Share on Facebook Share on Twitter Share on Google+ Share on Pinterest Share on Linkedin ਮੁਹਾਲੀ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟ ਛੇਤੀ ਮੁਕੰਮਲ ਕਰਨ ਦੇ ਨਿਰਦੇਸ਼ ਏਡੀਸੀ ਸ੍ਰੀਮਤੀ ਸੋਨਮ ਚੌਧਰੀ ਨੇ ਪੇਂਡੂ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ ਨਬਜ਼-ਏ-ਪੰਜਾਬ, ਮੁਹਾਲੀ, 13 ਨਵੰਬਰ: ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਮੁਹਾਲੀ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਵਿੱਚ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਏਡੀਸੀ ਸੋਨਮ ਚੌਧਰੀ ਨੇ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਦੇ ਕੰਮ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਖੇਡ ਮੈਦਾਨਾਂ, ਛੱਪੜਾਂ ਦੀ ਸਫ਼ਾਈ, ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ, ਪਿੰਡ ਦੀ ਦਿੱਖ ਸੁਧਾਰਨ ਹਿੱਤ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਏਡੀਸੀ ਸ੍ਰੀਮਤੀ ਸੋਨਮ ਚੌਧਰੀ ਨੇ ਮਹਾਤਮਾ ਗਾਂਧੀ ਦਿਹਾਤੀ ਰੁਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ-ਵੱਖ ਕਾਰਜ ਕਰਵਾਉਣ ਦੇ ਨਿਰਦੇਸ਼ ਦਿੱਤੇ ਅਤੇ ਪਿੰਡਾਂ ਵਿੱਚ ਪੌਦੇ ਲਗਾਉਣ, ਸਾਂਝਾ ਜਲ ਤਲਾਬ ਸਕੀਮ ਤਹਿਤ ਹੋਰ ਤਲਾਬ ਬਣਾਉਣ, ਸਕੂਲਾਂ ਵਿੱਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਖੇਡ ਮੈਦਾਨ ਬਣਾਉਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਖ਼ੁਦ ਫੀਲਡ ਵਿੱਚ ਜਾ ਕੇ ਪ੍ਰਾਜੈਕਟਾਂ ਦੀ ਨਿਗਰਾਨੀ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਮਿਡ-ਡੇਅ-ਮੀਲ ਤਹਿਤ ਬੱਚਿਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਦੀ ਕੁਆਲਿਟੀ ਚੈੱਕ ਕੀਤੀ ਜਾਵੇ ਅਤੇ ਹੜ੍ਹਾਂ ਦੌਰਾਨ ਖ਼ਰਾਬ ਹੋਈਆਂ ਸੜਕਾਂ ਦੀ ਫੌਰੀ ਮੁਰੰਮਤ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਬੀਡੀਪੀਓਜ਼ ਨੂੰ ਜ਼ੋਰ ਦੇ ਕੇ ਆਖਿਆ ਕਿ ਪਿੰਡਾਂ ਦੀ ਸਫ਼ਾਈ ਸਬੰਧੀ ਖ਼ੁਦ ਨਿਰੀਖਣ ਕੀਤਾ ਜਾਵੇ ਅਤੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਪਿੰਡਾਂ ਵਿੱਚ ਸੋਲਿਡ ਅਤੇ ਲਿਕੁਅਡ ਵੈਸਟ ਅਧੀਨ ਕੰਮ ਤੇਜ਼ੀ ਨਾਲ ਮੁਕੰਮਲ ਕਰਨ ’ਤੇ ਜ਼ੋਰ ਦਿੰਦਿਆਂ ਪੇਂਡੂ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਏਡੀਸੀ ਨੂੰ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਚਲ ਰਹੀ ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਅਧੀਨ ਹੁਣ ਤੱਕ 143 ਇਕੱਲੇ ਕਿਸਾਨਾਂ ਨੇ ਮਸ਼ੀਨਾਂ ਖ਼ਰੀਦੀਆਂ ਹਨ ਜਦੋਂਕਿ 12 ਕਿਸਾਨ ਗਰੁੱਪਾਂ ਵੱਲੋਂ 40 ਮਸ਼ੀਨਾਂ ਖ਼ਰੀਦ ਕੀਤੀਆਂ ਗਈਆਂ ਹਨ। ਸਬਸਿਡੀ ਦੇਣ ਲਈ 4 ਕਰੋੜ 50 ਲੱਖ ਰੁਪਏ ਪ੍ਰਾਪਤ ਹੋਏ ਹਨ। ਮੀਟਿੰਗ ਵਿੱਚ ਐਸਡੀਐਮ ਖਰੜ ਗੁਰਮੰਦਰ ਸਿੰਘ, ਡੀਡੀਪੀਓ, ਸਮੂਹ ਬੀਡੀਪੀਓਜ਼ ਸਮੇਤ ਪੀ.ਡਬਲੀਊ.ਡੀ. ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ