nabaz-e-punjab.com

30 ਜੁਲਾਈ ਨੂੰ ਸਰਕਾਰੀ ਕਾਲਜ ਵਿੱਚ ਲਗਾਇਆ ਜਾਵੇਗਾ ਅੰਤਰਰਾਸ਼ਟਰੀ ਰੁਜ਼ਗਾਰ ਮੇਲਾ: ਚੰਨੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ ਰੁਜ਼ਗਾਰ ਮੇਲੇ ਦਾ ਉਦਘਾਟਨ, 8500 ਨੌਜਵਾਨਾਂ ਨੂੰ ਮਿਲੇਗੀ ਨੌਕਰੀਆਂ
ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਵੱਲੋਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਦਾ ਦੌਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਜੁਲਾਈ ਨੂੰ ਸਰਕਾਰੀ ਕਾਲਜ਼ ਫੇਜ਼-6 ਵਿੱਚ ਪੰਜਾਬ ਵਿੱਚ ਆਪਣੀ ਕਿਸਮ ਦੇ ਪਹਿਲੇ ਅੰਤਰਰਾਸ਼ਟਰੀ ਰੁਜ਼ਗਾਰ ਮੇਲੇ ਦਾ ਉਦਘਾਟਨ ਕਰਨਗੇ ਅਤੇ ਨੌਜਵਾਨਾਂ ਨੂੰ ਨਯੁਕਤੀ ਪੱਤਰ ਵੀ ਸੌਂਪਣਗੇ। ਇਸ ਗੱਲ ਦੀ ਜਾਣਕਾਰੀ ਤਕਨੀਕੀ ਸਿੱਖਿਆ ਅਤੇ ਰੋਜਗਾਰ ਉੱਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫਤਰ ਦੇ ਦੌਰੇ ਮੌਕੇ ਅਤੇ ਅੰਤਰ ਰਾਸਟਰੀ ਰੋਜਗਾਰ ਮੇਲੇ ਲਈ ਕੀਤੇ ਜਾਣ ਵਾਲੇ ਪੁਖਤਾ ਪ੍ਰਬੰਧਾਂ ਲਈ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਅੰਤਰ ਰਾਸਟਰੀ ਰੋਜਗਾਰ ਮੇਲੇ ਵਿਚ ਦੇਸ ਅਤੇ ਵਿਦੇਸ ਭਰ ਚੋਂ ਨਾਮਵਾਰ ਕੰਪਨੀਆਂ ਦੇ ਨੁਮਾਇੰਦੇ ਸਿਰਕੱਤ ਕਰਨਗੇ ਅਤੇ ਮੇਲੇ ਦੌਰਾਨ 8500 ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪੋਰਟਲ ਤੇ ਨੌਕਰੀ ਹਾਸਲ ਕਰਨ ਦੇ ਚਾਹਵਾਨਾਂ ਲਈ ਆਨਲਾਇਨ ਰਜਿਸਟਰੇਸ਼ਨ ਦੀ ਪ੍ਰਕਿਰਿਆ ਵੀ ਜਲਦੀ ਹੀ ਸ਼ੁਰੁੂ ਹੋ ਜਾਵੇਗੀ।
ਸ੍ਰੀ ਚੰਨੀ ਨੇ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇੰਟਰਵੀਊ ਲਈ ਯੋਗ ਹੋਣ ਵਾਸਤੇ ਆਪਣੀ ਸਾਰੀ ਜਾਣਕਾਰੀ ਆਨਲਾਇਨ ਦਰਜ਼ ਕਰਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਦਫਤਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਬੇਰੁਜ਼ਗਾਰ ਨੋਜਵਾਨ ਇਸ ਦਫਤਰ ਦਾ ਰੋਜਗਾਰ ਹਾਸਿਲ ਕਰਨ ਲਈ ਵੱਧ ਤੋਂ ਵੱਧ ਲਾਹਾ ਲੈ ਸਕਣ। ਇਸ ਮੌਕੇ ਸਕੱਤਰ ਰੁਜਗਾਰ ਉਤਪਤੀ ਪੰਜਾਬ ਸ੍ਰੀ ਡੀ.ਕੇ ਤਿਵਾੜੀ, ਵਧੀਕ ਸਕੱਤਰ ਸ੍ਰੀ ਪੁਨੀਤ ਗੋਇਲ ਆਈ.ਏ.ਐਸ., ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਪਾਲਿਕਾ ਅਰੋੜਾ, ਡਿਪਟੀ ਡਾਇਰੈਕਟਰ ਰੁਜਗਾਰ ਉਤਪਤੀ ਵਿਭਾਗ ਪਰਵਿੰਦਰ ਸ਼ਰਮਾਂ, ਜ਼ਿਲ੍ਹਾ ਰੁਜਗਾਰ ਅਫਸਰ ਸ੍ਰੀਮਤੀ ਹਰਪ੍ਰੀਤ ਬਰਾੜ ਅਤੇ ਜ਼ਿਲ੍ਹਾ ਰੁਜਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…