ਆਜ਼ਾਦ ਗਰੁੱਪ ਦੀ ਉਮੀਦਵਾਰ ਓਪਿੰਦਰਪ੍ਰੀਤ ਗਿੱਲ ਵੱਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ:
ਤੰਬਾਕੂ ਵਿਰੁੱਧ ਸੰਘਰਸ਼ਸ਼ੀਲ ਐਨਜੀਓ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੀ ਪ੍ਰਧਾਨ ਅਤੇ ਆਜ਼ਾਦ ਉਮੀਦਵਾਰ ਓਪਿੰਦਰਪ੍ਰੀਤ ਕੌਰ ਗਿੱਲ ਨੇ ਐਤਵਾਰ ਨੂੰ ਇੱਥੋਂ ਦੇ ਸੈਕਟਰ-48ਸੀ ਅਤੇ ਫੇਜ਼-11 ਵਿੱਚ ਚੋਣ ਪ੍ਰਚਾਰ ਕਰਦਿਆਂ ਘਰ-ਘਰ ਜਾ ਕੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਇਸ ਇਲਾਕੇ ’ਚੋਂ ਦੂਜੀ ਵਾਰ ਚੋਣ ਲੜ ਰਹੀ ਓਪਿੰਦਰਪ੍ਰੀਤ ਕੌਰ ਨੇ ਕਿਹਾ ਕਿ ਪੰਜ ਸਾਲ ਪਹਿਲਾਂ ਜਦੋਂ ਉਹ ਜ਼ਿਮਨੀ ਚੋਣ ਮੌਕੇ ਵੋਟਾਂ ਮੰਗਣ ਆਏ ਤਾਂ ਲੋਕਾਂ ਨੇ ਕਾਫੀ ਸਮੱਸਿਆਵਾਂ ਬਾਰੇ ਦੱਸਿਆ ਗਿਆ ਸੀ ਲੇਕਿਨ ਹੁਣ ਜਦੋਂ ਉਹ ਘਰ-ਘਰ ਵੋਟਾਂ ਮੰਗਣ ਜਾ ਰਹੇ ਹਨ ਤਾਂ ਲੋਕ ਉਨ੍ਹਾਂ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਮਾਤਾ ਤੇ ਮਰਹੂਮ ਸਾਬਕਾ ਕੌਂਸਲਰ ਅਮਿਤੇਸ਼ਵਰ ਕੌਰ ਦੇ ਯਤਨਾਂ ਸਦਕਾ ਮੁਹਾਲੀ ਨੂੰ ਤੰਬਾਕੂ ਮੁਕਤ ਐਲਾਨਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਉਨ੍ਹਾਂ ਨੇ ਇਸ ਖੇਤਰ ਵਿੱਚ ਪਾਰਕਾਂ ਨੂੰ ਸੈਰਗਾਹ ਬਣਾਇਆ ਗਿਆ, ਸਟਰੀਟ ਲਾਈਟ, ਫੁੱਟਪਾਥ ਅਤੇ ਪੇਵਰ ਬਲਾਕ ਸਮੇਤ ਐਲਈਡੀ ਲਾਈਟਾਂ ਲਗਾਉਣ ਸਮੇਤ ਸੈਕਟਰ ਵਾਸੀਆਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਨਵਾਂ ਟਿਊਬਵੈੱਲ ਅਤੇ ਬੂਸਟਰ ਲਗਾਇਆ ਗਿਆ ਹੈ ਜਦੋਂਕਿ ਗਰਾਉਂਡ ਫਲੋਰ ’ਤੇ ਵੀ ਪਾਣੀ ਨਹੀਂ ਆਉਂਦਾ ਸੀ ਪ੍ਰੰਤੂ ਹੁਣ ਤੀਜੀ ਮੰਜ਼ਲ ਤੱਕ ਪਾਣੀ ਦਾ ਪੂਰਾ ਪ੍ਰੈਸ਼ਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਦੇ ਖੇਡਣ ਲਈ ਖੇਡ ਮੈਦਾਨ ਦੀ ਵਿਵਸਥਾ ਕਰਨ ਲਈ ਪੂਰੀ ਵਾਹ ਲਗਾਈ ਜਾਵੇਗੀ ਅਤੇ ਰੁੱਖਾਂ ਦੀ ਛੰਗਾਈ ਨੂੰ ਯਕੀਨੀ ਬਣਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…