Share on Facebook Share on Twitter Share on Google+ Share on Pinterest Share on Linkedin ਭਾਰਤੀ ਰਿਜ਼ਰਵ ਬੈਂਕ ਵੱਲੋਂ ਨਗਦ ਹੱਦ ਕਰਂਜ਼ੇ ਦੀ ਰਾਸ਼ੀ ਪਹਿਲਾਂ ਹੀ ਪ੍ਰਵਾਨ, ਅਦਾਇਗੀ ਕਿਸੇ ਸਮੇਂ ਵੀ ਸੰਭਵ: ਪੰਜਾਬ ਸਰਕਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਅਪਰੈਲ: ਭਾਰਤੀ ਰਿਜ਼ਰਵ ਬੈਂਕ ਪਾਸੋਂ ਨਗਦ ਹੱਦ ਕਰਜ਼ਾ (ਸੀ.ਸੀ.ਐਲ.) ਜਾਰੀ ਕਰਵਾਉਣ ਲਈ ਪੱਖ ਰੱਖਣ ਵਾਸਤੇ ਅਧਿਕਾਰੀਆਂ ਦੀ ਟੀਮ ਦਿੱਲੀ ਭੇਜਣ ਤੋਂ ਇਨਕਾਰ ਕਰਦਿਆਂ ਪੰਜਾਬ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਕਿ ਕੇਂਦਰੀ ਬੈਂਕ ਵੱਲੋਂ ਹੱਦ ਕਰਜ਼ੇ ਦੀ ਰਾਸ਼ੀ ਪਹਿਲਾਂ ਹੀ ਪ੍ਰਵਾਨ ਕੀਤੀ ਜਾ ਚੁੱਕੀ ਹੈ ਅਤੇ ਅਦਾਇਗੀ ਬੁੱਧਵਾਰ ਤੱਕ ਸੂਬਾ ਸਰਕਾਰ ਦੇ ਖਜ਼ਾਨੇ ਵਿੱਚ ਪਹੁੰਚ ਜਾਣ ਦੀ ਆਸ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਨਿੱਜੀ ਮੁਲਾਕਾਤ ਅਤੇ ਕਈ ਵਾਰ ਟੈਲੀਫੋਨ ’ਤੇ ਗੱਲਬਾਤ ਤੋਂ ਬਾਅਦ ਕੇਂਦਰ ਸਰਕਾਰ ਨਾਲ ਨਗਦ ਹੱਦ ਕਰਜ਼ੇ ਦਾ ਮਸਲਾ ਹੱਲ ਹੋਇਆ ਹੈ ਜਿਨ੍ਹਾਂ ਨੇ ਭਾਰਤੀ ਰਿਜ਼ਰਵ ਬੈਂਕ ਨੂੰ ਰਾਸ਼ੀ ਜਾਰੀ ਕਰਨ ਦੀ ਹਦਾਇਤ ਕੀਤੀ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਮੁੱਦੇ ’ਤੇ ਸ੍ਰੀ ਜੇਤਲੀ ਨਾਲ ਤਿੰਨ ਵਾਰ ਗੱਲ ਕੀਤੀ ਅਤੇ ਇਸ ਸਬੰਧੀ ਹੁਣ ਕੋਈ ਮਾਮਲਾ ਬਕਾਇਆ ਨਹੀਂ ਰਹਿ ਗਿਆ। ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਰਸਮੀ ਕਾਰਵਾਈਆਂ ਨੂੰ ਛੇਤੀ ਮੁਕੰਮਲ ਕਰਨ ਲਈ ਸੁਭਾਵਕ ਤੌਰ ’ਤੇ ਆਪਣੀ ਟੀਮ ਭੇਜੀ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਰਿਜ਼ਰਵ ਬੈਂਕ ਅੱਗੇ ਪੱਖ ਰੱਖਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ। ਕਣਕ ਦੀ ਅਦਾਇਗੀ ਲਈ ਰਿਜ਼ਰਵ ਬੈਂਕ ਪਾਸੋਂ ਰਾਸ਼ੀ ਜਾਰੀ ਹੋਣ ਵਿੱਚ ਅੜਿੱਕੇ ਪੈਦਾ ਹੋਣ ਬਾਰੇ ਸਾਹਮਣੇ ਆਈਆਂ ਮੀਡੀਆ ਰਿਪੋਰਟਾਂ ਨੂੰ ਰੱਦ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ ਵਿੱਚ 1 ਤੇ 2 ਅਪਰੈਲ ਨੂੰ ਛੁੱਟੀ ਹੋਣ ਕਾਰਨ ਦੇਰੀ ਹੋਈ ਹੈ ਅਤੇ ਅਦਾਇਗੀ ਹੁਣ ਕਿਸੇ ਵੇਲੇ ਵੀ ਆਉਣ ਦੀ ਉਮੀਦ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ