nabaz-e-punjab.com

ਵਿਜੀਲੈਂਸ ਵੱਲੋਂ ਨਗਰਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 8 ਜਨਵਰੀ-
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਨਗਰਨਿਗਮ ਲੁਧਿਆਣਾ ਵਿਖੇ ਤਾਇਨਾਤ ਇਮਾਰਤ ਇੰਸਪੈਕਟਰ ਕਿਰਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਸਪੈਕਟਰ ਕਿਰਨਦੀਪ ਸਿੰਘ ਨੂੰ ਸ਼ਿਕਾਇਕਕਰਤਾ ਰਾਕੇਸ਼ ਕੁਮਾਰ ਵਾਸੀ ਕ੍ਰਿਪਾਲ ਨਗਰ, ਲੁਧਿਆਣਾ ਦੀ ਸ਼ਿਕਾਇਤ ‘ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਉਸ ਵਲੋਂ ਉਸਾਰੇ ਜਾ ਰਹੇ ਨਵੇਂ ਮਕਾਨ ਦਾ ਚਲਾਨ ਨਾ ਕੱਟਣ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਬਿਲਡਿੰਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਸ਼ੀ ਵਿਰੁੱਧ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …