Share on Facebook Share on Twitter Share on Google+ Share on Pinterest Share on Linkedin ਗੁਰੂ ਰਵੀਦਾਸ ਮੰਦਰ ਢਾਹੁਣ ਖ਼ਿਲਾਫ਼ 13 ਅਗਸਤ ਨੂੰ ਭਾਰਤ ਬੰਦ, ਦਲਿਤ ਵਰਗ ਦੇ ਲੋਕ ਇਕਜੁੱਟ ਹੋਏ ਜ਼ਿਲ੍ਹਾ ਮੁਹਾਲੀ ਵਿੱਚ ਵੱਖ ਵੱਖ ਥਾਵਾਂ ’ਤੇ ਵਿਰੋਧ ਪ੍ਰਦਰਸ਼ਨ ਦੀ ਸੂਚਨਾ, ਚੱਕਾ ਜਾਮ ਕਰਨ ਦੀ ਧਮਕੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ: ਦਿੱਲੀ ਦੇ ਤੁਗ਼ਲਕਾਬਾਦ ਵਿੱਚ ਬੀਤੇ ਦਿਨੀਂ ਦਲਿਤਾਂ ਦੇ ਮਸੀਹਾ ਗੁਰੂ ਰਵਿਦਾਸ ਮੰਦਰ ਨੂੰ ਤੋੜੇ ਜਾਣ ਕਾਰਨ ਦਲਿਤ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਸਮੁੱਚੇ ਦੇਸ਼ ਅੰਦਰ ਥਾਂ ਥਾਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਭਲਕੇ 13 ਅਗਸਤ ਨੂੰ ਪੰਜਾਬ ਬੰਦ ਦੀ ਅਪੀਲ ਦੇ ਮੱਦੇਨਜ਼ਰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਵੱਖ-ਵੱਖ ਥਾਵਾਂ ’ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਕਈ ਥਾਵਾਂ ’ਤੇ ਚੱਕਾ ਜਾਮ ਕਰਨ ਦੀ ਸੂਚਨਾ ਮਿਲਣ ’ਤੇ ਜ਼ਿਲ੍ਹਾ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦਲਿਤ ਆਗੂ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਭਲਕੇ ਵਿਜੀਲੈਂਸ ਬਿਊਰੋ ਅਤੇ ਵਣ ਭਵਨ ਨੇੜੇ ਕੁੰਭੜਾ ਟਰੈਫ਼ਿਕ ਲਾਈਟ ਚੌਕ ’ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਦਲਿਤ ਸਮਾਜ ਦੇ ਲੋਕਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਦਲਿਤ ਭਾਈਚਾਰੇ ਵੱਲੋਂ ਅਮਨ ਸ਼ਾਂਤੀ ਬਣਾਈ ਰੱਖਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਉਨ੍ਹਾਂ ਦਾ ਰੋਸ ਮੁਜ਼ਾਹਰਾ ਪੂਰੀ ਤਰ੍ਹਾਂ ਸ਼ਾਂਤਮਈ ਤਰੀਕੇ ਨਾਲ ਕੀਤਾ ਜਾਵੇਗਾ। ਉਨ੍ਹਾਂ ਦਲਿਤ ਸਮਾਜ ਦੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਭੰਨ ਤੋੜ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਸਮੂਹ ਪੰਚਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਇਸ ਸ਼ਾਂਤਮਈ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ। ਉਧਰ, ਕਾਂਗਰਸੀ ਵਰਕਰਾਂ ਵੀ ਕੇਂਦਰ ਸਰਕਾਰ ਨੂੰ ਕੋਸ ਰਹੇ ਹਨ। ਇਸ ਤੋਂ ਇਲਾਵਾ ਖਰੜ, ਜ਼ੀਰਕਪੁਰ, ਡੇਰਾਬੱਸੀ, ਬਨੂੜ, ਮੋਰਿੰਡਾ ਵਿੱਚ ਵੀ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ