Share on Facebook Share on Twitter Share on Google+ Share on Pinterest Share on Linkedin ਇੰਟਰ ਨੈਸ਼ਨਲ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਮਈ: ਸਥਾਨਕ ਸ਼ਹਿਰ ਦੇ ਪਪਰਾਲੀ ਰੋਡ ਤੇ ਸਥਿਤ ਇੰਟਰ ਨੈਸ਼ਨਲ ਪਬਲਿਕ ਸਕੂਲ ਦੇ ਸੀ.ਬੀ.ਐਸ.ਸੀ ਬੋਰਡ ਵੱਲੋਂ ਐਲਾਨੇ ਬਾਹਰਵੀਂ ਜਮਾਤ ਦੇ ਨਤੀਜੇ ਵਿਚ ਵਧੀਆ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਪ੍ਰਿੰ. ਪੀ ਸੈਂਗਰ ਦੀ ਅਗਵਾਈ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ । ਇਸ ਮੌਕੇ ਗਲਬਾਤ ਕਰਦਿਆਂ ਸਕੂਲ ਦੀ ਪ੍ਰਿੰ.ਪੀ ਸੈਂਗਰ ਨੇ ਦਸਿਆ ਕਿ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਸਮੁੱਚਾ ਨਤੀਜਾ ਵਧੀਆ ਰਿਹਾ ਜਿਸ ਵਿਚ ਪ੍ਰਿਯੰਕਾ ਵਰਮਾ (ਨਾਨ-ਮੈਡੀਕਲ) 90.2% ਅੰਕ ਹਾਸਲ ਕਰਕੇ ਸਕੂਲ ਵਿਚ ਪਹਿਲਾ ਸਥਾਨ, ਪ੍ਰਭਜੋਤ ਕੌਰ 90% ਅੰਕ ਦੇ ਨਾਲ (ਮੈਡੀਕਲ) ਵਿੱਚ ਪਹਿਲਾ ਸਥਾਨ, ਕਾਮਰਸ ਵਿਚ ਮੋਹਿਤ ਸਿੰਘੀ ਨੇ 86,2% ਅੰਕ ਲੈਕੇ ਪਹਿਲਾ ਸਥਾਨ ਅਤੇ ਆਰਟਸ ਵਿਚ ਸਿਮਰਨਪਾਲ ਕੌਰ 81.6% ਅੰਕ ਲੈਕੇ ਪਹਿਲਾ ਸਥਾਨ ਹਾਸਲ ਕੀਤਾ ਜਿਨ੍ਹਾਂ ਨੂੰ ਪ੍ਰਬੰਧਕਾਂ ਵੱਲੋਂ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਕੂਲ ਦੇ ਡਾਇਰੈਕਟਰ ਏ.ਕੇ.ਕੌਸ਼ਲ ਨੇ ਵਧੀਆ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ