ਪਹਿਲਕਦਮੀ: ਮਹਾਰਾਣੀ ਪ੍ਰਨੀਤ ਕੌਰ ਵੱਲੋਂ ਜ਼ਿਲ੍ਹਾ ਮੁਹਾਲੀ ਵਿੱਚ ਪੰਜਾਬ ਦੇ ਪਹਿਲੇ ਪੈਡ ਬੈਂਕ ਦੀ ਸ਼ੁਰੂਆਤ

ਲੋੜਵੰਦ ਲੜਕੀਆਂ ਨੂੰ ਸਬਸਿਡੀ ’ਤੇ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਦਾ ਐਲਾਨ

ਸਰਕਾਰੀ ਸਕੂਲਾਂ ਤੋਂ ਲੋੜਵੰਦ ਲੜਕੀਆਂ ਲਈ ਸ਼ੁਰੂ ਕੀਤੀ ਜਾਵੇਗੀ ਸੈਨੇਟਰੀ ਪੈਡਾਂ ਦੀ ਵੰਡ: ਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ:
ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਦੀ ਉਸਾਰੂ ਸੋਚ ਸਦਕਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ. ਨਗਰ (ਮੁਹਾਲੀ), ਬਰੈਂਡ ਆਕਸੀਜਨ ਦੇ ਸਹਿਯੋਗ ਨਾਲ ਪੰਜਾਬ ਭਰ ’ਚੋਂ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦਾ ਪਹਿਲਾ ਪੈਡ ਬੈਂਕ ਲਾਂਚ ਕਰਦਿਆਂ ਸਾਬਕਾ ਕੇਂਦਰੀ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉੱਦਮ ਨੌਜਵਾਨ ਲੋੜਵੰਦ ਬੱਚੀਆਂ ਲਈ ਕਾਰਗਰ ਸਾਬਤ ਹੋਵੇਗਾ। ਇਸ ਮੌਕੇ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ, ਖਰੜ ਦੀ ਐਸਡੀਐਮ ਅਮਨਿੰਦਰ ਕੌਰ ਬਰਾੜ, ਜ਼ਿਲ੍ਹਾ ਬਾਲ ਤੇ ਵਿਕਾਸ ਅਫ਼ਸਰ ਨਵਪ੍ਰੀਤ ਕੌਰ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ।
ਮਹਾਰਾਣੀ ਪ੍ਰਨੀਤ ਕੌਰ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਹੁਤ ਸਾਰੀਆਂ ਲੋੜਵੰਦ ਲੜਕੀਆਂ ਅਤੇ ਮੱਧ ਵਰਗੀ ਅੌਰਤਾਂ ਸੈਨੇਟਰੀ ਪੈਡ ਤੋਂ ਅਣਜਾਣ ਹਨ। ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋਣਾ ਪੈਂਦਾ ਹੈ। ਇੱਕ ਅੌਰਤ ਲਈ ਆਪਣੇ ਆਪ ਨੂੰ ਨਿਰੋਗ ਰੱਖਣ ਲਈ ਸਰੀਰ ਦੀ ਸਫ਼ਾਈ ਅਤੇ ਮਾਹਵਾਰੀ ਦੌਰਾਨ ਸਫ਼ਾਈ ਰੱਖਣਾ ਵਿਸ਼ੇਸ਼ ਮਹੱਤਵ ਰੱਖਦੀ ਹੈ। ਉਨ੍ਹਾਂ ਪੈਡ ਬੈਂਕ ਲਈ ਬਰੈਂਡ ਆਕਸੀਜਨ ਵੱਲੋਂ ਦਿੱਤੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਅੌਰਤਾਂ ਕਿਸੇ ਵੀ ਖੇਤਰ ਵਿੱਚ ਪੁਰਸ਼ਾਂ ਤੋਂ ਪਿੱਛੇ ਨਹੀਂ ਹਨ, ਪ੍ਰੰਤੂ ਅੱਜ ਵੀ ਜ਼ਿਆਦਾਤਰ ਅੌਰਤਾਂ ਆਪਣੇ ਹੱਕਾਂ ਅਤੇ ਅਧਿਕਾਰਾਂ ਤੋਂ ਅਣਜਾਣ ਹਨ। ਲਿਹਾਜ਼ਾ ਮਹਿਲਾ ਸ਼ਕਤੀਕਰਨ ਲਈ ਹਾਲੇ ਵੀ ਕਾਫੀ ਕੁਝ ਕਰਨ ਦੀ ਲੋੜ ਹੈ।
ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਅੌਰਤਾਂ ਵਿੱਚ ਅੱਗੇ ਵਧਣ ਲਈ ਇੱਛਾ ਸ਼ਕਤੀ ਹੋਣੀ ਚਾਹੀਦੀ ਹੈ ਕਿਉਂਕਿ ਇੱਕ ਉੱਦਮੀ ਅਤੇ ਪੜ੍ਹੀ ਲਿਖੀ ਅੌਰਤ ਹੀ ਸਮਾਜ ਨੂੰ ਸਹੀ ਸੇਧ ਅਤੇ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਵੱਡਮੁੱਲਾ ਯੋਗਦਾਨ ਪਾ ਸਕਦੀ ਹੈ। ਉਨ੍ਹਾਂ ਮਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਵੱਧ ਤੋਂ ਵੱਧ ਪੜ੍ਹਾ ਲਿਖਾ ਕੇ ਆਪਣੇ ਪੈਰਾਂ ’ਤੇ ਖੜੀਆਂ ਹੋਣ ਦੇ ਕਾਬਲ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲਾਂ ਵਿੱਚ ਪੜ੍ਹਦੀਆਂ ਨੌਜਵਾਨ ਲੜਕੀਆਂ ਨੂੰ ਮਾਹਵਾਰੀ ਸਮੇਂ ਸੈਨੇਟਰੀ ਪੈਡਾਂ ਦੀ ਵਰਤੋਂ ਲਈ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੈਡ ਬੈਂਕ ਰਾਹੀਂ ਸੈਨੇਟਰੀ ਪੈਡਾਂ ਦੀ ਵੰਡ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਨੌਜਵਾਨ ਲੜਕੀਆਂ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇਗਾ।

Load More Related Articles
Load More By Nabaz-e-Punjab
Load More In Important Stories

Check Also

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ?

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ? ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗ…