nabaz-e-punjab.com

5 ਜ਼ਿਲ੍ਹਿਆਂ ਦੇ 244 ਸਕੂਲਾਂ ਦਾ ਅਚਨਚੇਤ ਨਿਰੀਖਣ: 34 ਅਧਿਆਪਕ ਗੈਰਹਾਜ਼ਰ, 50 ਲੇਟ ਪੁੱਜੇ ਸਕੂਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲ ਸਿੱਖਿਆ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਦੀ ਅਗਵਾਈ ਹੇਠ ਸਿੱਖਿਆ ਸੁਧਾਰ 22 ਟੀਮਾਂ ਵੱਲੋਂ ਸੋਮਵਾਰ ਨੂੰ ਸੂਬੇ ਦੇ 5 ਜ਼ਿਲ੍ਹਿਆਂ ਦੇ 244 ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਰੀਖਣ ਟੀਮਾਂ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ 37, ਮਾਨਸਾ ਦੇ 33, ਸ਼ਹੀਦ ਭਗਤ ਸਿੰਘ ਨਗਰ ਦੇ 39, ਤਰਨ ਤਾਰਨ ਦੇ 60 ਅਤੇ ਪਟਿਆਲਾ ਦੇ 75 ਸਕੂਲਾਂ ਦੀ ਚੈਕਿੰਗ ਦੌਰਾਨ 26 ਅਧਿਆਪਕ/ਕਰਮਚਾਰੀ ਗੈਰ-ਹਾਜ਼ਰ ਪਾਏ ਗਏ ਅਤੇ 50 ਅਧਿਆਪਕ/ਕਰਮਚਾਰੀ ਲੇਟ ਹਾਜ਼ਰ ਪਾਏ ਗਏ। ਇਸ ਤੋਂ ਇਲਾਵਾ ਇਹਨਾਂ ਨਿਰੀਖਣ ਕੀਤੇ ਗਏ ਸਕੂਲਾਂ ਵਿੱਚ 8 ਅਧਿਆਪਕ ਲੰਮੇ ਸਮੇਂ ਤੋਂ ਗੈਰ-ਹਾਜ਼ਰ ਪਾਏ ਗਏ।
ਉਧਰ, ਕ੍ਰਿਸ਼ਨ ਕੁਮਾਰ ਨੇ ਨਿਰੀਖਣ ਟੀਮਾਂ ਦੀ ਰਿਪੋਰਟ ਨੂੰ ਆਧਾਰ ਬਣਾ ਕੇ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਦੇ ਉੱਚ ਅਧਿਕਾਰੀਆਂ ਨੂੰ ਅੱਜ ਦੂਜੇ ਦਿਨ ਚੈਕਿੰਗ ਦੌਰਾਨ ਲੇਟ ਲਤੀਫ਼ੀ, ਗ਼ੈਰ-ਹਾਜ਼ਰ ਅਤੇ ਲੰਮੇ ਸਮੇਂ ਤੋਂ ਗੈਰਹਾਜ਼ਰ ਪਾਏ ਗਏ ਅਧਿਆਪਕਾਂ ਅਤੇ ਦਫ਼ਤਰੀ ਸਟਾਫ਼ ਵਿਰੁੱਧ ’ਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਸਪੱਸ਼ਟ ਆਖਿਆ ਕਿ ਲੇਟ ਲਤੀਫ਼ੀ ਅਤੇ ਗੈਰ ਜ਼ਿੰਮੇਵਾਰਾਨਾਂ ਰਵੱਈਆ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…