ਆਜ਼ਾਦ ਉਮੀਦਵਾਰ ਪਰਨੀਤ ਪੰਧੇਰ ਵੱਲੋਂ ਚੋਣ ਮੁਹਿੰਮ ਦਾ ਆਗਾਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਮੁਹਾਲੀ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਣ ਵਾਲੇ ਸਾਬਕਾ ਪੁਲੀਸ ਅਧਿਕਾਰੀ ਸਰਬਜੀਤ ਸਿੰਘ ਪੰਧੇਰ ਦੇ ਸਪੁੱਤਰ ਪਰਨੀਤ ਸਿੰਘ ਪੰਧੇਰ ਨੇ ਵਾਹਿਗੁਰੂ ਦਾ ਓਟ ਆਸਰਾ ਲੈ ਕੇ ਆਪਣੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਧੇਰ ਪਰਿਵਾਰ ਵੱਲੋਂ ਇੱਥੋਂ ਦੇ ਫੇਜ਼-8 ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ ਅਤੇ ਇਸ ਮਗਰੋਂ ਸ਼ਹਿਰ ਦੀਆਂ ਸੜਕਾਂ ’ਤੇ ਰੋਡ ਸੋਅ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਆਗੂ ਪਰਨੀਤ ਪੰਧੇਰ ਨੇ ‘ਆਓ ਸਿਰਜੀਏ ਨਵਾਂ ਪੰਜਾਬ, ਨਵੀਂ ਪੀੜ੍ਹੀ ਤੇ ਨਵੀਂ ਪੀੜ੍ਹੀ ਦੀ ਸੋਚ’ ਦਾ ਹੋਕਾ ਦਿੰਦਿਆਂ ਭ੍ਰਿਸ਼ਟਾਚਾਰ, ਬੇਰੁਜ਼ਗਾਰ ਅਤੇ ਸਵੱਛ ਪ੍ਰਸ਼ਾਸਨ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਆਜ਼ਾਦ ਹੋਣ ਬਾਅਦ ਵਾਰੀ ਬੰਨ੍ਹ ਕੇ ਪਿਛਲੇ ਸਮਿਆਂ ਤੋਂ ਰਾਜ ਕਰਦੀਆਂ ਆ ਰਹੀਆਂ ਸਿਆਸੀ ਪਾਰਟੀਆਂ ਨੇ ਹਮੇਸ਼ਾਂ ਹੀ ਨੌਜਵਾਨਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਇਸਤੇਮਾਲ ਕੀਤਾ ਜਾਂਦਾ ਰਿਹਾ ਹੈ ਅਤੇ ਕਿਸੇ ਪਾਰਟੀ ਨੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵੱਲ ਧਿਆਨ ਨਹੀਂ ਦਿੱਤਾ ਹੈ। ਜਿਸ ਕਾਰਨ ਅਜੋਕੇ ਸਮੇਂ ਵਿੱਚ ਲੱਖਾਂ ਨੌਜਵਾਨ ਬੇਰੁਜ਼ਗਾਰੀ ਦੀ ਭੱਠੀ ਵਿੱਚ ਸੜ ਰਹੇ ਹਨ, ਜੋ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਦੇਸ਼ ਭਗਤੀ ਵਾਲੇ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੇ ਦਾਦਾ ਜੀ ਪਹਿਲਾਂ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕੀਤੀ ਹੈ ਅਤੇ ਪਿਤਾ ਸਰਬਜੀਤ ਸਿੰਘ ਪੰਧੇਰ ਨੇ ਪੰਜਾਬ ਪੁਲੀਸ ਵਿੱਚੋਂ ਐਸ.ਪੀ. ਦੇ ਅਹੁਦੇ ਤੋਂ ਰਿਟਾਇਰਡ ਹੋਣ ਮਗਰੋਂ ਸਾਰਾ ਸਮਾਂ ਸਮਾਜ ਸੇਵੀ ਕੰਮਾਂ ਵਿੱਚ ਲਗਾਇਆ ਹੋਇਆ ਹੈ।
ਇਸ ਮੌਕੇ ਰਾਮਗੜ੍ਹੀਆ ਸਭਾ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਕਲਸੀ, ਸਾਬਕਾ ਐਸਪੀ ਸਰਬਜੀਤ ਸਿੰਘ ਪੰਧੇਰ, ਕੈਪਟਨ ਬਾਵਾ ਫੇਜ਼-9, ਗੁਰਪ੍ਰਤਾਪ ਸਿੰਘ, ਸੇਵਾਮੁਕਤ ਅਧਿਕਾਰੀ ਗੁਰਚਰਨ ਸਿੰਘ, ਅਵਤਾਰ ਸਿੰਘ, ਰਸ਼ਪਿੰਦਰ ਸਿੰਘ, ਗੁਰਪ੍ਰਤਾਪ ਸਿੰਘ ਭੱਟੀ, ਇੰਜ: ਰਜਿੰਦਰ ਸਿੰਘ ਕਲਸੀ ਅਤੇ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…