Share on Facebook Share on Twitter Share on Google+ Share on Pinterest Share on Linkedin ਸੇਫ ਸਕੂਲ ਵਾਹਨ ਯੋਜਨਾ ਮੁਹਾਲੀ ਵਿੱਚ ਸਕੂਲ ਬੱਸਾਂ ਦੀ ਚੈਕਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ: ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਕੂਲੀ ਵਾਹਨਾਂ ਸਬੰਧੀ ਸੇਫ਼ ਸਕੂਨ ਵਾਹਨ ਪਾਲਿਸੀ ਬਣਾਈ ਗਈ ਹੈ। ਇਸ ਪਾਲਿਸੀ ਤਹਿਤ ਸਕੂਲੀ ਬੱਸਾਂ ਵਿਚ ਸਪੀਡ ਗਵਰਨਰ, ਸੀਸੀਟੀਵੀ ਕੈਮਰਾ, ਫਸਟ ਏਡ ਕਿੱਟ, ਬੱਚੇ ਦੇ ਬੱਸਾਂ ਵਿੱਚ ਚੜਦੇ ਅਤੇ ਉਤਰਦੇ ਵਕਤ ਬਜਰ ਵਜਣਾ, ਲੇਡੀ ਅਟੈਡਟ ਆਦਿ ਦਾ ਹੋਣਾ ਲਾਜਮੀ ਹੈ। ਇਨ੍ਹਾਂ ਦਿਸ਼ਾਂ ਨਿਰਦੇਸਾਂ ਤਹਿਤ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਅਤੇ ਜਿਲ੍ਹਾ ਬਾਲ ਸੁਰੱਖਿਆ ਯੁਨਿਟ ਵੱਲੋਂ ਦਿੱਲੀ ਪਬਲਿਕ ਸਕੂਲ ਅਤੇ ਗੁਰੂ ਨਾਨਕ ਫਾਊਡੇਸ਼ਨ ਸਕੂਲ, ਚੱਪੜਚਿੜੀ ਵਿੱਚ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਇਸਤਰੀ ਅਕਾਲੀ ਸ਼ਹਿਰੀ ਦੀ ਪ੍ਰਧਾਨ ਤੇ ਕਮਿਸ਼ਨਰ ਦੀ ਮੈਂਬਰ ਕੁਲਦੀਪ ਕੌਰ ਕੰਗ, ਮੈਂਬਰ ਬਾਲ ਅਧਿਕਾਰ ਰੱਖਿਆ ਕਮਿਸ਼ਨ, ਯਾਦਵਿੰਦਰ ਕੌਰ ਪ੍ਰੋਟੈਕਸ਼ਨ ਅਫਸਰ ਅਤੇ ਮੋਹਿਤਾ ਵਰਮਾ ਪ੍ਰੋਟੈਕਸ਼ਨ ਅਫਸਰ ਵੱਲੋਂ ਸੇਫ ਸਕੂਲ ਪਾਲਿਸੀ ਦੀ ਜਾਣਕਾਰੀ ਦਿੱਤੀ ਗਈ ਅਤੇ ਇਸ ਪਾਲਿਸੀ ਨੂੰ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੌਏ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਦਿੱਤੀ ਗਈ। ਸਕੂਲੀ ਵਾਹਨਾਂ ਦੀ ਚੈਕਿੰਗ ਇਸੀ ਤਰ੍ਹਾਂ ਕੀਤੀ ਜਾਵੇਗੀ ਅਤੇ ਹਦਾਇਤਾਂ ਨੂੰ ਲਾਗੂ ਨਾ ਕਰਨ ਵਾਲੇ ਵਾਹਨ ਵਿਰੁੱਧ ਸਖਤ ਕਦਮ ਚੁੱਕੇ ਜਾਣਗੇ। ਇਸ ਮੌਕੇ ਜਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਟਰੈਫ਼ਿਕ ਵਿਭਾਗ ਦੇ ਨੁਮਾਇੰਦੇ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ