ਮੋਦੀ ਨੇ ਭਾਰਤੀ ਸੰਵਿਧਾਨਿਕ ਸੰਸਥਾਵਾਂ ਦੀ ਸਾਖ ਨੂੰ ਖੋਰਾ ਲਾਇਆ: ਕੇਜਰੀਵਾਲ

ਭਾਰਤ ਦੇ ਚੋਣ ਕਮਿਸ਼ਨ ਤੋਂ ਪੰਜਾਬ ਸਮੇਤ ਸਾਰੇ ਸੂਬਿਆਂ ਵਿੱਚ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਮੰਗ

ਪੰਜਾਬ ਦੇ ਲੋਕ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 3 ਜਨਵਰੀ:
‘ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਸੰਵਿਧਾਨ ਤਹਿਤ ਬਣਾਈਆਂ ਗਈਆਂ ਸੰਵਿਧਾਨਿਕ ਸੰਸਥਾਵਾਂ ਦੀ ਸਾਖ ਨੂੰ ਖੋਰਾ ਲਾਇਆ ਹੈ ਜੋ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਭਵਿੱਖ ਲਈ ਕਿਸੇ ਵੱਡੇ ਖ਼ਤਰੇ ਦੀ ਘੰਟੀ ਤੋਂ ਘੱਟ ਨਹੀਂ ਹੈ’। ਇਹ ਗੱਲ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਚੰਡੀਗੜ੍ਹ ਦੌਰੇ ਦੇ ਪਹਿਲੇ ਦਿਨ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪਣਾ ਮਨ ਬਣਾ ਚੁੱਕੇ ਹਨ ਅਤੇ ਸੂਬੇ ’ਚੋਂ ਭ੍ਰਿਸ਼ਟਾਚਾਰੀ ਨਿਜਾਤ ਬਦਲਣ ਅਤੇ ਝੂਠ ਬੋਲ ਕੇ ਸੱਤਾ ਹਥਿਆਉਣ ਵਾਲੇ ਕਾਂਗਰਸੀਆਂ ਨੂੰ ਚਲਦਾ ਕਰਕੇ ਆਮ ਲੋਕਾਂ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।
ਸ੍ਰੀ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿਚ 1 ਜਾਂ 2 ਦਿਨਾਂ ਵਿੱਚ ਚੋਣ ਜ਼ਾਬਤਾ ਲੱਗ ਜਾਵੇਗਾ ਅਤੇ ਇਸ ਤੋਂ ਬਾਅਦ ਅਕਾਲੀਆਂ ਵੱਲੋਂ ਸਰਕਾਰੀ ਮਸ਼ੀਨੀਰੀ ਦੀ ਦੁਰਵਰਤੋਂ ਕਰਕੇ ਡਰਾਏ ਗਏ ਲੋਕ ਆਪਣੇ ਘਰਾਂ ’ਚੋਂ ਬਾਹਰ ਆ ਜਾਣਗੇ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਆਪਣੀ ਅਵਾਜ ਬੁਲੰਦ ਕਰਦਿਆਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਖੜੇ ਹੋਣਗੇ। ਦੇਸ਼ ਵਿੱਚ ਨੋਟਬੰਦੀ ਫੈਸਲੇ ਬਾਰੇ ਬੋਲਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਉਹ ਪਹਿਲਾਂ ਵੀ ਕਹਿ ਚੁੱਕੇ ਹਨ ਕਿ ਇਹ 8 ਲੱਖ ਕਰੋੜ ਰੁਪਏ ਦਾ ਘੁਟਾਲਾ ਹੈ ਅਤੇ ਮੋਦੀ ਆਪਣੇ ਮਿੱਤਰਚਾਰੇ ਨੂੰ ਖੁਸ਼ ਕਰਨ ਲਈ ਦੇਸ਼ ਦੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਖੂਨ ਪਸੀਨੇ ਨਾਲ ਕਮਾਈ ਦੌਲਤ ਨਾਲ ਮੋਦੀ ਆਪਣੇ ਅਮੀਰ ਦੋਸਤਾਂ ਦੇ ਕਰਜ਼ੇ ਮੁਆਫ਼ ਕਰਨਗੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…