nabaz-e-punjab.com

ਭਾਰਤੀ ਕਰੰਸੀ: ਐਨਆਈਏ ਨੇ ਹਿਲਾਲ ਅਹਿਮਦ ਸਮੇਤ ਪੰਜ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਪਾਈ

ਹਿਜ਼ਬੁਲ ਮੁਜ਼ਾਹੂਦੀਨ ਦੇ ਸਰਗਰਮ ਅਤਿਵਾਦੀ ਹਿਲਾਲ ਅਹਿਮਦ ਵਾਗੈ ਦੀ ਜਾਂਚ ਐਨਆਈਏ ਨੂੰ ਸੌਂਪੀ

ਮੁਹਾਲੀ ਦੀ ਐਨਆਈਏ ਵਿਸ਼ੇਸ਼ ਅਦਾਲਤ ਵਿੱਚ 23 ਜੁਲਾਈ ਨੂੰ ਹੋਵੇਗੀ ਸੁਣਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ:
ਪੰਜਾਬ ਪੁਲੀਸ ਵੱਲੋਂ ਬੀਤੀ 25 ਅਪਰੈਲ ਨੂੰ ਮੈਟਰੋ ਮਾਰਟ ਅੰਮ੍ਰਿਤਸਰ ਨੇੜਿਓਂ 29 ਲੱਖ ਭਾਰਤੀ ਕਰੰਸੀ ਸਮੇਤ ਗ੍ਰਿਫ਼ਤਾਰ ਹਿਜ਼ਬੁਲ ਮੁਜ਼ਾਹੂਦੀਨ ਦੇ ਕਾਰਕੁਨ ਹਿਲਾਲ ਅਹਿਮਦ ਵਾਗੈ ਵਾਸੀ ਨੌਵਗਾਮ, ਥਾਣਾ ਅਵੰਤੀਪੁਰ (ਪੁਲਵਾਮਾ) ਮਾਮਲੇ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪੀ ਗਈ ਹੈ। ਮੁਲਜ਼ਮ ਦੇ ਖ਼ਿਲਾਫ਼ ਪਹਿਲਾਂ ਸਦਰ ਥਾਣਾ ਅੰਮ੍ਰਿਤਸਰ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ 1967 (ਸੋਧ 2012) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਹੁਣ ਐਨਆਈਏ ਨੇ ਜਾਂਚ ਆਪਣੇ ਹੱਥਾਂ ਵਿੱਚ ਲੈ ਕੇ ਮੁਲਜ਼ਮ ਖ਼ਿਲਾਫ਼ ਵੱਖਰਾ ਕੇਸ ਦਰਜ ਕੀਤਾ ਗਿਆ ਹੈ।
ਐਨਆਈਏ ਦੀ ਜਾਂਚ ਟੀਮ ਨੇ ਹਿਲਾਲ ਅਹਿਮਦ ਸਮੇਤ ਵਿਕਰਮ ਸਿੰਘ ਉਰਫ਼ ਵਿੱਕੀ, ਰਣਜੀਤ ਸਿੰਘ ਉਰਫ਼ ਜੀਤੂ, ਜਸਵੰਤ ਸਿੰਘ ਅਤੇ ਜਸਬੀਰ ਸਿੰਘ ਉਰਫ਼ ਜੱਸਾ ਦੀ ਗ੍ਰਿਫ਼ਤਾਰੀ ਪਾ ਲਈ ਹੈ। ਇਨ੍ਹਾਂ ਸਾਰੇ ਮੁਲਜ਼ਮਾਂ ਨੇ ਵੀਰਵਾਰ ਨੂੰ ਐਨਆਈਏ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਵਿੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 23 ਜੁਲਾਈ ਤੱਕ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਹਿਲਾਲ ਫਰੀਦਕੋਟ ਜੇਲ੍ਹ ਵਿੱਚ ਬੰਦ ਹੈ ਜਦੋਂਕਿ ਬਾਕੀ ਮੁਲਜ਼ਮ ਅੰਮ੍ਰਿਤਸਰ ਜੇਲ੍ਹ ਵਿੱਚ ਹਨ।
ਉਧਰ, ਮੁਲਜ਼ਮ ਦੀ ਮੁੱਢਲੀ ਜਾਂਚ ਦੌਰਾਨ ਇਹ ਪਤਾ ਲੱਗਾ ਹੈ ਕਿ ਹਿਲਾਲ ਅਹਿਮਦ ਨੂੰ ਰਿਆਜ਼ ਅਹਿਮਦ ਨੈਕੂ ਵਾਸੀ ਬਿਜਬੇਹੜਾ (ਕਸ਼ਮੀਰ) ਦੇ ਹਿਜ਼ਬੁਲ ਮੁਜ਼ਾਹੂਦੀਨ ਦੇ ਮੁਖੀ ਨੇ ਆਪਣੇ ਟਰੱਕ ਵਿੱਚ ਪੈਸੇ ਲੈਣ ਲਈ ਭੇਜਿਆ ਸੀ। ਇਹ ਪੈਸੇ ਉਸ ਨੂੰ ਅਣਪਛਾਤੇ ਵਿਅਕਤੀ ਵੱਲੋਂ ਦਿੱਤੇ ਗਏ, ਜੋ ਇਕ ਚਿੱਟੇ ਰੰਗ ਦੀ ਐਕਟਿਵਾ ’ਤੇ ਆਇਆ ਸੀ। ਟਰੱਕ ਵਿੱਚ ਉਸ ਦੇ ਨਾਲ ਆਏ ਵਿਅਕਤੀ ਦੀ ਪਛਾਣ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਰਈਸ ਅਹਿਮਦ ਵਾਸੀ ਬਿਜਬੇਹਾਰਾ ਵਜੋਂ ਹੋਈ ਹੈ। ਮੁਹਾਲੀ ਦੀ ਐਨਆਈਏ ਅਦਾਲਤ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ 23 ਜੁਲਾਈ ਨੂੰ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…