਨ ’ਚੋਂ ਹਟੇ ਆਜ਼ਾਦ ਉਮੀਦਵਾਰ ਜਗਨੀਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ: ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਲੋਕ ਸਭਾ ਚੋਣਾਂ ਦੇ ਐਨ ਮੌਕੇ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂਕਿ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਜਗਨੀਤ ਸਿੰਘ ਨੇ ਅਚਾਨਕ ਚੋਣ ਮੈਦਾਨ ’ਚੋਂ ਪਿੱਛੇ ਹਟਦਿਆਂ ਸ੍ਰੀ ਚੰਦੂਮਾਜਰਾ ਦੀ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ। ਅੱਜ ਇੱਥੇ ਜਾਰੀ ਲਿਖਤੀ ਇਕ ਬਿਆਨ ਅਤੇ ਵੀਡੀਓ ਕਲਿੱਪ ਰਾਹੀਂ ਜਗਨੀਤ ਸਿੰਘ ਨੇ ਕਿਹਾ ਕਿ ਸ੍ਰੀ ਚੰਦੂਮਾਜਰਾ ਵੱਲੋਂ ਸਮੁੱਚੇ ਹਲਕੇ ਅਤੇ ਪੰਜਾਬ ਲਈ ਕੀਤੇ ਕੰਮਾਂ ਅਤੇ ਅਕਾਲੀ ਆਗੂ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਸ੍ਰੀ ਚੰਦੂਮਾਜਰਾ ਦੇ ਹੱਕ ਵਿੱਚ ਚੋਣ ਮੈਦਾਨ ’ਚੋਂ ਹੱਟਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਸ੍ਰੀ ਚੰਦੂਮਾਜਰਾ ਦੇ ਹੱਕ ਵਿੱਚ ਵੋਟਾਂ ਪੁਆਣਗੇ ਅਤੇ ਹੋਰਨਾਂ ਲੋਕਾਂ ਨੂੰ ਵੀ ਪ੍ਰੇਰਿਤ ਕਰਨਗੇ। ਇਸ ਮੌਕੇ ਚੰਦੂਮਾਜਰਾ ਦੇ ਪੁੱਤਰ ਅਤੇ ਪੰਜਾਬ ਦੇ ਸਾਬਕਾ ਵਧੀਕ ਐਡਵੋਕੇਟ ਜਨਰਲ ਵਕੀਲ ਸਿਮਰਨਜੀਤ ਸਿੰਘ ਚੰਦੂਮਾਜਰਾ ਤੇ ਹੋਰਨਾਂ ਆਗੂਆਂ ਵੱਲੋਂ ਜਗਨੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ