ਦਿੱਲੀ ਦੇ ਵਿਧਾਇਕ ਅਜੈ ਦੱਤ ਦੀ ਪ੍ਰੇਰਨਾ ਨਾਲ ਪਿੰਡ ਬਾਕਰਪੁਰ ਦੇ ਕਈ ਪਰਿਵਾਰ ‘ਆਪ’ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਆਪ ਦੇ ਵਿਧਾਇਕ ਅਜੈ ਦੱਤ ਦੀ ਪ੍ਰੇਰਨਾ ਸਦਕਾ ਪਿੰਡ ਬਾਕਰਪੁਰ ਤੋਂ ਸਾਬਕਾ ਬਲਾਕ ਸਮਿਤੀ ਮੈਂਬਰ ਬੀਬੀ ਦਰਸ਼ਨ ਕੌਰ, ਲਖਵੀਰ ਸਿੰਘ ਬਾਕਰਪੁਰ ਅਤੇ ਜਸਪ੍ਰੀਤ ਕੌਰ ਅਤੇ ਹੋਰਨਾਂ ਪਰਿਵਾਰਾਂ ਨੇ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਰਸ਼ਨ ਕੌਰ ਬਾਕਰਪੁਰ ਨੇ ਸਪੱਸ਼ਟ ਕਿਹਾ ਕਿ ਉਹ ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਸਨ। ਭਰਾ ਨੂੰ ਭਰਾ ਵਿਰੁੱਧ ਅਦਾਲਤਾਂ ਵਿੱਚ ਜਾਣਾ ਪੈ ਰਿਹਾ ਹੈ, ਪਿੰਡਾਂ ਦੇ ਵਿਕਾਸ ਕਾਰਜ ਲੰਮੇ ਸਮੇਂ ਤੋਂ ਰੁਕੇ ਪਏ ਹਨ, ਬੇਰੁਜ਼ਗਾਰੀ ਕਾਰਨ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਧਸਦੇ ਜਾ ਰਹੇ ਹਨ। ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਾਂ-ਕਾਰਾਂ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ।
ਬੀਬੀ ਦਰਸ਼ਨ ਕੌਰ ਨੇ ਕਿਹਾ ਕਿ ਉਹ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਨੂੰ ਪਿੰਡ ਬਾਕਰਪੁਰ ਹੀ ਨਹੀਂ ਬਲਕਿ ਹੋਰਨਾਂ ਨੇੜਲੇ ਪਿੰਡਾਂ ਵਿੱਚ ਚਲਾਉਣਗੇ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਆਪ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨਗੇ। ਇਸ ਮੌਕੇ ਦਿੱਲੀ ਤੋਂ ਆਪ ਦੇ ਵਿਧਾਇਕ ਅਜੈ ਦੱਤ ਨੇ ਬੀਬੀ ਦਰਸ਼ਨ ਕੌਰ, ਲਖਵੀਰ ਸਿੰਘ ਬਾਕਰਪੁਰ ਜਸਪ੍ਰੀਤ ਕੌਰ ਬਾਕਰਪੁਰ ਸਮੇਤ ਹੋਰਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਰਵਾਇਤੀ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਅੱਕ ਚੁੱਕੇ ਹਨ ਅਤੇ ਪੰਜਾਬ ਵਿੱਚ ਆਪ ਦੇ ਹੱਕ ਵਿੱਚ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ 10 ਮਾਰਚ ਪੰਜਾਬ ਲਈ ਇਤਿਹਾਸਕ ਦਿਨ ਹੋਵੇਗਾ ਅਤੇ ਚੋਣ ਨਤੀਜੇ ‘ਆਪ’ ਦੇ ਹੱਕ ਵਿੱਚ ਆਉਣਗੇ।
ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ਕੁਲਦੀਪ ਸਿੰਘ ਸਮਾਣਾ, ਬਲਰਾਜ ਸਿੰਘ ਗਿੱਲ, ਡਾ. ਕੁਲਦੀਪ ਸਿੰਘ, ਪਰਮਜੀਤ ਸਿੰਘ ਚੌਹਾਨ, ਅਕਵਿੰਦਰ ਸਿੰਘ ਗੋਸਲ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ, ਜਸਵੀਰ ਕੌਰ, ਨੰਬਰਦਾਰ ਹਰਸੰਗਤ ਸਿੰਘ, ਬਲਬੀਰ ਸਿੰਘ ਸੋਹਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …