ਇੰਦਰਬੀਰ ਨਿੱਝਰ ਨੇ ਮੁਹਾਲੀ ਤੋਂ ਕੀਤੀ ਸੂਬਾ ਪੱਧਰੀ ‘ਮੇਰਾ ਸ਼ਹਿਰ-ਮੇਰਾ ਮਾਨ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਪੰਜਾਬ ਦੀਆਂ 13 ਨਗਰ ਨਿਗਮਾਂ ਅਤੇ ਕਲਾਸ-1 ਯੂਐਲਬੀਜ ਵਿੱਚ ਵੀ ਮੁਹਿੰਮ ਦੀ ਹੋਈ ਰਸਮੀ ਸ਼ੁਰੂਆਤ

ਸ਼ਹਿਰਾਂ ਨੂੰ ਹਰਾ-ਭਰਾ ਬਣਾਉਣਾ, ਸਵੱਛਤਾ ਤੇ ਸਫ਼ਾਈ ਨੂੰ ਰੋਜ਼ਾਨਾ ਦੇ ਜੀਵਨ ਦਾ ਹਿੱਸਾ ਬਣਾਉਣ ’ਤੇ ਜ਼ੋਰ

ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸ਼ੁਰੂ ਕੀਤੀ ‘ਮੇਰਾ ਸ਼ਹਿਰ-ਮੇਰਾ ਮਾਨ’ ਮੁਹਿੰਮ ’ਚ ਲੋਕ ਵਧ ਚੜ੍ਹ ਕੇ ਸਾਥ ਦੇਣ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ:
ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ‘ਮੇਰਾ ਸ਼ਹਿਰ-ਮੇਰਾ ਮਾਨ’ ਮੁਹਿੰਮ ਦੀ ਰਸਮੀ ਸ਼ੁਰੂਆਤ ਅੱਜ ਮੁਹਾਲੀ ਸ਼ਹਿਰ ਤੋਂ ਕੀਤੀ। ਇਸ ਸਬੰਧੀ ਇੱਥੋਂ ਦੇ ਫੇਜ਼-3ਬੀ2 ਸਥਿਤ ਡਾ. ਬੀਆਰ ਅੰਬੇਦਕਰ ਇੰਸਟੀਚਿਊਟ ਵਿੱਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਮੰਤਰੀ ਨੇ ਇੱਥੇ ਇੱਕ ਬੂਟਾ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਲੋਕਾਂ ਨੂੰ ਆਪਣੇ ਜੀਵਨ ਸਿੰਘ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਰੁੱਖਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਆ। ਇਸ ਮੌਕੇ ਆਪ ਵਿਧਾਇਕ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਪੀਐਮਆਈਡੀਸੀ ਦੀ ਐਮਡੀ ਸ੍ਰੀਮਤੀ ਈਸ਼ਾ ਕਾਲੀਆ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਵਜੋਤ ਕੌਰ, ਐੱਸਐੱਸਪੀ ਵਿਵੇਕਸ਼ੀਲ ਸੋਨੀ, ਐਸਡੀਐਮ ਸਰਬਜੀਤ ਕੌਰ, ਆਪ ਦੇ ਸੀਨੀਅਰ ਆਗੂ ਵਿਨੀਤ ਵਰਮਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
ਡਾ. ਇੰਦਰਬੀਰ ਨਿੱਝਰ ਨੇ ਸੀਵਰੇਜ, ਸੜਕਾਂ ਦੀ ਸਫ਼ਾਈ ਦਾ ਨਿਰੀਖਣ ਕੀਤਾ ਅਤੇ ਰਿਹਾਇਸ਼ੀ ਖੇਤਰ ਦੀਆਂ ਪਾਰਕਾਂ ਦਾ ਸਫ਼ਾਈ ਦਾ ਜਾਇਜ਼ ਮੰਤਰੀ ਨੇ ਮੌਕੇ ’ਤੇ ਖੜੇ ਰਹਿ ਕੇ ਕੀਤਾ। ਉਨ੍ਹਾਂ ਕਿਹਾ ਕਿ ‘ਮੇਰਾ ਸ਼ਹਿਰ-ਮੇਰਾ ਮਾਨ’ ਮੁਹਿੰਮ ਦੀ ਕਲਪਨਾ ਸ਼ਹਿਰਾਂ ਨੂੰ ਹਰਿਆ-ਭਰਿਆ ਯਕੀਨੀ ਬਣਾਉਣ ਲਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਹੀ 13 ਹੋਰ ਨਗਰ ਨਿਗਮਾਂ ਅਤੇ ਕਲਾਸ-1 ਯੂਐਲਬੀਜ ਵਿੱਚ ਵੀ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਕਮਿਊਨਿਟੀ ਦੀ ਭਾਗੀਦਾਰੀ ਜ਼ਰੂਰੀ ਹੈ। ਕਮਿਊਨਿਟੀ ਦੀ ਭਾਗੀਦਾਰੀ ਤੋਂ ਬਿਨਾਂ ਕੋਈ ਵੀ ਮੁਹਿੰਮ ਸਫਲ ਨਹੀਂ ਹੋ ਸਕਦੀ ਹੈ।
ਡਾ. ਨਿੱਝਰ ਨੇ ਦੱਸਿਆ ਕਿ ‘ਮੇਰਾ ਸ਼ਹਿਰ-ਮੇਰਾ ਮਾਨ’ ਨੂੰ ਕਮਿਊਨਿਟੀ ਆਧਾਰਿਤ ਮੁਹਿੰਮ ਬਣਾਉਣ ਲਈ ਵਾਰਡਾਂ ਦੇ ਲੋਕ, ਕਮਿਊਨਿਟੀ ਲੀਡਰ, ਧਾਰਮਿਕ ਸੰਸਥਾਵਾਂ ਮੁਖੀ, ਐਨਜੀਓ/ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੂਐਲਬੀਜ਼ ਨੂੰ ਵਾਰਡ ਕਮੇਟੀਆਂ/ਮੁਹੱਲਾ ਕਮੇਟੀਆਂ ਦੇ ਗਠਨ ਨੂੰ ਵੀ ਉਤਸ਼ਾਹਿਤ ਕਰਨਾ ਚਾਹੀਦਾ ਹੈ ਜੋ ਵਾਰਡਾਂ/ਮੁਹੱਲਿਆਂ ਦੀ ਸਫ਼ਾਈ ਨਿਯਮਤ ਤੌਰ ’ਤੇ ਯਕੀਨੀ ਬਣਾਈ ਜਾ ਸਕੇ।

ਇਸ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸਵੱਛਤਾ ਤੇ ਸਾਫ਼ ਸਫ਼ਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ‘ਮੇਰਾ ਸ਼ਹਿਰ-ਮੇਰਾ ਮਾਨ’ ਮੁਹਿੰਮ ਵਿੱਚ ਵਧ ਚੜ੍ਹ ਕੇ ਮੁਹਾਲੀ ਪ੍ਰਸ਼ਾਸਨ ਅਤੇ ਸਰਕਾਰ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਸਾਕਾਰ ਹੋ ਸਕੇ। ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਸਵੱਛਤਾ ਅਪਣਾਓ ਅਤੇ ਪਲਾਸਟਿਕ ਦੀ ਵਰਤੋਂ ਬੰਦ ਕਰਨ ਦੇ ਵਿਸ਼ੇ ’ਤੇ ਨਾਟਕ ਪੇਸ਼ ਕੀਤਾ। ਨਗਰ ਨਿਗਮ ਦੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਜਦੋਂਕਿ ਅਖੀਰ ਵਿੱਚ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਮੰਤਰੀ ਅਤੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਆਪ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ, ਅਮਰਦੀਪ ਕੌਰ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਸਾਬਕਾ ਕੌਂਸਲਰ ਆਰਪੀ ਸ਼ਰਮਾ ਤੇ ਹਰਪਾਲ ਸਿੰਘ ਚੰਨਾ, ਸਮਾਜ ਸੇਵੀ ਹਰਬਿੰਦਰ ਸਿੰਘ ਸੈਣੀ, ਬਲਾਕ ਸਮਿਤੀ ਮੈਂਬਰ ਅਮਰੀਕ ਸਿੰਘ ਮੌਲੀ ਬੈਦਵਾਨ, ਨੰਬਰਦਾਰ ਹਰਸੰਗਤ ਸਿੰਘ, ਤਰਲੋਚਨ ਸਿੰਘ ਮਟੌਰ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles

Check Also

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ…