ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ 4 ਖਿਡਾਰਨਾਂ ਮੁਹਾਲੀ ਪੁੱਜੀਆਂ, ਵਿਧਾਇਕ ਨੇ ਕੀਤਾ ਨਿੱਘਾ ਸਵਾਗਤ

ਕ੍ਰਿਕਟ ਮਹਿਲਾ ਟੀਮ ਨੇ ਕਾਮਨਵੈਲਥ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਮਗਾ

ਮੁਹਾਲੀ ਏਅਰਪੋਰਟ ’ਤੇ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਹਰਲੀਨ ਤੇ ਹੋਰਨਾਂ ਦਾ ਸਵਾਗਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ:
ਭਾਰਤੀ ਮਹਿਲਾ ਕ੍ਰਿਕਟ ਟੀਮ ਜਿਸ ਨੇ ਕਾਮਨਵੈਲਥ ਖੇਡਾਂ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ ਦਾ ਮੋਹਾਲੀ ਏਅਰਪੋਰਟ ਪੁੱਜਣ ਦੌਰਾਨ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਆਪ ਵਰਕਰਾਂ ਅਤੇ ਖਿਡਾਰਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਮੁਹਾਲੀ ਏਅਰਪੋਰਟ ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਮੈਂਬਰ ਹਰਲੀਨ ਦਿਓਲ ਅਤੇ ਕੈਪਟਨ ਹਰਮਨਪ੍ਰੀਤ ਕੌਰ ਦੇ ਮਾਤਾ-ਪਿਤਾ ਅਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਆਪ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ ਅਤੇ ਸਭਨਾਂ ਨੇ ਢੋਲ ਦੀ ਤਾਲ ਤੇ ਭੰਗੜਾ ਪਾ ਕੇ ਅਤੇ ਖਿਡਾਰਨਾਂ ਦੇ ਸਵਾਗਤ ਵਿੱਚ ਫੁੱਲਾਂ ਦੀ ਵਰਖਾ ਕਰਕੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ 4 ਖਿਡਾਰਨਾਂ ਦਾ ਮੁਹਾਲੀ ਪੁੱਜਣ ’ਤੇ ਖੁਸ਼ੀ ਮਨਾਈ।
ਇਸ ਮੌਕੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਖਿਡਾਰਨਾਂ ਦਾ ਸਵਾਗਤ ਕਰਨ ਦੌਰਾਨ ਖੁਸ਼ੀ ਵਿੱਚ ਖੀਵੇ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ 4 ਕੁੜੀਆਂ ਨੇ ਅਤੇ ਖਾਸ ਕਰਕੇ ਮੁਹਾਲੀ ਵਾਸੀ ਹਰਲੀਨ ਕੌਰ ਦਿਓਲ ਤੇ ਆਧਾਰਤ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਆਪਣੇ ਮਾਤਾ-ਪਿਤਾ ਦਾ ਹੀ ਨਹੀਂ, ਮੁਹਾਲੀ ਅਤੇ ਪੰਜਾਬ ਦਾ ਨਾਂ ਪੂਰੇ ਦੁਨੀਆਂ ਭਰ ਵਿੱਚ ਹੋਰ ਉੱਚਾ ਕਰ ਦਿੱਤਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਇਨ੍ਹਾਂ ਕੁੜੀਆਂ ਦੀ ਜਿੱਤ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਕੁੜੀਆਂ ਮੁੰਡਿਆਂ ਦੇ ਮੁਕਾਬਲੇ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ। ਕੁਲਵੰਤ ਸਿੰਘ ਨੇ ਕਿਹਾ ਕਿ ਉਹ ਹਰਲੀਨ ਕੌਰ ਦਿਓਲ ਦੇ ਮਾਤਾ-ਪਿਤਾ ਅਤੇ ਪਰਿਵਾਰਕ ਮੈਂਬਰਾਂ ਨਾਲ ਹਰਲੀਨ ਕੌਰ ਦੀ ਖੇਡਾਂ ਪ੍ਰਤੀ ਦਿਲਚਸਪੀ ਅਤੇ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਬਾਰੇ ਗੱਲਬਾਤ ਕਰਦੇ ਰਹਿੰਦੇ ਸਨ।
ਇਸ ਮੌਕੇ ਮੁਹਾਲੀ ਏਅਰਪੋਰਟ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਹਿਲਾ ਕ੍ਰਿਕਟ ਟੀਮ ਵਿੱਚ ਆਪਣੀ ਹਰਮਨਦੀਪ ਕੌਰ ਨੇ ਕਿਹਾ ਕਿ ਕਾਮਨਵੈਲਥ ਖੇਡਾਂ ਦੇ ਵਿੱਚ ਕਾਂਸੀ ਦਾ ਤਗ਼ਮਾ ਪੂਰੀ ਟੀਮ ਦੀ ਮਿਹਨਤ ਦਾ ਨਤੀਜਾ ਹੈ। ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਮੈਂਬਰ ਹਰਲੀਨ ਕੌਰ ਦਿਊਲ ਦੇ ਮਾਤਾ ਚਰਨਜੀਤ ਕੌਰ ਨੇ ਕਿਹਾ ਕਿ ਜਦੋਂ ਉਹ ਯਾਦਵਿੰਦਰਾ ਪਬਲਿਕ ਸਕੂਲ ਦੀ ਵਿਦਿਆਰਥਣ ਰਹੀ, ਖੇਡਾਂ ਵਿੱਚ ਹਿੱਸਾ ਲੈਣ ਵਿਚ ਬਹੁਤ ਦਿਲਚਸਪੀ ਰੱਖਦੀ ਸੀ। ਚਰਨਜੀਤ ਕੌਰ ਨੇ ਦੱਸਿਆ ਕਿ ਅੱਜ ਸਾਰੀ ਟੀਮ ਕੁਲਵੰਤ ਸਿੰਘ ਵਿਧਾਇਕ ਦੀ ਅਗਵਾਈ ਹੇਠ ਕੁੜੀਆਂ ਦਾ ਸਵਾਗਤ ਕਰਨ ਲਈ ਮੁਹਾਲੀ ਏਅਰਪੋਰਟ ਪੁੱਜੀ ਹੈ। ਚਰਨਜੀਤ ਕੌਰ ਨੇ ਕਿਹਾ ਕਿ ਕੁੜੀਆਂ ਵੰਡਾਉਣ ਦੁੱਖ ਮੁੰਡੇ ਜ਼ਮੀਨਾਂ ਵੰਡਾਉਂਦੇ ਨੇ ਗੱਲ ਕੀ ਅੱਜ ਕੁੜੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਤੋਂ ਘੱਟ ਨਹੀਂ ਹਨ ਚਰਨਜੀਤ ਕੌਰ ਨੇ ਕਿਹਾ ਕਿ ਹਰ ਮਾਂ-ਬਾਪ ਨੂੰ ਆਪਣੀਆਂ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਹੀ ਦਰਜਾ ਦੇਣਾ ਚਾਹੀਦਾ ਹੈ। ਚਰਨਜੀਤ ਕੌਰ ਨੇ ਕਿਹਾ ਕਿ ਯਾਦਵਿੰਦਰਾ ਪਬਲਿਕ ਸਕੂਲ ਵਿੱਚ ਉਨ੍ਹਾਂ ਨੇ 80 ਤੋਂ ਵੱਧ ਮੈਡਲ ਜਿੱਤੇ ਸਨ।
ਇਸ ਮੌਕੇ ਡੇਰਾਬੱਸੀ ਦੇ ਸਾਬਕਾ ਵਿਧਾਇਕ ਐਨਕੇ ਸ਼ਰਮਾ, ਹਰਲੀਨ ਕੌਰ ਦਿਊਲ ਦੇ ਪਿਤਾ ਬੀਐੱਸ ਦਿਊਲ, ਸਟੇਟ ਐਵਾਰਡੀ ਫੂਲਰਾਜ ਸਿੰਘ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਕੌਂਸਲਰ ਗੁਰਮੀਤ ਕੌਰ, ਸਾਬਕਾ ਕੌਂਸਲਰ ਅਤੇ ਆਪ ਆਗੂ ਸੁਰਿੰਦਰ ਸਿੰਘ ਰੋਡਾ, ਡੀਐੱਸਪੀ ਹਰਸਿਮਰਤ ਸਿੰਘ ਬੱਲ, ਬੀਬੀ ਕਮਲਜੀਤ ਕੌਰ ਸੋਹਾਣਾ ਸਾਬਕਾ ਕੌਂਸਲਰ, ਸਾਬਕਾ ਕੌਂਸਲਰ ਬੀਬੀ ਜਸਵੀਰ ਕੌਰ ਅਤਲੀ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਹਰਵਿੰਦਰ ਸਿੰਘ ਸੈਣੀ, ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਤਰਲੋਚਨ ਸਿੰਘ ਮਟੌਰ, ਜਸਪਾਲ ਸਿੰਘ ਮਟੌਰ, ਅਕਬਿੰਦਰ ਸਿੰਘ ਗੋਸਲ ਸਮੇਤ ਵੱਡੀ ਗਿਣਤੀ ਵਿੱਚ ਆਪ ਦੇ ਵਰਕਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਦੀਆਂ…