Nabaz-e-punjab.com

ਪ੍ਰਸਤਾਵਿਤ ਭਾਰਤ-ਅਮਰੀਕਾ ਦਾ ਵਪਾਰ ਸਮਝੌਤਾ ਰੱਦ ਹੋਵੇ: ਮਿਲਕਮੈਨ ਯੂਨੀਅਨ

ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਡੀਸੀ ਰਾਹੀਂ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਭਲਕੇ 24 ਤੇ 25 ਫਰਵਰੀ ਨੂੰ ਭਾਰਤ ਫੇਰੀ ’ਤੇ ਆ ਰਹੇ ਹਨ। ਇਸ ਸਬੰਧੀ ਇਹ ਚਰਚਾ ਜ਼ੋਰਾਂ ’ਤੇ ਹੈ ਕਿ ਇਸ ਦੌਰਾਨ ਭਾਰਤ-ਅਮਰੀਕਾ ਵਿੱਚ ਵਪਾਰ ਸਮਝੌਤੇ ਹੋਣ ਦੀ ਸੰਭਾਵਨਾ ਹੈ। ਜਿਸ ਦੇ ਤਹਿਤ ਹਰ ਸਾਲ 42 ਹਜ਼ਾਰ ਕਰੋੜ ਰੁਪਏ ਦੀਆਂ ਖੇਤੀ ਵਸਤੂਆਂ ਦੁੱਧ ਅਤੇ ਮੁਰਗੀ ਪਾਲਣ ਉਤਪਾਦਨ ਦਾ ਅਮਰੀਕਾ ਤੋਂ ਆਯਾਤ ਬਾਰੇ ਸਮਝੌਤਾ ਕੀਤਾ ਜਾ ਰਿਹਾ ਹੈ।
ਬਲਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਅਜਿਹਾ ਕੋਈ ਸਮਝੌਤਾ ਹੁੰਦਾ ਹੈ ਤਾਂ ਭਾਰਤ ਦੇ ਕਿਸਾਨ ਅਤੇ ਦੁੱਧ ਉਤਪਾਦਕ ਪੂਰਨ ਤੌਰ ’ਤੇ ਬਰਬਾਦ ਹੋ ਜਾਣਗੇ ਕਿਉਂਕਿ ਅਮਰੀਕਾ ਦੇ ਦੁੱਧ ਅਤੇ ਡੇਅਰੀ ਉਤਪਾਦ ਬਹੁਤ ਘੱਟ ਟੈਕਸਾਂ ਨਾਲ ਭਾਰਤ ਵਿੱਚ ਆ ਕੇ ਵਿਕਣ ਲੱਗ ਪੈਣਗੇ। ਜਿਸ ਦਾ ਸਿੱਧਾ ਅਸਰ ਭਾਰਤ ਦੇ ਡੇਅਰੀ ਉਦਯੋਗ ’ਤੇ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਭਾਰਤ ਵੱਲੋਂ ਅਮਰੀਕਾ ਨਾਲ ਅਜਿਹਾ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਭਾਰਤ ਵਿੱਚ ਪਹਿਲਾਂ ਹੀ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਏ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹਨ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਮਨਜੀਤ ਸਿੰਘ ਸੈਣੀ, ਸੰਤ ਸਿੰਘ ਕੁਰੜੀ, ਨਰਿੰਦਰ ਸਿੰਘ ਸਿਆਊ, ਮਨਜੀਤ ਸਿੰਘ ਹੁਲਕਾ, ਦਲਜੀਤ ਸਿੰਘ ਮਨਾਣਾ, ਭਗਤ ਸਿੰਘ ਕੰਸਾਲਾ, ਹਰਜੰਗ ਸਿੰਘ ਚਡਿਆਲਾ, ਰਜਿੰਦਰ ਸਿੰਘ, ਜਗਤਾਰ ਸਿੰਘ, ਗੁਰਦੀਪ ਸਿੰਘ, ਜਸਵੀਰ ਸਿੰਘ ਅਤੇ ਦਰਸ਼ਨ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…