ਕਿਸਾਨੀ ਮੰਗਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਦਾ ਵਫ਼ਦ ਡੀਸੀ ਮੁਹਾਲੀ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ:
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਅਤੇ ਜ਼ਿਲ੍ਹਾ ਮੁਹਾਲੀ ਦੇ ਰਵਿੰਦਰ ਸਿੰਘ ਦੇਹ ਕਲਾਂ ਦੀ ਅਗਵਾਈ ਹੇਠ ਇਲਾਕੇ ਦੇ ਕਿਸਾਨਾਂ ਦਾ ਇੱਕ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਲਿਖਿਆ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਪਰਾਲੀ ਅਤੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਨ ਦੇ ਕਥਿਤ ਦੋਸ਼ ਹੇਠ ਕਿਸਾਨਾਂ ਦੇ ਖ਼ਿਲਾਫ਼ ਦਰਜ ਕੀਤੇ ਗਏ ਕੇਸ ਫੌਰੀ ਰੱਦ ਕੀਤੇ ਜਾਣ ਅਤੇ ਟਰੈਕਟਰਾਂ ਅਤੇ ਪਾਲਤੂ ਪਸ਼ੂਆਂ ਉੱਤੇ ਲਾਇਆ ਗਿਆ ਟੈਕਸ ਰੱਦ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਗਿਆਨ ਸਿੰਘ ਧੜਾਕ, ਬਲਾਕ ਪ੍ਰਧਾਨ ਜਸਬੀਰ ਸਿੰਘ ਘੋਗਾ, ਹਰਬਚਨ ਲਾਲ ਰੰਗੀਆਂ, ਗੁਰਮੁੱਖ ਸਿੰਘ ਖੂਨੀਮਾਜਰਾ, ਪਰਮਜੀਤ ਸਿੰਘ, ਚੇਤੰਨ ਸਿੰਘ, ਪਰਮਿੰਦਰ ਸੌਂਕੀ, ਗੁਰਨੋਬਰ ਸਿੰਘ ਖਾਨਪੁਰ ਸਮੇਤ ਹੋਰ ਇਲਾਕੇ ਦੇ ਹੋਰ ਕਿਸਾਨ ਵੀ ਮੌਜੂਦ ਸਨ।
ਕਿਸਾਨ ਆਗੂਆਂ ਮੇਹਰ ਸਿੰਘ ਥੇੜ੍ਹੀ, ਦਵਿੰਦਰ ਸਿੰਘ ਦੇਹਕਲਾਂ ਅਤੇ ਗਿਆਨ ਸਿੰਘ ਧੜਾਕ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਕਬਜ਼ੇ ਦੇ ਬੋਝ ਥੱਲੇ ਦਬਿਆ ਹੋਣ ਕਾਰਨ ਖ਼ੁਦਕੁਸ਼ੀਆਂ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਲੋੜ ਅਨੁਸਾਰ ਨਹਿਰੀ ਪਾਣੀ ਅਤੇ ਪਾਵਰ ਬਿਜਲੀ ਸਪਲਾਈ ਵੀ ਨਹੀਂ ਮਿਲ ਰਹੀ ਹੈ। ਉਲਟਾ ਹੁਣ ਸਰਕਾਰ ਨੇ ਬਿਜਲੀ ਦੀਆਂ ਦਰਾਂ ਵਿੱਚ ਭਾਰੀ ਵਾਧਾ ਕਰਕੇ ਲੋਕਾਂ ਦਾ ਲੱਕ ਤੋ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦੀਆਂ ਦਰਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ, ਖੇਤੀ ਵਰਤੋਂ ਵਿੱਚ ਆਉਣ ਵਾਲੇ ਸਾਰੇ ਸਮਾਨ ਨੂੰ ਜੀਐਸਟੀ ਤੋਂ ਛੋਟ ਦਿੱਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਦਾ ਤੁਰੰਤ ਭੁਗਤਾਨ ਕੀਤਾ ਜਾਵੇ, ਗੁਆਂਢੀ ਸੂਬਿਆਂ ਵਾਂਗ ਪੰਜਾਬ ਵਿੱਚ ਵੀ ਪੈਟਰੋਲ ਡੀਜ਼ਲ ਸਸਤਾ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਆਵਾਰਾ ਪਸ਼ੂਆਂ ਅਤੇ ਜੰਗਲੀ ਜਾਨਵਰਾਂ ਤੋਂ ਕਿਸਾਨਾਂ ਦੀਆਂ ਫਸਲਾਂ ਦਾ ਉਜਾੜਾ ਰੋਕਣ ਲਈ ਇਸ ਸਮੱਸਿਆ ਦਾ ਸਥਾਈ ਹੱਲ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…