nabaz-e-punjab.com

ਆਜ਼ਾਦ ਗਰੁੱਪ ਦੇ ਦਫ਼ਤਰ ’ਤੇ ਹਮਲਾ: ਯੂਥ ਆਗੂ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦਾ ਮਾਮਲਾ ਭਖਿਆ

ਪੰਜਾਬ ਰੋਡਵੇਜ਼ ਕਰਮਚਾਰੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਨਿੱਜੀ ਦਖ਼ਲ ਦੇਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਇੱਥੋਂ ਦੇ ਸੈਕਟਰ-79 ਵਿਖੇ ਐਤਵਾਰ ਨੂੰ ਆਜ਼ਾਦ ਗਰੁੱਪ ਦੇ ਮੁੱਖ ਚੋਣ ਦਫ਼ਤਰ ਅਤੇ ਸਮਰਥਕਾਂ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਯੂਥ ਅਕਾਲੀ ਆਗੂ ਅਤੇ ਬਾਕੀ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਹਾਲਾਂਕਿ ਪੁਲੀਸ ਇਹ ਦਾਅਵਾ ਕਰ ਰਹੀ ਹੈ ਕਿ ਹਮਲਾਵਰਾਂ ਦੀ ਪੈੜ ਨੱਪਣ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਸਾਰੇ ਹਮਲਾਵਰ ਆਪੋ-ਆਪਣੇ ਘਰਾਂ ’ਚੋਂ ਫਰਾਰ ਹਨ।
ਉਧਰ, ਯੂਥ ਅਕਾਲੀ ਆਗੂ ਸੁਖਵਿੰਦਰ ਸਿੰਘ ਛਿੰਦੀ ਵੱਲੋਂ ਸਾਬਕਾ ਕੌਂਸਲਰ ਤੇ ਨੌਜਵਾਨ ਆਗੂ ਪਰਵਿੰਦਰ ਸਿੰਘ ਸੋਹਾਣਾ ਦੀ ਦਸਤਾਰ ਲਾਹ ਕੇ ਆਪਣੇ ਨਾਲ ਲਿਜਾਉਣ ਸਬੰਧੀ ਵਾਇਰਲ ਕੀਤੀ ਵੀਡੀਓ ਦਾ ਮਾਮਲਾ ਕਾਫੀ ਭਖ ਗਿਆ ਹੈ। ਇਸ ਵੀਡੀਓ ਵੀ ਯੂਥ ਆਗੂ ਸ਼ਰ੍ਹੇਆਮ ਧਮਕੀਆਂ ਦੇ ਰਿਹਾ ਹੈ ਅਤੇ ਗੰਦੀ ਗਾਲਾਂ ਕੱਢਦਾ ਨਜ਼ਰ ਆ ਰਿਹਾ ਹੈ। ਇਸ ਸਬੰਧੀ ਪੰਜਾਬ ਰੋਡਵੇਜ਼ ਕਰਮਚਾਰੀ ਦਲ ਨੇ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕਰਮਚਾਰੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਤਬੀਰ ਸਿੰਘ ਖੱਟੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪਰਵਿੰਦਰ ਸਿੰਘ ਸੋਹਾਣਾ ਦੀ ਦਸਤਾਰ ਲਾਹੁਣ ਦੀ ਵੀਡੀਓ ਅਪਲੋਡ ਕਰਕੇ ਗਾਲਾਂ ਕੱਢਣ ਦੀ ਸਖ਼ਤ ਨਿਖੇਧੀ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਰਘੁਬੀਰ ਸਿੰਘ ਤੋਂ ਮੰਗ ਕੀਤੀ ਹੈ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਗੁਰਸਿੱਖੀ ਸਿਧਾਂਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਅਜਿਹੀ ਮਾੜੀ ਹਰਕਤ ਕਰਨ ਦੀ ਜੁਰੱਅਤ ਨਾ ਕਰ ਸਕੇ।
ਮੀਟਿੰਗ ਵਿੱਚ ਪੰਜਾਬ ਰੋਡਵੇਜ਼ ਚੰਡੀਗੜ੍ਹ ਡਿੱਪੂ ਦੇ ਪ੍ਰਧਾਨ ਜਗਦੀਸ਼ ਸਿੰਘ ਸੋਹਾਣਾ, ਜਨਰਲ ਸਕੱਤਰ ਰਾਜਵੀਰ ਸਿੰਘ ਟਿਵਾਣਾ, ਰੂਪਨਗਰ ਡਿੱਪੂ ਦੇ ਪ੍ਰਧਾਨ ਸਰਬਜੀਤ ਸਿੰਘ ਗੋਸਲ, ਜਨਰਲ ਸਕੱਤਰ ਤਰਲੋਚਨ ਸਿੰਘ, ਨੰਗਲ ਡਿੱਪੂ ਦੇ ਪ੍ਰਧਾਨ ਤਲਵਿੰਦਰ ਸਿੰਘ ਸੰਧੂ, ਜਨਰਲ ਸਕੱਤਰ ਅਮਰੀਕ ਸਿੰਘ, ਲੁਧਿਆਣਾ ਡਿੱਪੂ ਦੇ ਦਰਸ਼ਨ ਸਿੰਘ ਘੁਲਾਲ ਅਤੇ ਹੋਰ ਕਈ ਆਗੂ ਅਤੇ ਮੈਂਬਰ ਸ਼ਾਮਲ ਹੋਏ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …