ਪਹਿਲਕਦਮੀ: ਹੁਣ ਕੌਂਸਲਰ, ਨੰਬਰਦਾਰ ਤੇ ਸਰਪੰਚ ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

ਨਬਜ਼-ਏ-ਪੰਜਾਬ, ਮੁਹਾਲੀ, 6 ਮਾਰਚ:
ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਤਹਿਤ ਮਿਉਂਸਪਲ ਕੌਂਸਲਰਾਂ ਸਮੇਤ ਪਿੰਡਾਂ ਦੇ ਨੰਬਰਦਾਰ ਅਤੇ ਸਰਪੰਚ ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਲੋਕਾਂ ਨੂੰ ਸ਼ਹਿਰ ਦੇ ਕੌਂਸਲਰਾਂ, ਨੰਬਰਦਾਰਾਂ ਅਤੇ ਸਰਪੰਚਾਂ ਕੋਲੋਂ ਦਸਤਖ਼ਤ ਕਰਵਾਉਣ ਲਈ ਹੁਣ ਵਾਰ-ਵਾਰ ਉਨ੍ਹਾਂ ਕੋਲ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣਾ ਹੈ।
ਡੀਸੀ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸਸੀ, ਬੀਸੀ/ਓਬੀਸੀ) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ.ਡਬਲਿਊ.ਐਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਕਰਨ ਲਈ ਸਬੰਧਤ ਕੌਂਸਲਰ, ਨੰਬਰਦਾਰ ਅਤੇ ਸਰਪੰਚ ਨੂੰ ਆਨਲਾਈਨ ਭੇਜੀਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ਲਈ ਸ਼ਹਿਰੀ ਖੇਤਰਾਂ ਵਿੱਚ ਸਬੰਧਤ ਵਾਰਡ ਦੇ ਕੌਂਸਲਰ ਅਤੇ ਪੇਂਡੂ ਖੇਤਰਾਂ ਵਿੱਚ ਨੰਬਰਦਾਰਾਂ ਅਤੇ ਸਰਪੰਚਾਂ ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁੰਦੀ ਹੈ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਪਟਵਾਰੀ ਹੁਣ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਕੌਂਸਲਰ ਨੂੰ ਆਨਲਾਈਨ ਅਰਜ਼ੀਆਂ ਭੇਜਣਗੇ।
ਡੀਸੀ ਨੇ ਦੱਸਿਆ ਕਿ ਇਸ ਆਨਲਾਈਨ ਪ੍ਰਾਜੈਕਟ ਦੀ ਸ਼ੁਰੂਆਤ ਨਾਲ ਉਨ੍ਹਾਂ ਨਾਗਰਿਕਾਂ ਦਾ ਬੋਝ ਘਟੇਗਾ, ਜਿਨ੍ਹਾਂ ਨੂੰ ਪਹਿਲਾਂ ਵਾਲੀ ਮੁਸ਼ਕਲ ਪ੍ਰਕਿਰਿਆ ਅਧੀਨ ਕੌਂਸਲਰਾਂ, ਨੰਬਰਦਾਰਾਂ ਅਤੇ ਸਰਪੰਚਾਂ ਤੋਂ ਆਪਣੀ ਅਰਜ਼ੀ\ਫਾਰਮ ਉੱਤੇ ਦਸਤਖ਼ਤ ਕਰਵਾਉਣ ਲਈ ਵਾਰ-ਵਾਰ ਉਨ੍ਹਾਂ ਕੋਲ ਆਉਣਾ ਜਾਣਾ ਪੈਂਦਾ ਸੀ ਅਤੇ ਕਈ ਵਾਰ ਸਬੰਧਤ ਵਿਅਕਤੀ ਨੂੰ ਵਾਰ-ਵਾਰ ਚੱਕਰ ਲਗਾਉਣੇ ਪੈਂਦੇ ਸੀ ਪਰ ਹੁਣ ਘਰ ਬੈਠੇ ਹੀ ਸਾਰਾ ਕੰਮ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…