Nabaz-e-punjab.com

ਆਜ਼ਾਦ ਉਮੀਦਵਾਰ ਡਾ. ਰਾਣੂ ਵੱਲੋਂ ਰਿਵਾਇਤੀ ਪਾਰਟੀਆਂ ’ਤੇ ਪੈਸਿਆਂ ਵੋਟਰਾਂ ਨੂੰ ਭਰਮਾਉਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ:
ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਡਾ. ਪਰਮਜੀਤ ਸਿੰਘ ਰਾਣੂ ਨੇ ਰਿਵਾਇਤੀ ਪਾਰਟੀਆਂ ਨਾਲੋਂ ਹਟ ਕੇ ਵੱਖਰੇ ਅੰਦਾਜ਼ ਨਾਲ ਚੋਣ ਪ੍ਰਚਾਰ ਕੀਤਾ। ਡਾਕਟਰ ਰਾਣੂ ਚੋਣ ਪ੍ਰਚਾਰ ਦੌਰਾਨ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ, ਉੱਥੇ ਚੋਣ ਜਲਸਿਆਂ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦੀ ਸਿਹਤ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਡਾ. ਰਾਣੂ ਨੇ ਕਿਹਾ ਕਿ ਰਿਵਾਇਤੀ ਸਿਆਸੀ ਪਾਰਟੀਆਂ ਦੇ ਆਗੂ ਕਿਰਾਏ ਦੀ ਮਸ਼ੀਨਰੀ ਦਾ ਪ੍ਰਯੋਗ ਕਰਕੇ ਫਜ਼ੂਲ ਖ਼ਰਚ ਕਰ ਰਹੇ ਹਨ ਅਤੇ ਚੋਣ ਜਲਸਿਆਂ ਵਿੱਚ ਭਾੜੇ ਦੇ ਬੰਦੇ ਇਕੱਠੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਅਤੇ ਅਕਾਲੀ ਅਜਿਹੇ ਹੱਥ ਕੰਡੇ ਵਰਤ ਕੇ ਅਤੇ ਮੀਟਿੰਗਾਂ ਵਿੱਚ ਲੋਕਾਂ ਦੀ ਭਰਵੀਂ ਇਕੱਤਰਤਾ ਦਿਖਾ ਕੇ ਆਪਣੇ ਹੱਕ ਵਿੱਚ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲਣ ਦਾ ਦਾਅਵੇ ਕਰ ਰਹੇ ਹਨ ਅਤੇ ਨਸ਼ੇ ਵੰਡ ਕੇ ਅਤੇ ਪੈਸੇ ਨਾਲ ਵੋਟਾਂ ਖਰੀਦੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀ ਹੋਛੀ ਰਾਜਨੀਤੀ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਅਤੇ ਸੋਚ ਸਮਝ ਕੇ ਆਪਣਾ ਵੋਟ ਦੇਣ।
ਡਾ. ਰਾਣੂ ਨੇ ਦਾਅਵਾ ਕੀਤਾ ਕਿ ਸਮੁੱਚੇ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਡਾਕਟਰੀ ਪੇਸ਼ਾ ਲੋਕ ਰਹਿੰਦੇ ਹਨ। ਜਿਨ੍ਹਾਂ ਵੱਲੋਂ ਉਸ ਨੂੰ ਸਮਰਥਨ ਹਾਸਲ ਹੈ। ਇਸ ਤੋਂ ਇਲਾਵਾ ਸਹਿਜਧਾਰੀ ਸਿੱਖਾਂ ਦੀ ਵੀ ਬਹੁਤਾਤ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਹਮੇਸ਼ਾ ਝੂਠ ਕੇ ਸੱਤਾ ਹਥਿਆਈ ਹੈ ਅਤੇ ਚੋਣ ਜਿੱਤਣ ਤੋਂ ਬਾਅਦ ਕਦੇ ਵੀ ਲੋਕਾਂ ਦੇ ਕੰਮ ਨਹੀਂ ਆਏ। ਜਿਸ ਕਾਰਨ ਐਤਕੀਂ ਰਾਜ ਦੇ ਲੋਕ ਪਰਿਵਰਤਨ ਲਿਆਉਣ ਦੇ ਮੂੜ ਵਿੱਚ ਹਨ ਅਤੇ ਨਵੇਂ ਚਿਹਰਿਆਂ ਨੂੰ ਸੇਵਾ ਦਾ ਮੌਕਾ ਦੇਣ ਲਈ ਉਤਾਵਲੇ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…