ਸਿਲਾਈ ਸੈਂਟਰ ਦੀਆਂ ਵਿਦਿਆਰਥਣਾਂ ਨੂੰ ਸਿੱਖਿਆ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਭਾਈ ਘਨੱਈਆ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੁਸਾਇਟੀ ਵੱਲੋਂ ਮਟੌਰ ਵਿਖੇ ਚਲਾਏ ਜਾ ਰਹੇ ਸਿਲਾਈ ਸੈਂਟਰ ਦਾ ਮੁਹਾਲੀ ਵੈਲਫੇਅਰ ਸੁਸਾਇਟੀ ਕਨਫੈਡਰੇਸ਼ਨ ਦੇ ਪ੍ਰਧਾਨ ਸੀ ਐਲ ਗਰਗ ਵੱਲੋੱ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਮਹਿੰਗਾ ਸਿੰਘ ਕਲਸੀ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਗਰਗ ਨੇ ਸਿਖਿਆ ਲੈ ਰਹੀਆਂ ਲੜਕੀਆਂ ਨੂੰ ਸਿੱਖਿਆ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮਟੌਰ ਦੇ ਐਮਸੀ ਹਰਪਾਲ ਸਿੰਘ ਚੰਨਾ, ਬਲਬੀਰ ਸਿੰਘ, ਵੀਨਾ ਸ਼ਰਮਾ ਪ੍ਰਿੰਸੀਪਲ ਏਕਜੋਤ ਪਬਲਿਕ ਸਕੂਲ, ਕੇ ਕੇ ਸੈਣੀ ਪ੍ਰਧਾਨ ਸੁਸਾਇਟੀ, ਸਿਲਾਈ ਟੀਚਰ ਜਸਵਿੰਦਰ ਕੌਰ, ਵਿਦਿਆਰਥਣਾਂ ਸਿਮਰਨ ਕੌਰ, ਗੁਰਪ੍ਰੀਤ ਕੌਰ, ਪਰਮਜੀਤ ਕੌਰ, ਰੁਪਿੰਦਰ ਕੌਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…