Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਮੰਤਰੀਆਂ ਵੱਲੋਂ ਰਾਹਤ ਤੇ ਬਚਾਅ ਕਾਰਜਾਂ ਦਾ ਨਿਰੀਖਣ ਬਾਜਵਾ,ਸਿੱਧੂ,ਸਰਕਾਰੀਆ,ਕਾਂਗੜ,ਆਸ਼ੂ ਤੇ ਰਾਣਾ ਕੇ.ਪੀ ਮੌਕਾ ਦੇਖਣ ਪੁੱਜੇ ਮਾਲ ਮੰਤਰੀ ਵੱਲੋਂ ਜਲੰਧਰ ਵਿੱਚ ਹੀ ਰਹਿਣ ਦਾ ਫੈਸਲਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ•, 24 ਅਗਸਤ: ਭਾਰੀ ਹੜ•ਾਂ ਦੀ ਲਪੇਟ ਵਿੱਚ ਆਏ ਦੁਆਬਾ ਤੇ ਮਾਲਵਾ ਦੇ ਵੱਖ ਵੱਖ ਜ਼ਿਲਿ•ਆਂ ਦੇ ਮੱਦੇਨਜ਼ਰ ਪੰਜਾਬ ਦੇ ਮੰਤਰੀਆਂ ਅਤੇ ਵਿਧਾਨ ਸਭਾ ਸਪੀਕਰ ਵੱਲੋਂ ਹੜ• ਪਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ,ਇਹ ਜਾਣਕਾਰੀ ਇੱਕ ਸਰਕਾਰੀ ਬੁਲਾਰੇ ਨੇ ਦਿੱਤੀ । ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਾਰਾ ਦਿਨ ਬਚਾਅ ਤੇ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪਾਵਰਕੌਮ ਦੇ ਚੇਅਰਮੈਨ ਬਲਦੇਵ ਸਿੰਘ ਦੇ ਨਾਲ ਲੋਹੀਆਂ ਸਬ-ਡਵੀਜਨ ਵਿੱਚ ਪੈਂਦੇ ਪਿੰਡ ਜਾਨੀਆ ਵਿੱਚ ਚੱਲ ਰਹੇ ਕੰਮ ਅਤੇ ਪਾਣੀ ‘ਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ ਸਬੰਧੀ ਕਾਰਜਾਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਕਪੂਰਥਲਾ ਅਤੇ ਜਲੰਧਰ ਜ਼ਿਲ•ੇ ਦੀਆਂ ਵੱਖ ਵੱਖ ਥਾਵਾਂ ‘ਤੇ ਲੱਗੇ ਮੈਡੀਕਲ ਕੈਂਪਾਂ ਅਤੇ ਵਿਸ਼ੇਸ਼ ਕਰਕੇ ਸਭ ਤੋਂ ਵੱਧ ਪ੍ਰਭਾਵਿਤ ਲੋਹੀਆਂ ਖੇਤਰ ਦਾ ਦੌਰਾ ਕੀਤਾ। ਉਨ•ਾਂ ਕੈਂਪਾਂ ਵਿੱਚ ਸੁਚੱਜੀ ਮੈਡੀਕਲ ਸਪਲਾਈ ਪ੍ਰਦਾਨ ਕਰਨ ਅਤੇ ਐਂਬੂਲੈਂਸਾਂ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਸਬੰਧੀ ਹਦਾਇਤ ਕੀਤੀ। ਇਹ ਦੱਸਣਾ ਬਣਦਾ ਹੈ ਕਿ ਸੂਭੇ ਭਰ ‘ਚ ਕੁੱਲ 235 ਰੇਪਿਡ ਰਿਸਪਾਂਸ ਟੀਮਾਂ ਅਤੇ 416 ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ। ਜਲੰਧਰ ਦੇ ਹੜ• ਪ੍ਰਭਾਵਿਤ ਖੇਤਰਾਂ ਵਿੱਚ ਕੁੱਲ 28 ਰਾਹਤ ਕੈਂਪ ਅਤੇ 30 ਮੈਡੀਕਲ ਕੈਂਪ ਸਥਾਪਤ ਕੀਤੇ ਗਏ ਹਨ। ਸੁਖਬਿੰਦਰ ਸਿੰਘ ਸਰਕਾਰੀਆ ਨੇ ਪਿੰਡ ਮਿਉਵਾਲ ਦਾ ਦੌਰਾ ਕੀਤਾ ਜਿੱਥੇ ਜ਼ਿਲ•ਾ ਪ੍ਰਸ਼ਾਸਨ ਵੱਲੋਂ 350 ਫੁੱਟ ਚੌੜੇ ਪਾੜ ਨੂੰ ਪੂਰਨ ਦਾ ਕੰਮ ਚੱਲ ਰਿਹਾ ਸੀ ਅਤੇ Àਨ•ਾਂ ਇਨ•ਾਂ ਰਾਹਤ ਕਾਰਜਾਂ ‘ਤੇ ਸੰਤੁਸ਼ਟੀ ਪ੍ਰਗਟਾਈ। ਸ੍ਰੀ ਕਾਂਗੜ ਨੇ ਜਲੰਧਰ ਤੇ ਕਪੂਰਥਲਾ ਜ਼ਿਲਿ•ਆਂ ਦਾ ਦੌਰਾ ਵੀ ਕੀਤਾ ਅਤੇ ਬਚਾਅ ਤੇ ਰਾਹਤ ਲਈ ਚੱਕੇ ਜਾ ਰਹੇ ਕਦਮਾਂ ਦਾ ਮੁਲਾਂਕਣ ਵੀ ਕੀਤਾ। ਜਲੰਧਰ ਦੇ ਹੜ• ਪ੍ਰਭਾਵਿਤ ਇਲਾਕਿਆਂ ਦੀ ਗੰਭੀਰਤਾ ਨੂੰ ਸਮਝਦਿਆਂ ਮੰਤਰੀ ਨੇ ਹਾਲ ਦੀ ਘੜੀ ਇਸੇ ਜ਼ਿਲ•ੇ ਵਿੱਚ ਹੀ ਰਹਿਣ ਦਾ ਫੈਸਲਾ ਕੀਤਾ। ਭਾਰਤ ਭੂਸ਼ਣ ਆਸ਼ੂ ਨੇ ਹੜ• ਦੀ ਮਾਰ ਹੇਠ ਆਏ ਲੋਕਾਂ ਲਈ ਰਾਸ਼ਨ, ਪੀਣਯੋਗ ਪਾਣੀ ਅਤੇ ਪਸ਼ੂਆਂ ਲਈ ਹਰਾ-ਚਾਰਾ ਤੇ ਲੋੜੀਂਦੇ ਟੀਕਾਕਰਨ ਦੀ ਵਿਵਸਥਾ ਦਾ ਜਾਇਜ਼ਾ ਲਿਆ। ਰੂਪਨਗਰ ਦੇ ਖੇਤਰ ਦਾ ਰਾਣਾ ਕੇ.ਪੀ. ਸਿੰਘ ਵੱਲੋਂ ਦੌਰਾ ਕੀਤਾ ਗਿਆ ਉਨ•ਾਂ ਨੇ ਇਸ ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਦੀ ਮਦਦ ਕਰਨ ਲਈ ਕਿਸੇ ਕਿਸਮ ਦੀ ਕੋਈ ਕਸਰ ਨਾ ਛੱਡਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ