Share on Facebook Share on Twitter Share on Google+ Share on Pinterest Share on Linkedin ਸਕੂਲੀ ਬੱਚਿਆਂ ਨੂੰ ਧਮਾਕੇਦਾਰ ਪਟਾਕੇ ਅਤੇ ਆਤਿਸ਼ਬਾਜ਼ੀ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਹੋਕਾ ਦਿੰਦਿਆਂ ਸਕੂਲੀ ਬੱਚਿਆਂ ਨੂੰ ਧਮਾਕੇਦਾਰ ਪਟਾਕੇ ਅਤੇ ਆਤਿਸ਼ਬਾਜ਼ੀ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਇਸ ਸਬੰਧੀ ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੰਬਿਆਂ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਬੱਚਿਆਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੂੰ ਆਤਿਸ਼ਬਾਜ਼ੀ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਬੱਚਿਆਂ ਨੂੰ ਪ੍ਰੇਰਿਤ ਕਰਦੇ ਆ ਰਹੇ ਹਨ। ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਐਤਕੀਂ ਵੀ ਸਕੂਲੀ ਬੱਚਿਆਂ ਨੇ ਦੀਵਾਲੀ ਮੌਕੇ ਧਮਾਕੇਦਾਰ ਪਟਾਕੇ ਅਤੇ ਆਤਿਸ਼ਬਾਜ਼ੀ ਨਾ ਚਲਾਉਣ ਲਈ ਹਾਮੀ ਭਰੀ ਹੈ। ਇਸ ਮੌਕੇ ਰੇਸ਼ਮ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਆਤਿਸ਼ਬਾਜ਼ੀ ਦਾ ਪ੍ਰਯੋਗ ਕਰਕੇ ਅਸੀਂ ਆਪਣੇ ਪੈਰਾਂ ’ਤੇ ਖ਼ੁਦ ਹੀ ਕੁਹਾੜਾ ਮਾਰ ਰਹੇ ਹਾਂ। ਹਰੀ ਦੀਵਾਲੀ ਮਨਾ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ ਮੁੱਖ ਅਧਿਆਪਕ ਜਸਵੀਰ ਸਿੰਘ, ਰਵਿੰਦਰ ਕੌਰ, ਹਰਸਿਮਰਨ ਕੌਰ, ਹਰਵਿੰਦਰ ਕੌਰ ਸਮੇਤ ਮੁੱਖ ਅਧਿਆਪਕ (ਸੇਵਾਮੁਕਤ) ਹਰਮੀਤ ਸਿੰਘ, ਕੈਪਟਨ ਮੱਖਣ ਸਿੰਘ, ਕਰਮ ਸਿੰਘ ਮਾਵੀ, ਮੇਜਰ ਸਿੰਘ ਨੇ ਵੀ ਆਪਣੇ ਸੰਬੋਧਨ ਵਿੱਚ ਸਕੂਲੀ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਪੈਸੇ ਦੀ ਵੀ ਬਰਬਾਦੀ ਨਹੀਂ ਹੁੰਦੀ ਅਤੇ ਆਲਾ ਦੁਆਲਾ ਵੀ ਪ੍ਰਦੂਸ਼ਿਤ ਹੋਣ ਤੋਂ ਬਚਿਆ ਰਹਿੰਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ