nabaz-e-punjab.com

ਭਾਰਤੀਯ ਮਜਦੂਰ ਸੰਘ ਦੇ ਮੈਂਬਰਾਂ ਨੇ ਪਟਿਆਲਾ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 6 ਸਤੰਬਰ:
ਅੱਜ ਮਿਤੀ 6-9-2018 ਨੂੰ ਭਾਰਤੀਯ ਮਜਦੂਰ ਸੰਘ ਜ਼ਿਲ੍ਹਾ ਪਟਿਆਲਾ ਵੱਲੋਂ ਮੁਲਾਜ਼ਮ ਦੀਆਂ ਭਖਦੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਜਿਸ ਵਿੱਚ ਭਾਰਤੀਯ ਮਜਦੂਰ ਸੰਘ ਜ਼ਿਲ੍ਹਾ ਪਟਿਆਲਾ ਦੀਆਂ ਵੱਖ-ਵੱਖ ਯੂਨੀਅਨਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਨੇ ਸੰਬੋਧਨ ਕਰਦਿਆ ਕਿਹਾ ਕਿ ਫਿਕਸ ਟਰਮ ਇੰਪਲਾਇਮੈਂਟ ਦੇ ਵਿਰੋਧ ਵਿੱਚ ਜ਼ਿਲ੍ਹਾ ਹੈੱਡ ਕੁਆਟਰਾਂ ’ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਭਾਰਤ ਸਰਕਾਰ ਵੱਲੋਂ ਜੋ ਫਿਕਸ ਟਰਮ ਇੰਪਲਾਇਮੈਂਟ ਸਕੀਮ ਲਗਾਈ ਜਾ ਰਹੀ ਹੈ। ਉਹ ਮਜਦੂਰ ਅਤੇ ਮੁਲਾਜਮ ਵਿਰੋਧੀ ਹੈ ਅਤੇ ਇਹ ਸਕੀਮ ਆਉਣ ਤੋਂ ਬਾਅਦ ਸਰਕਾਰੀ ਅਦਾਰਿਆਂ ਵਿੱਚ ਪਰਮਾਨੈਂਟ ਪੋਸਟ ਖਤਮ ਕਰਨ ਦੀ ਸਾਜਿਸ਼ ਕੀਤੀ ਗਈ ਹੈ। ਜਿਸ ਵਿੱਚ ਵਰਤਮਾਨ ਕਰਮਚਾਰੀਆਂ ਦੀਆਂ ਪ੍ਰਮੋਸ਼ਨਾਂ ਰੁੱਕ ਜਾਣਗੀਆਂ ਅਤੇ ਨੌਜਵਾਨਾਂ ਲਈ ਸਰਕਾਰ ਰੁਜ਼ਗਾਰ ਖਤਮ ਹੋ ਜਾਣਗੇ। ਇਸ ਲਈ ਭਾਰਤੀਯ ਮਜਦੂਰ ਸੰਘ ਨੇ ਪੂਰੇ ਦੇਸ਼ ਵਿੱਚ ਅੱਜ ਦੇ ਦਿਨ ਜ਼ਿਲ੍ਹਾ ਹੈੱਡ ਕੁਆਟਰਾਂ ’ਤੇ ਪ੍ਰਦਰਸ਼ਨ ਕੀਤੇ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।
ਭਾਰਤੀਯ ਮਜਦੂਰ ਸੰਘ ਜ਼ਿਲ੍ਹਾ ਦੇ ਸੰਗਠਨ ਸਕੱਤਰ ਪੁਸ਼ਪਿੰਦਰ ਕੁਮਾਰ ਪਾਠਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਡੀਜਲ ਪੈਟਰੋਲ ਦੇ ਰੇਟ ਵੱਧ ਰਹੇ ਹਨ ਜਿਸ ਦਾ ਗਰੀਬ ਜਨਤਾ ਤੇ ਭਾਰੀ ਬੋਝ ਪੈ ਰਿਹਾ ਹੈ। ਇਸ ਮੌਕੇ ਭਾਰਤੀਯ ਮਜਦੂਰ ਸੰਘ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਬੀਰ ਸਿੰਘ ਚੰਡੋਕ, ਪੰਜਾਬ ਪ੍ਰਭਾਰੀ ਅਜੈਬ ਸਿੰਘ ਸਿੱਧੂ, ਪ੍ਰਮੋਦ ਚੰਦ ਸ਼ਰਮਾ, ਰਜਿੰਦਰ ਕੁਮਾਰ ਸਨੌਰ, ਹਰਪ੍ਰੀਤ ਸਿੰਘ, ਸ਼ਿਵ ਕੁਮਾਰ, ਵਿਜੇ ਕੁਮਾਰ, ਜ਼ਿਲ੍ਹਾ ਪ੍ਰੈੱਸ ਸਕੱਤਰ ਪਰਵਿੰਦਰ ਗੋਲਡੀ, ਮੇਜਰ ਸਿੰਘ, ਬਲਕਾਰ ਸਿੰਘ, ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…