nabaz-e-punjab.com

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕਿਸਾਨੀ ਮੰਗਾਂ ਸਬੰਧੀ ਮੁੱਖ ਸਕੱਤਰ ਖੇਤੀਬਾੜੀ ਨਾਲ ਮੀਟਿੰਗ

ਪੰਜਾਬ ਵਿੱਚ ਹੜ੍ਹਾਂ ਲਈ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਜ਼ਿੰਮੇਵਾਰ ਠਹਿਰਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕਿਸਾਨੀ ਮੰਗਾਂ ਸਬੰਧੀ ਮੁੱਖ ਸਕੱਤਰ ਖੇਤੀਬਾੜੀ ਨਾਲ ਮੀਟਿੰਗ ਕਰਕੇ ਮੰਗ ਪੱਤਰ ਦਿੱਤਾ। ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਪੰਜਾਬ ਵਿੱਚ ਆਏ ਹੜ੍ਹਾਂ ਲਈ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਅਤੇ ਪੰਜਾਬ ਸਰਕਾਰ ਮੁੱਖ ਤੌਰ ’ਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਨੂੰ ਪਾਣੀ ਦੀ ਲੋੜ ਸੀ ਉਸ ਸਮੇਂ ਬੋਰਡ ਨੇ ਲੋੜੀਂਦੀ ਮਾਤਰਾ ਵਿੱਚ ਪਾਣੀ ਨਹੀਂ ਛੱਡਿਆ ਗਿਆ ਅਤੇ ਜਦੋਂ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਟੱਪ ਗਿਆ ਤਾਂ ਬਿਨਾਂ ਅਗਾਊਂ ਸੂਚਨਾ ਦਿੱਤੇ ਅਚਾਨਕ ਪਾਣੀ ਛੱਡ ਦਿੱਤਾ। ਜਿਸ ਕਾਰਨ ਪੰਜਾਬ ਵਿੱਚ ਆਏ ਹੜ੍ਹਾਂ ਨੇ ਭਾਰੀ ਤਬਾਹੀ ਮਚਾ ਕੇ ਰੱਖ ਦਿੱਤੀ ਹੈ।
ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਤੋਂ ਸੂਬੇ ਦੇ ਦਰਿਆਵਾਂ ਅਤੇ ਨਹਿਰਾਂ ਦੀ ਸਫ਼ਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਸਿਰਫ਼ ਕਾਗਜਾਂ ਵਿੱਚ ਹੀ ਸਫ਼ਾਈ ਕੀਤੀ ਜਾਪਦੀ ਹੈ। ਜਦੋਂ ਭਾਖੜਾ ਤੋਂ ਪਾਣੀ ਛੱਡਿਆ ਗਿਆ ਤਾਂ ਸਫ਼ਾਈ ਨਾ ਹੋਣ ਕਾਰਨ ਪਾਣੀ ਓਵਰਫ਼ਲੋ ਹੋ ਕੇ ਕਿਸਾਨਾਂ ਦੇ ਖੇਤਾਂ ਅਤੇ ਘਰਾਂ ਵਿੱਚ ਜਾ ਵੜਿਆ। ਇਸ ਕਾਰਨ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਅਤੇ ਲੋਕਾਂ ਦੇ ਘਰ ਅਤੇ ਹੋਰ ਕੀਮਤੀ ਸਮਾਨ ਖਰਾਬ ਹੋ ਗਿਆ ਅਤੇ ਕਈ ਕਿਸਾਨਾਂ ਦੇ ਪਸ਼ੂ ਵੀ ਮਾਰੇ ਗਏ ਹਨ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਤੁਰੰਤ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਘਰਾਂ ਤੇ ਪਸ਼ੂਆਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਉਚਿੱਤ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਣਕ ਦਾ ਬੀਜ਼ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ ਅਤੇ ਕਿਸਾਨਾਂ ਨੂੰ ਫਸਲਾਂ ਲਈ ਖਾਦ ਵੀ ਮੁਫ਼ਤ ਦਿੱਤੀ ਜਾਵੇ ਅਤੇ ਕਣਕ ਦਾ ਬੀਜ 15 ਅਕਤੂਬਰ ਤੱਕ ਦਿੱਤਾ ਜਾਵੇ। ਉਨ੍ਹਾਂ ਸਰਕਾਰ ਵੱਲੋਂ ਪਰਾਲੀ ਦੀ ਅੱਗ ਦੀ ਸਮੱਸਿਆ ਦੇ ਹੱਲ ਲਈ ਮਸ਼ੀਨ ’ਤੇ ਦਿੱਤੀ ਜਾਂਦੀ ਸਬਸਿਡੀ ’ਤੇ ਕਟੌਤੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਕਿਸਾਨਾਂ ਨੂੰ 90 ਫੀਸਦੀ ਸਬਸਿਡੀ ’ਤੇ ਮਸ਼ੀਨਰੀ ਦਿੱਤੀ ਜਾਵੇ। ਵਾਧੂ ਖਰਚੇ ਦੀ ਭਰਪਾਈ ਲਈ 3 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਜਾਵੇ ਤਾਂ ਹੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਮੁਹਿੰਮ ਸਫਲ ਹੋ ਸਕੇਗੀ।
ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਮਾ. ਸ਼ਮਸ਼ੇਰ ਸਿੰਘ ਘੜੂੰਆਂ, ਮੁੱਖ ਬੁਲਾਰਾ ਨਛੱਤਰ ਸਿੰਘ ਬੈਦਵਾਨ, ਪ੍ਰੈਸ ਸਕੱਤਰ ਗੁਰਵਿੰਦਰ ਸਿੰਘ, ਚਰਨ ਸਿੰਘ ਮੂੰਡੀਆਂ, ਹਰਮੇਲ ਸਿੰਘ ਭੂਟਹੇੜੀ, ਦਵਿੰਦਰ ਸਿੰਘ ਦੇਹਕਲਾਂ, ਕਿਰਨਪਾਲ ਸਿੰਘ ਸੋਢੀ, ਸਰਬਜੀਤ ਸਿੰਘ ਧਨਾਨਸੂ, ਰਘਬੀਰ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…