Share on Facebook Share on Twitter Share on Google+ Share on Pinterest Share on Linkedin ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਵੱਲੋਂ ਖਾਲਸਾ ਕਾਲਜ ਵਿੱਚ 21ਵੇਂ ਇੰਟਰ ਸਕੂਲ ਪੇਂਟਿੰਗ ਮੁਕਾਬਲੇ ਆਯੋਜਿਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ: ਸੰਸਥਾ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਵੱਲੋਂ ‘ਸੰਸਾਰ ਤੰਬਾਕੂ ਵਿਰੋਧੀ ਦਿਵਸ’ ਨੂੰ ਸਮਰਪਿਤ ਵਿਦਿਆਰਥੀਆਂ ਦਾ 21ਵਾਂ ਪੇਂਟਿੰਗ ਮੁਕਾਬਲਾ ਖਾਲਸਾ ਕਾਲਜ ਆਫ ਟੈਕਨਾਲੋਜੀ ਐਡ ਬਿਜਨਸ ਸਟਡੀਜ, ਫੇਜ਼-3ਏ ਵਿਖੇ ਕਰਵਾਇਆ ਗਿਆ। ਇਸ ਵਿੱਚ ਮੁਹਾਲੀ ਦੇ ਵੱਖ-ਵੱਖ ਸਕੂਲਾਂ ਦੇ 500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਕਲਾ ਰਾਹੀਂ ਤੰਬਾਕੂ ਦੀਆਂ ਹਾਨੀਆਂ ਨੂੰ ਪੋਸਟਰਾਂ ਤੇ ਉਕੇਰੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੀ ਮੀਤ ਪ੍ਰਧਾਨ ਬੀਬੀ ਸੁਰਜੀਤ ਕੌਰ ਸੈਣੀ ਨੇ ਕਿਹਾ ਕਿ ਸੰਸਥਾ ਦਾ ਮਕਸਦ ਕਲਾ ਦੇ ਮਾਧਿਅਮ ਰਾਹੀਂ ਤੰਬਾਕੂ ਦੇ ਮਾਰੂ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਹੈ ਅਤੇ ਸੰਸਥਾ ਦੀ ਸੰਸਥਾਪਕ ਸਵਰਗੀ ਬੀਬੀ ਅਮਤੇਸ਼ਵਰ ਕੌਰ ਦੇ ਉਦੇਸ਼ ਨੂੰ ਅੱਗੇ ਵਧਾਉਣਾ ਹੈ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਦੀ ਤਿਆਰੀ ਦੌਰਾਨ ਵਿਦਿਆਰਥੀ ਤੰਬਾਕੂ ਦੇ ਮਨੁੱਖੀ ਸਰੀਰ ਤੇ ਖਤਰਨਾਕ ਪ੍ਰਭਾਵਾਂ ਬਾਰੇ ਪੜਦੇ, ਜਾਣਦੇ ਅਤੇ ਉਹਨਾਂ ਨੂੰ ਤਸਵੀਰਾਂ ਰਾਹੀੱ ਉਕੇਰਦੇ ਹਨ ਅਤੇ ਇਸ ਨਾਲ ਉਹਨਾਂ ਦੀ ਸੋਚ ਵਿੱਚ ਤਬਦੀਲੀ ਆਉਦੀ ਹੈ। ਸੰਸਥਾ ਦੀ ਡਾਇਰੈਕਟਰ ਅਪਰੇਸ਼ਨ ਬੀਬੀ ਮਨਪ੍ਰੀਤ ਕੌਰ ਨੇ ਕਿਹਾ ਕਿ ਜੇਕਰ ਅਸੀਂ ਵਿਦਿਆਰਥੀਆਂ ਨੂੰ 20 ਸਾਲ ਦੀ ਉਮਰ ਤੱਕ ਤੰਬਾਕੂ ਨਸ਼ੇ ਤੋਂ ਬਚਾ ਲਈਏ ਤਾਂ ਉਹ ਸਾਰੀ ਉਮਰ ਇਸ ਨਸ਼ੇ ਨੂੰ ਹੱਥ ਨਹੀਂ ਲਗਾਉੱਦੇ। ਉਹਨਾਂ ਕਿਹਾ ਕਿ ਸੰਸਥਾ ਵੱਲੋਂ ਇਹਨਾਂ ਮੁਕਾਬਲਿਆਂ ਰਾਹੀਂ ਨਵੀਂ ਪੀੜੀ ਨੂੰ ਤੰਬਾਕੂ ਤੋੱ ਬਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਮੈਡਮ ਚੰਦਰਕਾਂਤਾ ਜ਼ਖ਼ਮੀ, ਵਿਨੈ ਗਾਂਧੀ, ਜੀਵਨਦੀਪ ਸਿੰਘ ਅਤੇ ਸੰਦੀਪ ਸਿੰਘ ਆਦਿ ਹਾਜਿਰ ਸਨ। ਮੁਕਾਬਲੇ ਵਿੱਚ ਚੌਥੀ ਜਮਾਤ ਤੋਂ ਲੈ ਕੇ ਬਾਰ੍ਹ ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਚਾਰ ਗਰੁੱਪਾਂ ਵਿੱਚ ਵੰਡਿਆ ਗਿਆ ਸੀ ਅਤੇ ਹਰੇਕ ਗਰੁੱਪ ਦੇ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ‘ਸੰਸਾਰ ਤੰਬਾਕੂ ਰਹਿਤ ਦਿਵਸ’ ਦੇ ਸਮਾਗਮ ’ਤੇ ਸਨਮਾਨਿਤ ਕੀਤਾ ਜਾਵੇਗਾ। ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਵੱਲੋਂ ਇਸ ਮੌਕੇ ਸੋਵੀਨਰ ਵੀ ਰਿਲੀਜ਼ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ