nabaz-e-punjab.com

ਹਸਪਤਾਲਾਂ ਵਿੱਚ ਸਾਹੀਵਾਲ ਨਸਲ ਦੇ ਸਾਨ੍ਹਾ ਦਾ ਬਣਾਉਟੀ ਗਰਭਦਾਨ ਦਾ ਟੀਕਾ ਮੁਹੱਈਆ ਕਰਵਾਉਣ ਦੇ ਹੁਕਮ

ਪਸ਼ੂ ਪਾਲਕਾਂ ਨੂੰ ਕਰਵਾਈਆ ਜਾਂਦੀਆਂ ਟਰੇਨਿੰਗਾਂ ਨੂੰ ਤਰਕ ਸੰਗਤ ਬਣਾਇਆ ਜਾਵੇ
ਕੈਬਨਿਟ ਮੰਤਰੀ ਸਿੱਧੂ ਨੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ:
ਪੰਜਾਬ ਦੇ ਪਸ਼ੂ ਪਾਲਣ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਰਾਜ ਦੇ ਪੋਲੀਕਲੀਨਿਕਾਂ, ਸਿਵਲ ਹਸਪਤਾਲਾਂ ਅਤੇ ਸਿਵਲ ਪਸ਼ੂ ਡਿਸਪੈਂਸਰੀਆਂ ਵਿੱਚ ਸਾਹੀਵਾਲ ਨਸਲ ਦੇ ਸਾਨ੍ਹਾ ਦਾ ਬਨਾਉਟੀ ਗਰਭਦਾਨ ਦਾ ਟੀਕਾ ਹਰ ਸਮੇਂ ਉਪਲੱਭਧ ਹੋਣ ਯਕੀਨੀ ਬਣਾਇਆ ਜਾਵੇ ਤਾਂ ਜੋ ਦੇਸੀ ਨਸਲ ਦੀਆਂ ਗਾਵਾਂ ਦਾ ਵਿਸਥਾਰ ਹੋ ਸਕੇ। ਇਹ ਹਦਾਇਤਾਂ ਉਨ੍ਹਾਂ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਦੀ ਲਾਇਵ ਸਟਾਕ ਭਵਨ ਵਿਖੇ ਸੱਦੀ ਉੱਚ ਪੱਧਰੀ ਮੀਟਿੰਗ ਦੌਰਾਨ ਦਿੱਤੀਆਂ।
ਸ੍ਰੀ ਸਿੱਧੂ ਨੇ ਕਿਹਾ ਕਿ ਵਿਭਾਗ ਦੀਆਂ ਸੰਸਥਾਵਾਂ ਵਿੱਚ ਟਾਈਟਰੋਜਨ ਸਲੰਡਰ ਦੀ ਘਾਟ ਨੂੰ ਖਤਮ ਕੀਤਾ ਜਾਵੇ ਅਤੇ ਇਨ੍ਹਾਂ ਸਲੰਡਰਾਂ ਦੀ ਖਰੀਦ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਡੇਅਰੀ ਵਿਕਾਸ ਵੱਲੋਂ ਪਸ਼ੂ ਪਾਲਕਾਂ ਨੂੰ ਕਰਵਾਈਆਂ ਜਾਂਦੀਆਂ ਟ੍ਰੇਨਿੰਗਾਂ ਨੂੰ ਤਰਕ ਸੰਗਤ ਬਣਾਇਆ ਜਾਵੇ ਤਾਂ ਜੋ ਟ੍ਰੇਨਿਗ ਪ੍ਰਾਪਤ ਕਰਨ ਵਾਲੇ ਆਪਣੇ ਕਿੱਤੇ ਨੂੰ ਸਫਲਤਾ ਪੂਰਵਕ ਚਲਾ ਸਕਣ। ਸ੍ਰੀ ਸਿੱਧੂ ਨੇ ਮੀਟਿੰਗ ਦੌਰਾਨ ਇਹ ਵੀ ਹਦਾਇਤਾਂ ਦਿੱਤੀਆਂ ਕਿ ਸੂਬੇ ਦੀ ਹਰੇਕ ਪਸ਼ੂ ਸੰਸਥਾ ਵਿੱਚ ਪਰਚੀ ਫੀਸਾਂ ਸਬੰਧੀ ਬੋਰਡ ਲਗਾਇਆ ਜਾਵੇ ਅਤੇ ਉਸ ਵਿੱਚ ਸਬੰਧਤ ਵੈਟਨਰੀ ਅਫਸਰ/ ਵੈਟਨਰੀ ਇੰਸਪੈਕਟਰ ਦਾ ਮੋਬਾਇਲ ਨੰਬਰ ਜਰੂਰ ਲਿਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਪਸ਼ੂ ਪਾਲਕਾਂ ਉਨ੍ਹਾਂ ਨਾਲ ਸੰਪਰਕ ਕਰ ਸਕਣ।
ਮੀਟਿੰਗ ਦੌਰਾਨ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਸ. ਅਮਰਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਇਕ ਸੌ (100) ਲੀਕੁਅਡ ਨਾਈਟਰੇਜ ਸਲੰਡਰਾਂ ਦੀ ਖਰੀਦ ਕਾਰਵਾਈ ਅਧੀਨ ਹੈ ਜੋ ਛੇਤੀ ਹੀ ਅਮਲ ਵਿੱਚ ਆ ਜਾਵੇਗੀ। ਮੀਟਿੰਗ ਵਿੱਚ ਅਵਾਰਾ ਪਸ਼ੂਆਂ ਵੱਲੋਂ ਕੀਤੇ ਜਾ ਰਹੇ ਨੁਕਸਾਨ ਦੀ ਗੰਭੀਰ ਸਮੱਸਿਆ ਦੇ ਹੱਲ ਦੇ ਸਬੰਧ ਵਿਚ ਸ. ਸਿੱਧੂ ਨੇ ਕਿਹਾ ਕਿ ਅਵਾਰਾ ਪਸ਼ੂ ਫੜਨ ਦੀ ਜਿੰਮੇਵਾਰੀ ਸਥਾਨਕ ਸਰਕਾਰਾਂ ਵਿਭਾਗ ਅਤੇ ਪੰਚਾਇਤੀ ਵਿਭਾਗ ਦੀ ਹੈ । ਅਵਾਰਾ ਪਸ਼ੂਆਂ ਵੱਲੋਂ ਕੀਤੇ ਜਾ ਰਹੇ ਨੁਕਸਾਨ ਨੂੰ ਰੋਕਣ ਸਬੰਧੀ ਆ ਰਹੀ ਅੌਕੜਾਂ ਬਾਰੇ ਸਬੰਧਤ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਤਾਲਮੇਲ ਕੀਤਾ ਜਾਵੇ। ਮੀਟਿੰਗ ਵਿੱਚ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਸਮੇਤ ਪਸ਼ੂ ਪਾਲਣ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …