ਇਨਰਵੀਲ ਕਲੱਬ ਨੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ

ਜ਼ਰੂਰਤਮੰਦ ਪਰਿਵਾਰ ਦੀ ਲੋੜ ਪੂਰਾ ਕਰਨਾ ਸਾਰਿਆਂ ਦਾ ਮੁੱਢਲਾ ਫਰਜ਼: ਆਸ਼ਾ ਸੂਦ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ:
ਮੁਹਾਲੀ ਦੇ ਸੈਕਟਰ-70 ਵਿੱਚ ਇਨਰਵੀਲ੍ਹ ਕਲੱਬ ਮੁਹਾਲੀ ਦੀ ਪ੍ਰਧਾਨ ਸ੍ਰੀਮਤੀ ਆਸ਼ਾ ਸੂਦ ਵੱਲੋਂ ਕਈ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਕਲੱਬ ਦੀ ਸਾਬਕਾ ਪ੍ਰਧਾਨ ਸ੍ਰੀਮਤੀ ਮਨਜੀਤ ਓਬਰਾਏ ਅਤੇ ਸ੍ਰੀਮਤੀ ਗੁਰਮੀਤ ਕੌਰ ਵੀ ਹਾਜ਼ਰ ਰਹੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਆਸ਼ਾ ਸੂਦ ਨੇ ਦੱਸਿਆ ਕਿ ਇਨਰਵੀਲ੍ਹ ਕਲੱਬ ਦੀਆਂ ਮਹਿਲਾ ਮੈਂਬਰਾਂ ਵੱਲੋਂ ਪਹਿਲਾਂ ਵੀ ਸਮੇਂ-ਸਮੇਂ ’ਤੇ ਜ਼ਰੂਰਤਮੰਦ ਪਰਿਵਾਰਾਂ ਦੀ ਸੇਵਾ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਇਸੇ ਲੜੀ ਵਿੱਚ ਉਨ੍ਹਾਂ ਨੂੰ ਆਪਣੇ ਨਜ਼ਦੀਕ ਦੇ ਸੈਕਟਰ-70 ਦੇ ਕੁਝ ਜ਼ਰੂਰਤਮੰਦ ਪਰਿਵਾਰਾਂ ਦਾ ਪਤਾ ਲੱਗਿਆ ਅਤੇ ਉਨ੍ਹਾਂ ਵੱਲੋਂ ਕਈ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਸਾਨੂੰ ਸਭ ਤੋਂ ਪਹਿਲਾਂ ਆਪਣੇ ਨਜ਼ਦੀਕ ਦੇ ਜ਼ਰੂਰਤਮੰਦ ਪਰਿਵਾਰਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਜੇਕਰ ਹਰ ਕਿਸੇ ਨੂੰ ਆਪਣੀ ਕਮਾਈ ’ਚੋਂ ਕੁੱਝ ਪ੍ਰਤੀਸ਼ਤ ਹਿੱਸਾ ਦਸਵੰਧ ਦੇ ਰੂਪ ਵਿੱਚ ਕੱਢਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਪਰਿਵਾਰਾਂ ਦੀ ਮਦਦ ਹੋ ਸਕੇ।
ਉਨ੍ਹਾਂ ਕਿਹਾ ਸਿਮਥਨੀ ਕਲੱਬ ਮੁਹਾਲੀ ਵੱਲੋਂ ਕਈ ਤਰ੍ਹਾਂ ਦੇ ਹੋਰ ਵੀ ਸਮਾਜਿਕ ਕੰਮ ਕੀਤੇ ਜਾਂਦੇ ਹਨ। ਇਸ ਮੌਕੇ ਸਾਬਕਾ ਪ੍ਰਧਾਨ ਸ੍ਰੀਮਤੀ ਮਨਜੀਤ ਓਬਰਾਏ ਨੇ ਦੱਸਿਆ ਕਿ ਉਹ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕੇ ਉਨ੍ਹਾਂ ਨੂੰ ਇਹ ਸੇਵਾ ਵਿੱਚ ਇੱਥੇ ਆਉਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸ੍ਰੀਮਤੀ ਆਸ਼ਾ ਸੂਦ ਵੱਲੋਂ ਕਈ ਬੇਸਹਾਰਾ ਪਰਿਵਾਰਾਂ ਦੀ ਮਦਦ ਕੀਤੀ ਜਾ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਸਿਲਸਿਲਾ ਜਾਰੀ ਰੱਖਿਆ ਜਾਵੇਗਾ।

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…