Nabaz-e-punjab.com

ਬੁਨਿਆਦੀ ਸਹੂਲਤਾਂ ਨੂੰ ਤਰਸੇ ਉਦਯੋਗਿਕ ਖੇਤਰ ਫੇਜ਼-8ਬੀ ਦੇ ਲਘੂ ਉਦਯੋਗਾਂ ਦੇ ਮਾਲਕ

ਸੜਕਾਂ ਦੇ ਆਲੇ-ਦੁਆਲੇ ਉੱਚੀਆਂ ਝਾੜੀਆਂ ਉੱਗੀਆਂ, ਪਾਰਕਾਂ ਦਾ ਬੁਰਾ ਹਾਲ, ਸੜਕਾਂ ਵੀ ਟੁੱਟੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਸਤੰਬਰ:
ਇੱਥੋਂ ਦੇ ਉਦਯੋਗਿਕ ਖੇਤਰ ਫੇਜ਼-8ਬੀ (ਸੈਕਟਰ-74) ਦੇ ਸਨਅਤੀ ਪਲਾਟਾਂ ਦੇ ਮਾਲਕ (ਛੋਟੇ ਸਨਅਤਕਾਰ) ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਣਦੇਖੀ ਦੇ ਚੱਲਦਿਆਂ ਬੁਨਿਆਦੀ ਸਹੂਲਤਾਂ ਨੂੰ ਦਰਸ ਗਏ ਹਨ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੁਹਾਲੀ ਨਿਗਮ ਵੱਲੋਂ ਉਨ੍ਹਾਂ ਕੋਲੋਂ ਹਰ ਤਰ੍ਹਾਂ ਦੇ ਟੈਕਸ ਤਾਂ ਵਸੂਲੇ ਜਾ ਰਹੇ ਹਨ ਪਰ ਬਦਲੇ ਵਿੱਚ ਸਨਅਤੀ ਖੇਤਰ ਦੇ ਵਸਨੀਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
ਲਘੂ ਉਦਯੋਗਾਂ ਦੇ ਪੀੜਤ ਮਾਲਕ ਸੁਖਵਿੰਦਰ ਸਿੰਘ ਭਾਟੀਆ, ਗੁਰਮੀਤ ਸਿੰਘ, ਹਰਿੰਦਰ ਸਿੰਘ, ਸਰਬਜੀਤ ਕਾਹਲੋਂ, ਬਲਜਿੰਦਰ ਸਿੰਘ, ਰਵਿੰਦਰ ਕੌਰ, ਮਹਿੰਦਰ ਅਤੇ ਹੋਰਨਾਂ ਨੇ ਦੱਸਿਆ ਕਿ ਜਦੋਂ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਨਗਰ ਨਿਗਮ ਦਫ਼ਤਰ ਜਾਂਦੇ ਹਨ ਤਾਂ ਉਨ੍ਹਾਂ ਨੂੰ ਇਹ ਕਹਿ ਕੇ ਪੱਲਾ ਝਾੜ ਲਏ ਜਾਂਦੇ ਹਨ ਕਿ ਇਹ ਖੇਤਰ ਪੀਐਸਆਈਈਸੀ ਦੇ ਅਧੀਨ ਆਉਂਦਾ ਹੈ। ਦੂਜੇ ਪਾਸੇ ਪੀਐਸਆਈਈਸੀ ਵੱਲੋਂ ਇਹ ਕਿਹਾ ਜਾਂਦਾ ਹੈ ਕਿ ਇਸ ਖੇਤਰ ਦੇ ਰੱਖ ਰਖਾਓ ਦਾ ਜ਼ਿੰਮਾ ਨਗਰ ਨਿਗਮ ਦਾ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਦੀ ਸਭ ਤੋਂ ਵੱਡੀ ਸਮੱਸਿਆ ਸੜਕਾਂ ਦੇ ਆਲੇ-ਦੁਆਲੇ ਉੱਚੀਆਂ ਝਾੜੀਆਂ ਉੱਗੀਆਂ ਹੋਈਆਂ ਹਨ ਅਤੇ ਮੌਜੂਦਾ ਸਮੇਂ ਵਿੱਚ ਇਲਾਕਾ ਜੰਗਲ ਦਾ ਰੂਪ ਧਾਰਨ ਕਰ ਚੁੱਕਾ ਹੈ ਅਤੇ ਝਾੜਆਂ ਪਿੱਛੇ ਲੁਕ ਕੇ ਗੈਰ ਸਮਾਜੀ ਅਨਸਰਾਂ ਵੱਲੋਂ ਲੁੱਟਾਂ ਖੋਹਾਂ ਅਤੇ ਹੋਰ ਮਾੜੀਆਂ ਹਰਕਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।
ਸ੍ਰੀ ਸੁਖਵਿੰਦਰ ਭਾਟੀਆਂ ਨੇ ਕਿਹਾ ਕਿ ਸੈਕਟਰ-74 ਜੋ ਕਿ ਆਈਟੀ ਸੈਕਟਰ ਵਜੋਂ ਵਿਸਕਤ ਕੀਤਾ ਜਾ ਰਿਹਾ ਹੈ, ਪੂਰੀ ਤਰ੍ਹਾਂ ਬਦਹਾਲੀ ਦਾ ਸ਼ਿਕਾਰ ਹੈ। ਇੱਥੇ ਸੀਵਰੇਜ਼ ਸਿਸਟਮ ਬੰਦ ਪਿਆ ਹੈ। ਪਾਣੀ ਦੀ ਸਪਲਾਈ ਬਹੁਤ ਘੱਟ ਮਿਲਦੀ ਹੈ, ਸਟਰੀਟ ਲਾਈਟਾਂ ਵੀ ਜ਼ਿਆਦਾਦਰ ਬੰਦ ਰਹਿੰਦੀਆਂ ਹਨ, ਸੜਕਾਂ ਦੀ ਹਾਲਤ ਮਾੜੀ ਹੈ। ਇਸ ਤੋਂ ਇਲਾਵਾ ਰੋਜ਼ਾਨਾ ਬਿਜਲੀ ਕੱਟਾਂ ਕਾਰਨ ਫੈਕਟਰੀ ਪ੍ਰਬੰਧਕ ਦਾ ਕੰਮ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਉਨ੍ਹਾਂ ਨੇ ਨਗਰ ਨਿਗਮ ਤੋਂ ਸੂਚਨਾ ਦੇ ਅਧਿਕਾਰ ਤਹਿਤ ਜਾਣਕਾਰੀ ਮੰਗੀ ਗਈ ਹੈ ਕਿ ਉਨ੍ਹਾਂ ਨੂੰ ਦੱਸਿਆ ਜਾਵੇ ਕਿ ਇਹ ਖੇਤਰ ਨਗਰ ਨਿਗਮ ਦੇ ਅਧਿਨ ਹੈ ਜਾਂ ਨਹੀਂ। ਇਹ ਵੀ ਪੁੱਛਿਆ ਗਿਆ ਹੈ ਕਿ ਜੇਕਰ ਸਨਅਤੀ ਏਰੀਆ ਫੇਜ਼-8ਬੀ (ਸੈਕਟਰ-74) ਨਗਰ ਨਿਗਮ ਦੇ ਅਧੀਨ ਨਹੀਂ ਹੈ ਤਾਂ ਫਿਰ ਸਥਾਨਕ ਲੋਕਾਂ ਤੋਂ ਟੈਕਸ ਕਿਹੜੇ ਨਿਯਮਾਂ ਤਹਿਤ ਵਸੂਲਿਆਂ ਜਾ ਰਿਹਾ ਹੈ। ਪੀੜਤ ਵਿਅਕਤੀਆਂ ਨੇ ਮੰਗ ਕੀਤੀ ਹੈ ਕਿ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ ਨਹੀਂ ਤਾਂ ਉਨ੍ਹਾਂ ਨੂੰ ਮਜਬੂਰ ਹੋ ਕੇ ਅਦਾਲਤ ਦਾ ਬੂਹਾ ਖੜਕਾਉਣਾ ਪਵੇਗਾ।

Load More Related Articles

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …