Share on Facebook Share on Twitter Share on Google+ Share on Pinterest Share on Linkedin ਪੰਜਾਬੀ ਬਾਰੇ ਲੋਕਾਂ ਨੂੰ ਅਪੀਲ ਕਰਨ ਦੀ ਥਾਂ ਅਫ਼ਸਰਾਂ ਨੂੰ ਹੁਕਮ ਜਾਰੀ ਕਰੇ ਸਰਕਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀ ਮਾਂ ਬੋਲੀ ਦੇ ਹੱਕ ਵਿੱਚ ਵੱਡਾ ਐਲਾਨ ਕਰਨ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਮੁੱਖ ਮੰਤਰੀ ਨੂੰ ਜ਼ੋਰ ਦੇ ਕੇ ਆਖਿਆ ਸਮੂਹ ਪੰਜਾਬੀਆਂ ਨੂੰ ਫਰਵਰੀ 2023 ਤੱਕ ਸਾਰੇ ਸਕੂਲਾਂ, ਕਾਲਜਾਂ, ਕਾਰੋਬਾਰੀ ਅਦਾਰਿਆਂ ਅਤੇ ਦੁਕਾਨਾਂ ਦੇ ਬੋਰਡ ਪੰਜਾਬੀ ਵਿੱਚ ਲਿਖੇ ਜਾਣ ਦੀ ਅਪੀਲ ਕਰਨ ਦੀ ਥਾਂ ਉਹ ਆਪਣੇ ਉੱਚ ਅਧਿਕਾਰੀਆਂ ਨੂੰ ਤੁਰੰਤ ਇਹ ਫ਼ੈਸਲਾ ਲਾਗੂ ਕਰਨ ਹੁਕਮ ਜਾਰੀ ਕੀਤੇ ਜਾਣ। ਸ੍ਰੀ ਪੀਰਮੁਹੰਮਦ ਨੇ ਪੰਜਾਬੀ ਮਾਂ ਬੋਲੀ ਬਾਰੇ ਜਾਗਰੂਕਤਾ ਦਾ ਹੋਕਾ ਦੇਣ ਲਈ ਆਪਣੇ ਸਾਥੀਆਂ ਡਾ. ਕਾਰਜ ਸਿੰਘ ਧਰਮ ਸਿੰਘ ਵਾਲਾ, ਗੁਰਮੁੱਖ ਸਿੰਘ ਸੰਧੂ, ਗੁਰਬਖ਼ਸ਼ ਸਿੰਘ ਸੇਖੋਂ, ਡਾ. ਨਿਰਵੈਰ ਸਿੰਘ ਉੱਪਲ ਨਾਲ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਦੇ ਇਸ ਫ਼ੈਸਲੇ ਨੂੰ ਪਿੰਡਾਂ, ਸ਼ਹਿਰਾਂ ਅਤੇ ਛੋਟੇ ਕਸਬਿਆਂ ਤੋਂ ਇਲਾਵਾ ਸੜਕਾਂ ’ਤੇ ਲਿਖੇ ਜਾਣ ਵਾਲੇ ਸਾਈਨ ਬੋਰਡਾਂ ਉੱਤੇ ਪੰਜਾਬੀ ਨੂੰ ਪਹਿਲੇ ਨੰਬਰ ’ਤੇ ਲਿਖਣ, ਲਿਖਾਉਣ ਦੀ ਸਕਰੀਨਿੰਗ ਕਰਨ ਦਾ ਫ਼ੈਸਲਾ ਕੀਤਾ ਹੈ। ਪੀਰਮੁਹੰਮਦ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਤੀਜੇ ਨੰਬਰ ਤੇ ਕੋਈ ਵੀ ਭਾਸ਼ਾ ਲਿਖੋ ਪਰ ਪਹਿਲੇ ਨੰਬਰ ਤੇ ਪੰਜਾਬੀ ਲਿਖੀ ਜਾਵੇ ਪਰ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਸਖ਼ਤੀ ਨਾਲ ਨਹੀਂ ਬਲਕਿ ਸਮੂਹ ਪੰਜਾਬੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਪੰਜਾਬੀ ਨੂੰ ਤਰਜ਼ੀਹੀ ਭਾਸ਼ਾ ਵਜੋਂ ਉਪਰ ਲਿਖਣ ਵਾਲੀ ਗੱਲ ਬੇਹੱਦ ਹੈਰਾਨੀਜਨਕ ਹੈ ਕਿਉਂਕਿ ਜਿਹੜੇ ਸਰਕਾਰੀ ਜਾਂ ਗੈਰ ਸਰਕਾਰੀ ਅਦਾਰੇ ਜਾਣਬੁੱਝ ਕੇ ਪੰਜਾਬੀ ਦੀ ਜਗਾ ਹਿੰਦੀ ਜਾਂ ਅੰਗਰੇਜ਼ੀ ਨੂੰ ਤਰਜ਼ੀਹ ਦਿੰਦੇ ਨੇ ਉਨ੍ਹਾਂ ਤੇ ਸਖ਼ਤੀ ਕਰਨੀ ਸਰਕਾਰ ਦਾ ਮੁੱਢਲਾ ਫਰਜ਼ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ