ਲਾਂਡਰਾਂ ਕਾਲਜ ਵਿੱਚ ਕੌਮੀ ਵਿਗਿਆਨ ਦਿਵਸ ਨੂੰ ਸਮਰਪਿਤ ਅੰਤਰ-ਕਾਲਜ ਵਿਗਿਆਨ ਮੁਕਾਬਲੇ ਕਰਵਾਏ

ਸਕੂਲਾਂ\ਕਾਲਜਾਂ ਦੇ ਵਿਦਿਆਰਥੀਆਂ ਨੇ ਸਮਾਜਿਕ ਚੁਨੌਤੀਆਂ ’ਤੇ ਆਧਾਰਿਤ ਪੇਸ਼ ਕੀਤੇ 300 ਤੋਂ ਵੱਧ ਪ੍ਰਾਜੈਕਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਨਵੀਨਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਦੀ ਰਚਨਾਤਮਿਕ ਕਲਾ ਨੂੰ ਨਿਖਾਰਨ ਦੇ ਉਦੇਸ਼ ਨਾਲ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਨੇ ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ਅੰਤਰ-ਕਾਲਜ ਵਿਗਿਆਨ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੀਜੀਸੀ ਗਰੁੱਪ ਲਾਂਡਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ 1500 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਮੌਜੂਦਾ ਸਮਾਜਿਕ ਚੁਨੌਤੀਆਂ ’ਤੇ ਆਧਾਰਿਤ 300 ਤੋਂ ਵੱਧ ਬਾ-ਕਮਾਲ ਦੇ ਪ੍ਰਾਜੈਕਟ ਪੇਸ਼ ਕੀਤੇ।
ਆਈਆਈਟੀ ਰੂਪਨਗਰ ਦੇ ਡਾਇਰੈਕਟਰ ਡਾ. ਰਾਜੀਵ ਅਹੂਜਾ ਮੁੱਖ ਮਹਿਮਾਨ ਸਨ। ਜਦੋਂਕਿ ਡਾ. ਨੀਲਕੰਠ ਗਰੋਵਰ, ਡੀਐਸ ਡਬਲਯੂ ਪੀਟੀਯੂ, ਡਾ. ਵਿਜੇ ਮੀਨਾ, ਸੀਨੀਅਰ ਵਿਗਿਆਨੀ, ਸੀਐਸਆਈਓ, ਅਮਨ ਵਰਮਾ, ਐਮਡੀ, ਯੂਈਐਸ, ਅਤੇ ਹਰਜਿੰਦਰ ਸਿੰਘ, ਐਮਡੀ ਚੀਮਾ ਬੋਇਲਰਸ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਬੋਲਦਿਆਂ ਡਾ. ਰਾਜੀਵ ਅਹੂਜਾ ਨੇ ਕਿਹਾ ਕਿ ‘‘ਇਨੋਵੇਸ਼ਨ ਅਤੇ ਸਹਿਯੋਗ ਦੋ ਪਹਿਲੂ ਹਨ, ਜਿਨ੍ਹਾਂ ਨਾਲ ‘‘ਅਸੀਂ ਭਾਰਤ ਨੂੰ ਵਿਸ਼ਵ ਦੇ ਚੋਟੀ ਦੇ ਇਨੋਵੇਟਿਵ ਦੇਸ਼ਾਂ ਵਿੱਚ ਇੱਕ ਨਵੀਂ ਉਚਾਈ ’ਤੇ ਲਿਜਾਉਣ ਵਿੱਚ ਸਫਲ ਹੋ ਸਕਦੇ ਹਾਂ’’। ਸਾਡਾ ਉਦੇਸ਼ ਹਮੇਸ਼ਾ ਚੋਟੀ ਦੇ 5 ਦੇਸ਼ਾਂ ਵਿੱਚ ਸ਼ੁਮਾਰ ਹੋਣ ਵੱਲ ਕੇਂਦਰਿਤ ਹੋਣਾ ਚਾਹੀਦਾ ਹੈ। ਦੇਸ਼ ਦੀ ਆਬਾਦੀ ਦਾ ਇੱਕ ਬਹੁਗਿਣਤੀ ਹਿੱਸਾ ਨੌਜਵਾਨਾਂ ਦਾ ਹੈ, ਜਿਸ ਦੇ ਸਹਿਯੋਗ ਨਾਲ ਅਸੀਂ ਨਿਸ਼ਚਿਤ ਤੌਰ ’ਤੇ ਇਸ ਟੀਚੇ ਨੂੰ ਸਰ ਕਰ ਸਕਦੇ ਹਾਂ।’’ ਉਨ੍ਹਾਂ ਕਿਹਾ ਕਿ ਆਈਆਈਟੀ ਰੂਪਨਗਰ ਸਮੂਹਿਕ ਯਤਨਾਂ ਨਾਲ ਨੌਜਵਾਨ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਸੀਜੀਸੀ ਲਾਂਡਰਾਂ ਨਾਲ ਸਹਿਯੋਗ ਕਰਨ ਲਈ ਵਚਨਬੱਧ ਹੈ।’’ ਇਸ ਦੌਰਾਨ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਸਰੋਤਿਆਂ ਨੂੰ ਕੀਲ ਕੇ ਰੱਖ ਦਿੱਤਾ।

ਇਸ ਮੌਕੇ ਸੀਜੀਸੀ ਗਰੁੱਪ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਦੀ ਰਚਨਾਤਮਿਕਤਾ ਦੀ ਸ਼ਲਾਘਾ ਕਰਦਿਆਂ ਹਮੇਸ਼ਾ ਮੁਕਾਬਲਿਆਂ ਦਾ ਹਾਣੀ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਜੋਕੀ ਪੀੜ੍ਹੀ ਨੂੰ ਸਮੱਸਿਆ ਦੇ ਹੱਲ ਦੇ ਰਵਾਇਤੀ ਸਾਧਨਾਂ ਤੋਂ ਪਰੇ ਹੱਟ ਕੇ ਨਵੇਂ ਰਚਨਾਤਮਕਤ ਵਿਚਾਰ ਘੜਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜ ਦੀਆਂ ਲੋੜਾਂ ਪੂਰੀਆਂ ਕਰਨ ਦੇ ਯੋਗ ਨਵੀਨ ਖੋਜਾਂ ਦੇ ਨਾਲ ਆਉਣ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਅਖੀਰ ਵਿੱਚ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…